25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਵਿਧਾਇਕ ਧਾਲੀਵਾਲ ਨੇ ਅਧਿਕਾਰੀਆਂ ਨੂੰ ਨਾਲ ਲੈ ਕੇ ਡੀ.ਏ.ਪੀ. ਖਾਦ ਦੀ ਕਾਲਾਬਾਜ਼ਾਰੀ ਨੂੰ ਰੋਕਣ ਲਈ ਦੂਸਰੇ ਦਿਨ ਵੀ ਦੁਕਾਨਾਂ ਦੀ ਕੀਤੀ ਚੈਕਿੰਗ <br/>

Ad Position 21
No active advertisement
ਅਜੀਤ ਡੈਸਕ 17-10-2025
ਅਜਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਦੂਸਰੇ ਦਿਨ ਵੀ ਡੀ. ਏ. ਪੀ. ਖ਼ਾਦ ਦੀ ਕਾਲਾਬਾਜ਼ਾਰੀ ਅਤੇ ਜਮਾਂਖੋਰੀ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਨਾਲ ਲੈ ਕੇ ਅਜਨਾਲਾ ਸ਼ਹਿਰ ਅਤੇ ਸਰਹੱਦੀ ਪਿੰਡ ਪੁੰਗਾ ਵਿਚ ਖਾਦਾਂ ਵੇਚਣ ਵਾਲੇ ਡੀਲਰਾਂ ਦੀ ਚੈਕਿੰਗ ਕੀਤੀ ਅਤੇ ਨਿਰਦੇਸ਼ ਦਿੱਤੇ ਕਿ ਹਰ ਦੁਕਾਨਦਾਰ ਖਾਦਾਂ ਦਾ ਸਟਾਕ ਜਰੂਰ ਡਿਸਪਲੇ ਕਰੇ | ਵਿਧਾਇਕ ਧਾਲੀਵਾਲ ਅਤੇ ਖੇਤੀਬਾੜੀ ਵਿਭਾਗ ਦੀ ਟੀਮ ਜਦੋਂ ਪਿੰਡ ਪੂੰਗਾ ਵਿਖੇ ਪਹੁੰਚੀ ਤਾਂ ਉਨ੍ਹਾਂ ਦੇ ਉੱਥੇ ਪਹੁੰਚਣ ਤੋਂ ਕੁਝ ਪਲ ਪਹਿਲਾਂ ਹੀ ਦੁਕਾਨਦਾਰ ਦੁਕਾਨ ਬੰਦ ਕਰਕੇ ਚਲਾ ਗਿਆ ਪਰ ਬਾਅਦ ਵਿਚ ਖੇਤੀਬਾੜੀ ਵਿਭਾਗ ਦੇ ਕਰਮਚਾਰੀਆਂ ਵਲੋਂ ਵਾਰ-ਵਾਰ ਫੋਨ ਕਰਨ 'ਤੇ ਦੁਕਾਨਦਾਰ ਨੇ ਵਾਪਸ ਆ ਕੇ ਆਪਣੀ ਦੁਕਾਨ ਖੋਲੀ ਜਿਸ ਤੋਂ ਬਾਅਦ ਟੀਮ ਵਲੋਂ ਦੁਕਾਨ ਵਿਚ ਜਾ ਕੇ ਖਾਦ ਦੇ ਸਟਾਕ ਦੀ ਜਾਂਚ ਕੀਤੀ | ਇਸ ਮੌਕੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਡਾ: ਬਲਜਿੰਦਰ ਸਿੰਘ ਭੁੱਲਰ, ਬਲਾਕ ਖੇਤੀਬਾੜੀ ਅਫਸਰ ਹਰਭਿੰਦਰ ਸਿੰਘ ਅਤੇ ਗੁਰਿੰਦਰ ਸਿੰਘ ਸੰਧੂ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡਾ: ਭਗਵੰਤ ਸਿੰਘ ਸਾਬਕਾ ਸਰਪੰਚ ਬਾਬਾ ਬਕਾਲਾ ਨਮਿਤ ਪਾਠ ਦਾ ਭੋਗ ਕੱਲ੍ਹ ਅਗਲੀ ਖ਼ਬਰ ਜ਼ੋਨਲ ਯੁਵਕ ਤੇ ਵਿਰਾਸਤੀ ਮੇਲੇ ਦੇ ਤੀਜੇ ਦਿਨ ਹੋਏ ਰੰਗ ਮੰਚ, ਦਸਤਕਾਰੀ ਤੇ ਸੰਗੀਤਕ ਮੁਕਾਬਲੇ
Ad Position 24