ਅੰਮਿ੍ਤਸਰ, 20 ਸਤੰਬਰ (ਜੱਸ)-ਸ਼੍ਰੋਮਣੀ ਕਮੇਟੀ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਵਿਚ ਸਹਿਯੋਗ ਲਈ ਬੀਤੇ ਦਿਨ ਅਲਵਰ (ਰਾਜਸਥਾਨ) ਦੀਆਂ ਸੰਗਤਾਂ ਵਲੋਂ ਨਕਦ ਰਾਸ਼ੀ, ਕਣਕ, ਆਟਾ, ਬਰਤਨ, ਕੱਪੜੇ ਅਤੇ ਹੋਰ ਲੋੜੀਂਦਾ ਸਾਮਾਨ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਗਿਆ | ਇਸ ਮੌਕੇ ਮੀਤ ਸਕੱਤਰ ਸੁਖਬੀਰ ਸਿੰਘ ਨੇ ਕਿਹਾ ਕਿ ਹੜ੍ਹ ਪੀੜਤਾਂ ਲਈ ਸ਼ੋ੍ਰਮਣੀ ਕਮੇਟੀ ਵਲੋਂ ਆਰੰਭੇ ਰਾਹਤ ਕਾਰਜਾਂ ਵਿਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਡਾ ਸਹਿਯੋਗ ਕਰ ਰਹੀਆਂ ਹਨ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਵਲੋਂ ਰਾਹਤ ਸਮੱਗਰੀ ਲੈ ਕੇ ਪੁੱਜੇ ਰਾਜਸਥਾਨ ਦੇ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਬਲਵਿੰਦਰ ਸਿੰਘ, ਜਸਬੀਰ ਸਿੰਘ, ਹੈੱਡ ਪ੍ਰਚਾਰਕ ਗਿਆਨੀ ਜਗਦੇਵ ਸਿੰਘ, ਹਰਜਿੰਦਰ ਸਿੰਘ ਪੱਟੀ, ਯਾਦਵਿੰਦਰ ਸਿੰਘ ਸਮੇਤ ਅਲਵਰ ਦੀਆਂ ਸੰਗਤਾਂ 'ਚ ਸਲੋਕ ਸਿੰਘ, ਸਾਹੁਲ ਖਾਨ, ਮੁਖ਼ਤਿਆਰ, ਸੁਰਜੀਤ ਸਿੰਘ, ਮਨਜੀਤ ਸਿੰਘ, ਕਿਸ਼ਤ ਸਿੰਘ, ਗੁਰਮੀਤ ਸਿੰਘ, ਲਖਮੀਰ ਸਿੰਘ, ਰਾਜਿੰਦਰ ਸਿੰਘ, ਜਗਤਾਰ ਸਿੰਘ, ਅਮਰੀਕ ਸਿੰਘ ਆਦਿ ਵੀ ਮੌਜੂਦ ਸਨ |