22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸਤਲਾਣੀ ਸਾਹਿਬ ਕਾਲਜ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 17-10-2025
ਅਟਾਰੀ, 16 ਅਕਤੂਬਰ (ਗੁਰਦੀਪ ਸਿੰਘ ਅਟਾਰੀ, ਰਾਜਿੰਦਰ ਸਿੰਘ ਰੂਬੀ)-ਪਿ੍ੰਸੀਪਲ ਡਾ. ਰੁਪਿੰਦਰ ਸਿੰਘ ਦੀ ਯੋਗ ਅਗਵਾਈ ਵਿਚ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ, ਸਤਲਾਣੀ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਤਾਬਦੀ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਸਮੇਂ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਚੇਅਰਮੈਨ ਬਲਜੀਤ ਸਿੰਘ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਤਮਿਕ ਜੀਵਨ, ਯਾਤਰਾਵਾਂ ਅਤੇ ਸ਼ਹੀਦੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਤੋਂ ਇਲਾਵਾ ਭਾਈ ਗੁਰਲਾਲ ਸਿੰਘ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਗੁਰੂ ਸਾਹਿਬ ਜੀ ਦੇ ਬਚਨਾਂ ਦੀ ਗਹਿਰਾਈ ਨੂੰ ਸਮਝਾਇਆ | ਇਸ ਮੌਕੇ ਪਿ੍ੰਸੀਪਲ ਡਾ. ਰੁਪਿੰਦਰ ਸਿੰਘ ਨੇ ਕਿਹਾ ਕਿ ਕਾਲਜ ਵਲੋਂ ਵਿਦਿਆਰਥੀਆਂ ਵਿਚ ਆਤਮਿਕ ਅਤੇ ਨੈਤਿਕ ਮੁੱਲਾਂ ਨੂੰ ਮਜ਼ਬੂਤ ਕਰਨ ਲਈ ਅਜਿਹੇ ਸਮਾਗਮ ਨਿਯਮਿਤ ਤੌਰ 'ਤੇ ਕਰਵਾਏ ਜਾਂਦੇ ਹਨ | ਉਨ੍ਹਾਂ ਨੇ ਆਏ ਹੋਏ ਮਹਿਮਾਨਾਂ ਦਾ ਸਨਮਾਨ ਕੀਤਾ | ਮੰਚ ਸੰਚਾਲਨ ਦੀ ਜ਼ਿੰਮੇਵਾਰੀ ਪ੍ਰੋ. ਸੁਖਦੀਪ ਸਿੰਘ ਨੇ ਸੁਚਾਰੂ ਢੰਗ ਨਾਲ ਨਿਭਾਈ | ਸਮਾਗਮ ਵਿਚ ਇੰਚਾਰਜ ਡਾ. ਗੁਰਪ੍ਰੀਤ ਕੌਰ, ਡਾ. ਰਾਜਬੀਰ ਕੌਰ, ਪ੍ਰੋ. ਗੁਰਸਾਹਿਬ ਸਿੰਘ, ਪ੍ਰੋ. ਗੁਰਸਿਮਰਨ ਸਿੰਘ, ਪ੍ਰੋ. ਕਰਮਜੀਤ ਕੌਰ ਸਮੇਤ ਸਾਰੇ ਸਟਾਫ ਮੈਂਬਰ ਅਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ <br/> ਅਗਲੀ ਖ਼ਬਰ ਤਲਬੀਰ ਸਿੰਘ ਗਿੱਲ ਨੇ ਨਾਥ ਦੀ ਖੂਹੀ ਤੋਂ ਭੋਏਵਾਲ, ਅਰਜਨ ਮਾਂਗਾ ਸੜਕਾਂ ਦਾ ਰੱਖਿਆ ਨੀਂਹ ਪੱਥਰ <br/>
Ad Position 24