16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਗ਼ੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫ਼ਾਸ਼

Ad Position 21
No active advertisement
ਗ਼ੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫ਼ਾਸ਼ ਕਰਨ ਦਾ ਖੁਲਾਸਾ ਕਰਦੇ ਹੋਏ ਡੀ. ਸੀ. ਪੀ. ਆਲਮ ਵਿਜੇ ਸਿੰਘ | ਉਨ੍ਹਾਂ ਦੇ ਨਾਲ ਏ. ਸੀ. ਪੀ. ਸ਼ਿਵਦਰਸ਼ਨ ਸਿੰਘ, ਸਬ-ਇੰਸ. ਜਤਿੰਦਰ ਸਿੰਘ ਅਤੇ ਹੋਰ | ਤਸਵੀਰ : ਹਰਜੀਤ ਸਿੰਘ <br/> 21-09-2025
ਅੰਮਿ੍ਤਸਰ, 20 ਸਤੰਬਰ (ਗਗਨਦੀਪ ਸ਼ਰਮਾ)-ਛਾਉਣੀ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਗੁਮਟਾਲਾ ਚੌਂਕ ਵਿਖੇ ਨਾਕਾਬੰਦੀ ਕਰਕੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਪਰਦਾਫਾਸ਼ ਕਰਦਿਆਂ 6 ਪਿਸਤੌਲ, 1 ਰਿਵਾਲਵਰ, 4 ਜਿੰਦਾ ਕਾਰਤੂਸ ਅਤੇ ਕਾਰ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦੀ ਕਾਮਯਾਬੀ ਹਾਸਿਲ ਕੀਤੀ ਗਈ ਹੈ | ਡੀ. ਸੀ. ਪੀ. ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਬੇਅੰਤ ਸਿੰਘ ਵਾਸੀ ਪਿੰਡ ਕੋਟਲਾ, ਬਥੂਨਗੜ੍ਹ, ਥਾਣਾ ਤਰਸਿੱਕਾ ਨੂੰ 2 ਪਿਸਤੌਲ (.32 ਬੋਰ) ਸਮੇਤ 2 ਜ਼ਿੰਦਾ ਕਾਰਤੂਸ, 1 ਪਿਸਤੌਲ (.315 ਬੋਰ) ਸਮੇਤ 2 ਜ਼ਿੰਦਾ ਕਾਰਤੂਸ ਬਰਾਮਦ ਕਰਨ ਦੇ ਨਾਲ-ਨਾਲ ਸਵਿਫਟ ਕਾਰ ਵੀ ਜ਼ਬਤ ਕੀਤੀ ਗਈ | ਉਪਰੰਤ ਉਸਦੇ ਖੁਲਾਸੇ 'ਤੇ ਗੁਰਪਿੰਦਰ ਸਿੰਘ ਉਰਫ ਸਾਜਨ ਉਰਫ ਸਾਜਨ ਉਰਫ ਗਿਆਨੀ ਵਾਸੀ ਪੱਤੀ ਮਲਕੂ ਕੀ, ਸੁਲਤਾਨਵਿੰਡ ਅਤੇ ਯੋਧਬੀਰ ਸਿੰਘ ਉਰਫ ਯੋਧਾ ਨਿਵਾਸੀ ਗਲੀ ਨੰਬਰ 1, ਲੱਖਾ ਸਿੰਘ ਪਲਾਟ, ਸੁਲਤਾਨਵਿੰਡ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ 3 ਪਿਸਤੌਲ (.32 ਬੋਰ) ਬਰਾਮਦ ਕੀਤੇ ਗਏ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਦੇ ਖ਼ਿਲਾਫ਼ ਇਸ ਤੋਂ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ | ਇਸ ਮੌਕੇ ਏ. ਡੀ. ਸੀ. ਪੀ. ਸਿਟੀ-2 ਹਰਪਾਲ ਸਿੰਘ, ਏ. ਸੀ. ਪੀ. ਪੱਛਮੀ ਸ਼ਿਵਦਰਸ਼ਨ ਸਿੰਘ, ਥਾਣਾ ਛਾਉਣੀ ਦੇ ਮੁੱਖ ਅਫ਼ਸਰ ਸਬ-ਇੰਸਪੈਕਟਰ ਜਤਿੰਦਰ ਸਿੰਘ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਏ.ਐਸ.ਆਈ. ਸੁਖਵਿੰਦਰ ਸਿੰਘ ਦਾ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨ ਅਗਲੀ ਖ਼ਬਰ ਅਮਨਦੀਪ ਹਸਪਤਾਲ ਸਮੂਹ ਨੇ ਅੰਮਿ੍ਤਸਰ ਵਿਚ 'ਪੰਜਾਬ ਨੀ ਅਤੇ ਚੂਲਾ ਬਦਲੀ' ਸੰਬੰਧੀ ਦੂਜੀ ਕੌਮਾਂਤਰੀ ਪੱਧਰ ਕਾਨਫ਼ਰੰਸ ਦੀ ਕ...
Ad Position 24