16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਅੰਮਿ੍ਤਸਰ-2 ਡਿਪੂ ਦੇ ਡਰਾਈਵਰ ਦੀ ਡਿਊਟੀ ਦੌਰਾਨ ਸੜਕ ਹਾਦਸੇ 'ਚ ਮੌਤ <br/>

Ad Position 21
No active advertisement
ਅਜੀਤ ਡੈਸਕ 21-09-2025
ਅੰਮਿ੍ਤਸਰ, 20 ਸਤੰਬਰ (ਗਗਨਦੀਪ ਸ਼ਰਮਾ)-ਪੰਜਾਬ ਰੋਡਵੇਜ਼ ਅੰਮਿ੍ਤਸਰ-2 ਡਿਪੂ ਦੇ ਡਰਾਈਵਰ ਬਲਰਾਜ ਸਿੰਘ ਪੁੱਤਰ ਸੁਬੇਗ ਸਿੰਘ ਵਾਸੀ ਸਰਹਾਲੀ ਕਲਾਂ, ਜ਼ਿਲ੍ਹਾ ਤਰਨ-ਤਾਰਨ ਦੀ ਡਿਊਟੀ ਦੌਰਾਨ ਸੜਕ ਹਾਦਸੇ 'ਚ ਮੌਤ ਹੋਣ 'ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਜਿੱਥੇ ਪੀੜਤ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਗਿਆ, ਉੱਥੇ ਬਣਦੇ ਹੱਕ ਦਿਵਾਉਣ ਦਾ ਭਰੋਸਾ ਵੀ ਦਿੱਤਾ ਗਿਆ | ਪੰਜਾਬ ਰੋਡਵੇਜ਼/ਪਨਬਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੇ ਸੂਬਾ ਕੈਸ਼ੀਅਰ ਬਲਜੀਤ ਸਿੰਘ, ਸੂਬਾ ਜੁਆਇੰਟ ਸਕੱਤਰ ਜੋਧ ਸਿੰਘ ਅਤੇ ਅੰਮਿ੍ਤਸਰ-1 ਡਿਪੂ ਦੇ ਕੈਸ਼ੀਅਰ ਪ੍ਰੇਮ ਸਿੰਘ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੀ. ਏ. ਦਿਲਬਾਗ ਸਿੰਘ ਵਲੋਂ ਪਿੰਡ ਦੇ ਸਰਪੰਚ ਬਲਕਾਰ ਸਿੰਘ, ਜੀ. ਐੱਮ-2 ਹਰਬਰਿੰਦਰ ਸਿੰਘ ਗਿੱਲ ਅਤੇ ਯੂਨੀਅਨ ਅਹੁਦੇਦਾਰਾਂ ਦੀ ਮੌਜੂਦਗੀ 'ਚ ਮੰਤਰੀ ਸਾਹਿਬ ਦੇ ਫੋਨ 'ਤੇ ਗੱਲ ਕਰਵਾਈ ਗਈ | ਉਕਤ ਯੂਨੀਅਨ ਆਗੂਆਂ ਦੇ ਦੱਸਣ ਅਨੁਸਾਰ ਮੰਤਰੀ ਸ੍ਰੀ ਭੁੱਲਰ ਨੇ ਡਰਾਈਵਰ ਦੀ ਪਤਨੀ ਨੂੰ ਯੋਗਤਾ ਅਨੁਸਾਰ ਨੌਕਰੀ ਅਤੇ ਪੀੜਤ ਪਰਿਵਾਰ ਨੂੰ ਬਣਦੀ ਮੁਆਵਜ਼ਾ ਰਾਸ਼ੀ ਦਿਵਾਉਣ ਦਾ ਭਰੋਸਾ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਨਾਮੀ ਕੰਪਨੀਆਂ ਦੇ ਨਕਲੀ ਮੋਬਾਈਲ ਵੇਚਣ ਵਾਲਾ 'ਜ਼ਾਅਲੀ ਕਾਲ ਸੈਂਟਰ' ਬੇਨਕਾਬ <br/> ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਬਾਸਕਟਬਾਲ ਟੂਰਨਾਮੈਂਟ 'ਚ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ
Ad Position 24