24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਬਾਬਾ ਬੁੱਢਾ ਜੀ ਦੇ ਵੰਸ਼ਜ ਗੁਰੂ ਨਗਰੀ ਦੇ ਪੰਜ ਸਰੋਵਰਾਂ ਦੇ ਜਲ ਦੀ ਗਾਗਰ ਲੈ ਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਹੋਏ ਰਵਾਨਾ <br/>

Ad Position 21
No active advertisement
ਅਜੀਤ ਡੈਸਕ 17-10-2025
ਅੰਮਿ੍ਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ)-ਬਾਬਾ ਬੁੱਢਾ ਜੀ ਵੰਸ਼ਜ ਸੰਪਰਦਾਇ ਨਾਲ ਸੰਬੰਧਿਤ ਸੰਸਥਾ ਦੇ ਮੁੱਖੀ ਪ੍ਰੋ: ਨਿਰਮਲ ਸਿੰਘ ਰੰਧਾਵਾ ਗੁਰੂ ਕੀ ਵਡਾਲੀ ਆਪਣੇ ਗਾਗਰੀ ਜਥੇ ਸਮੇਤ ਗੂਰੂ ਨਗਰੀ ਦੇ ਪੰਜ ਸਰੋਵਰਾਂ ਵਿਚੋਂ ਭਰੀ ਅੰਮਿ੍ਤ ਜਲ ਦੀ ਗਾਗਰ ਲੈ ਕੇ ਸੱਚਖੰਡ ਐਕਸਪ੍ਰੈਸ ਰੇਲ ਗੱਡੀ ਰਾਹੀਂ ਅੰਮਿ੍ਤਸਰ ਰੇਲਵੇ ਸਟੇਸ਼ਨ ਤੋਂ ਜੈਕਾਰਿਆਂ ਦੀ ਗੂੰਜ ਦੌਰਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਸਾਹਿਬ ਲਈ ਰਵਾਨਾ ਹੋਏ | ਪ੍ਰੋ: ਰੰਧਾਵਾ ਦੇ ਨਾਲ ਗਾਗਰੀ ਜਥੇ 'ਚ ਗੁਰਦੇਵ ਸਿੰਘ, ਅਜਮੇਰ ਸਿੰਘ, ਸੰਤਾ ਸਿੰਘ, ਬਾਬਾ ਰਘਬੀਰ ਸਿੰਘ ਰੰਧਾਵਾ, ਗੁਰਸ਼ੇਰ ਸਿੰਘ, ਇੰਦਰਜੀਤ ਸਿੰਘ ਰੰਧਾਵਾ, ਗੁਰਨਾਮ ਸਿੰਘ, ਸਵਿੰਦਰ ਸਿੰਘ, ਗੁਰਜਿੰਦਰ ਸਿੰਘ, ਪਰਮਜੀਤ ਸਿੰਘ, ਬੀਬੀ ਸਤਵਿੰਦਰ ਕੌਰ ਰੰਧਾਵਾ, ਬੀਬੀ ਕੁਲਵੰਤ ਕੌਰ, ਬੀਬੀ ਜੁਗਿੰਦਰ ਕੌਰ ਰੰਧਾਵਾ ਅਤੇ ਹਰਜੀਤ ਕੌਰ ਆਦਿ ਵੀ ਸ਼ਾਮਿਲ ਸਨ | ਪ੍ਰੋ: ਰੰਧਾਵਾ ਨੇ ਦੱਸਿਆ ਕਿ ਇਹ ਜਲ ਦੀ ਗਾਗਰ 20 ਅਕਤੂਬਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਇਸ਼ਨਾਨ ਲਈ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਭੇਟ ਕੀਤੀ ਜਾਵੇਗੀ | ਜ਼ਿਕਰਯੋਗ ਹੈ ਕਿ ਬਾਬਾ ਬੁੱਢਾ ਵੰਸ਼ਜ ਵਲੋਂ ਪ੍ਰੋ: ਰੰਧਾਵਾ ਵਲੋਂ ਪਿਛਲੇ 15 ਸਾਲਾਂ ਤੋਂ ਲਗਾਤਾਰ ਤਖ਼ਤ ਇਸ਼ਨਾਨ ਲਈ ਅੰਮਿ੍ਤਸਰ ਦੇ ਪੰਜ ਸਰੋਵਰਾਂ ਵਿਚੋਂ ਜਲ ਦੀ ਗਾਗਰ ਭਰਕੇ ਵੱਖ-ਵੱਖ ਤਖ਼ਤ ਸਾਹਿਬਾਨ ਵਿਖੇ ਇਸ਼ਨਾਨ ਲਈ ਲਿਜਾ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਆਫ਼ ਨਰਸਿੰਗ ਵਲੋਂ ਮਾਨਸਿਕ ਸਿਹਤ ਸੰਬੰਧੀ ਜਾਗਰੂਕਤਾ ਕੈਂਪ <br/> ਅਗਲੀ ਖ਼ਬਰ ਦੀਵਾਲੀ ਲਈ ਨਵੀਂ ਵਿਆਹੀ ਦੁਲਹਨ ਵਾਂਗ ਸਜ ਰਹੇ ਬਾਜ਼ਾਰ, ਦੁਕਾਨਦਾਰਾਂ 'ਚ ਭਾਰੀ ਉਤਸ਼ਾਹ <br/>
Ad Position 24