24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਖ਼ਾਲਸਾ ਕਾਲਜ ਆਫ਼ ਨਰਸਿੰਗ ਵਲੋਂ ਮਾਨਸਿਕ ਸਿਹਤ ਸੰਬੰਧੀ ਜਾਗਰੂਕਤਾ ਕੈਂਪ <br/>

Ad Position 21
No active advertisement
ਅਜੀਤ ਡੈਸਕ 17-10-2025
ਅੰਮਿ੍ਤਸਰ, 16 ਅਕਤੂਬਰ (ਜੱਸ)-ਖ਼ਾਲਸਾ ਕਾਲਜ ਆਫ਼ ਨਰਸਿੰਗ ਦੀ ਮੈਂਟਲ ਹੈਲਥ ਨਰਸਿੰਗ ਦੀ ਟੀਮ ਵਲੋਂ ਮਾਨਸਿਕ ਸਿਹਤ ਨਾਲ ਸੰਬੰਧਿਤ ਜਾਗਰੂਕਤਾ ਕੈਂਪ ਲਗਾਇਆ ਗਿਆ | ਪਿ੍ੰਸੀਪਲ ਡਾ. ਅਮਨਪ੍ਰੀਤ ਕੌਰ ਦੇ ਨਿਰਦੇਸ਼ਾਂ 'ਤੇ ਗੁਰਦੁਆਰਾ ਛੇਹਰਟਾ ਸਾਹਿਬ ਦੇ ਬਾਹਰ ਵਿਸ਼ਵ ਮਾਨਸਿਕ ਸਿਹਤ ਦਿਵਸ ਦੇ ਸੰਬੰਧ 'ਚ ਲਗਾਏ ਗਏ ਇਸ ਕੈਂਪ ਦੌਰਾਨ ਕਾਲਜ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ | ਪਿ੍ੰ: ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਐੱਮ. ਐੱਸ. ਸੀ. ਨਰਸਿੰਗ, ਪੋਸਟ ਬੇਸਿਕ ਨਰਸਿੰਗ ਅਤੇ ਬੇਸਿਕ ਬੀ. ਐੱਸ. ਸੀ. ਨਰਸਿੰਗ ਦੇ 6ਵੇਂ ਸਮੈਸਟਰ ਦੇ ਵਿਦਿਆਰਥੀਆਂ ਨੇ ਪੋਸਟਰ ਪ੍ਰੈਜ਼ਨਟੇਸ਼ਨ ਰਾਹੀਂ ਮਾਨਸਿਕ ਸਿਹਤ ਵੱਲ ਖਾਸ ਧਿਆਨ ਦੇਣ ਦਾ ਸੁਨੇਹਾ ਦਿੱਤਾ | ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਮਾਨਸਿਕ ਸਿਹਤ ਨੂੰ ਉਤਸ਼ਾਰਿਤ ਕਰਨ ਦੇ ਨਾਲ-ਨਾਲ ਜਨਰਲ ਮੈਡੀਕਲ ਕੈਂਪ ਵੀ ਲਗਾਇਆ ਗਿਆ, ਜਿਸ 'ਚ ਸ਼ੂਗਰ ਦੀ ਜਾਂਚ, ਭਾਰ ਤੋਲਣ, ਬੀ. ਪੀ. ਚੈੱਕ ਕਰਨ ਦੀਆਂ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਗਈਆਂ ਤੇ ਮਰੀਜ਼ਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਦਵਾਈਆਂ ਵੰਡੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਅਗਵਾਈ ਵਾਲੀ ਭਾਰਤ ਸਰਕਾਰ ਜੇਕਰ ਤਾਲਿਬਾਨੀਆਂ ਦੀ ਅਫ਼ਗਾਨ ਸਰਕਾਰ ਨਾਲ ਸਮਝੌਤਾ ਕਰ ਸਕਦੀ ਹੈ ਤਾਂ ਬੰਦੀ ਸਿੰਘਾ... ਅਗਲੀ ਖ਼ਬਰ ਬਾਬਾ ਬੁੱਢਾ ਜੀ ਦੇ ਵੰਸ਼ਜ ਗੁਰੂ ਨਗਰੀ ਦੇ ਪੰਜ ਸਰੋਵਰਾਂ ਦੇ ਜਲ ਦੀ ਗਾਗਰ ਲੈ ਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ...
Ad Position 24