25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਹੜ੍ਹ ਪ੍ਰਭਾਵਿਤ ਖੇਤਰ ਦੇ ਸਕੂਲਾਂ 'ਚ ਬੀਬੀ ਕੌਲਾਂ ਦੀ ਭਲਾਈ ਕੇਂਦਰ ਟਰੱਸਟ ਵਲੋਂ ਸਕੂਲ ਬੈਗ ਤੇ ਸਟੇਸ਼ਨਰੀ ਦੀ ਵੰਡ <br/>

Ad Position 21
No active advertisement
ਅਜੀਤ ਡੈਸਕ 17-10-2025
ਗੱਗੋਮਾਹਲ, 16 ਅਕਤੂਬਰ (ਬਲਵਿੰਦਰ ਸਿੰਘ ਸੰਧੂ)¸ਮਿਸ਼ਨ ਚੜ੍ਹਦੀ ਕਲਾ ਤਹਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਚਲਾਏ ਗਏ ਮਿਸ਼ਨ ਸਾਂਝਾ ਉਪਰਾਲਾ ਅਧੀਨ ਸਮਾਜ ਸੇਵੀ ਸੰਸਥਾਵਾਂ ਦਿਨ ਰਾਤ ਪ੍ਰਭਾਵਿਤ ਖੇਤਰ ਦੇ ਲੋਕਾਂ ਦੇ ਮੁੜ ਵਸੇਬੇ ਵਿਚ ਲੱਗੀਆਂ ਹੋਈਆਂ ਹਨ ਜਿਸ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਰਾਜੇਸ਼ ਸ਼ਰਮਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੈੱਡ ਕਰਾਸ ਸੁਸਾਇਟੀ ਅੰਮਿ੍ਤਸਰ ਦੇ ਸਕੱਤਰ ਸੈਮਸਨ ਮਸੀਹ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਅੰਮਿ੍ਤਸਰ ਵਲੋਂ ਗੱਗੋਮਾਹਲ ਤੇ ਥੋਬਾ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ 400 ਸਕੂਲ ਬੈਗ ਤੇ ਸਟੇਸ਼ਨਰੀ ਦੀ ਵੰਡ ਕੀਤੀ ਗਈ | ਇਸ ਸਮੇਂ ਭਲਾਈ ਕੇਂਦਰ ਟਰੱਸਟ ਦੇ ਵਿਸੇਸ਼ ਬੁਲਾਰੇ ਭਾਈ ਹਰਵਿੰਦਰਪਾਲ ਸਿੰਘ ਲਿਟਲ ਵੀਰ ਜੀ ਨੇ ਦੱਸਿਆ ਕਿ ਟਰੱਸਟ ਦੇ ਪ੍ਰਮੁੱਖ ਸੇਵਾਦਾਰ ਭਾਈ ਗੁਰਇਕਬਾਲ ਜੀ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਪਸ਼ੂ ਧਨ, ਮੰਜੇ ਬਿਸਤਰੇ, ਰਾਸ਼ਨ, ਦਵਾਈਆਂ ਤੇ ਹੋਰ ਲੋੜੀਂਦੀਆਂ ਵਸਤਾਂ ਵੰਡਣ ਦੀ ਸੇਵਾ ਜਾਰੀ ਹੈ | ਇਸ ਮੌਕੇ ਗੱਗੋਮਾਹਲ ਸਕੂਲ ਦੇ ਲੈਕਚਰਾਰ ਪਿ੍ਤਪਾਲ ਸਿੰਘ, ਥੋਬਾ ਸਕੂਲ ਦੇ ਇੰਚਾਰਜ ਰਵੀਦੀਪ ਸਿੰਘ, ਸਰਕਾਰੀ ਸਕੂਲ ਲੱਖੂਵਾਲ ਦੇ ਇੰਚਾਰਜ ਰਣਜੀਤ ਸਿੰਘ ਭੁੱਲਰ, ਪੰਕਜ ਸਿੰਘ, ਮਨਦੀਪ ਸਿੰਘ ਭੋਲਾ, ਡਾ. ਪਰਮਜੀਤ ਸਿੰਘ ਰਿੰਕੂ, ਜਤਿੰਦਰ ਸਿੰਘ, ਸਵਰਨਜੀਤ ਕੁਮਾਰ, ਜੋਧਾ ਸਚਦੇਵਾ, ਰੇਖਾ ਸਰੀਨ, ਪੁਸ਼ਪਿੰਦਰ ਸਿੰਘ, ਮੇਜਰ ਸਿੰਘ ਆਦਿ ਵਲੋਂ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬੀਆਂ ਦੀ ਮਾਂ ਪਾਰਟੀ ਹੈ-ਜਥੇਦਾਰ ਜਲਾਲ ਉਸਮਾ <br/> ਅਗਲੀ ਖ਼ਬਰ ਡਾ: ਭਗਵੰਤ ਸਿੰਘ ਸਾਬਕਾ ਸਰਪੰਚ ਬਾਬਾ ਬਕਾਲਾ ਨਮਿਤ ਪਾਠ ਦਾ ਭੋਗ ਕੱਲ੍ਹ
Ad Position 24