ਸੁਲਤਾਨਵਿੰਡ, 20 ਸਤੰਬਰ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ ਸ਼ਹਿਰ ਦੇ ਨੇੜਲੇ ਅਤੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਵੱਖ-ਵੱਖ ਇਲਾਕਿਆਂ ਵਿਚ ਲੱਗੇ ਕੂੜੇ ਦੇ ਢੇਰਾਂ ਨੂੰ ਪ੍ਰਸ਼ਾਸਨ ਵਲੋਂ ਨਾ ਚੁੱਕੇ ਜਾਣ ਕਾਰਨ ਸੁਲਤਾਨਵਿੰਡ ਵਾਸੀ ਕੂੜੇ ਦੇ ਢੇਰਾਂ ਨੂੰ ਸਾੜਨ ਲਈ ਮਜਬੂਰ ਹੋ ਰਹੇ ਹਨ | ਇਸ ਮੌਕੇ ਇਲਾਕਾ ਵਾਸੀਆਂ ਨੇ ਦੱਸਿਆ ਕਿ ਪਿੰਡ ਸੁਲਤਾਨਵਿੰਡ ਦੇ ਵੱਖ-ਵੱਖ ਇਲਾਕਿਆਂ ਦੀਆਂ ਗਲੀਆਂ ਬਾਜ਼ਾਰਾਂ ਵਿਚ ਕਈ ਕਈ ਦਿਨ ਤੋਂ ਕੂੜੇ ਚੁੱਕਣ ਵਾਲੀਆਂ ਗੱਡੀਆਂ ਨਾ ਆਉਣ ਕਾਰਨ ਜਿੱਥੇ ਇਲਾਕਿਆਂ ਵਿਚ ਗੰਦਗੀ ਕਾਰਨ ਬਦਬੂਅ ਫੈਲ ਰਹੀ ਹੈ ਉੱਥੇ ਹੀ ਇਲਾਕਾ ਵਾਸੀ ਕੂੜੇ ਦੇ ਢੇਰਾਂ ਨੂੰ ਅੱਗ ਲਗਾ ਕੇ ਕੂੜੇ ਨੂੰ ਸਾੜਿਆ ਜਾ ਰਿਹਾ ਉਨ੍ਹਾਂ ਦੱਸਿਆ ਕਿ ਇਲਾਕਿਆਂ ਵਿਚ ਥਾਂ-ਥਾਂ ਕੂੜੇ ਦੇ ਢੇਰ ਲੱਗੇ ਹੋਏ ਹਨ ਪਰ ਪ੍ਰਸ਼ਾਸਨ ਇਸ ਵੱਲ ਧਿਆਨ ਦੇਣ ਦੀ ਬਜਾਏ ਕੰਨੀ ਕਤਰਾਉਂਦਾ ਨਜ਼ਰ ਆ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜੇਕਰ ਪ੍ਰਸ਼ਾਸਨ ਨੇ ਸੁਲਤਾਨਵਿੰਡ ਤੋਂ ਛੇਤੀ ਕੂੜਾ ਚੁੱਕਣ ਲਈ ਕੋਈ ਪ੍ਰਬੰਧ ਨਾ ਕੀਤਾ ਤਾਂ ਲੋਕਾਂ ਦਾ ਮੌਜੂਦਾ ਸਰਕਾਰ ਤੋਂ ਵਿਸ਼ਵਾਸ ਉਠ ਜਾਵੇਗਾ |