22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਵਿਧਾਇਕ ਧਾਲੀਵਾਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ <br/>

Ad Position 21
No active advertisement
ਅਜੀਤ ਡੈਸਕ 17-10-2025
ਅਜਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਅੰਦਰ ਆਏ ਭਿਆਨਕ ਹੜ੍ਹਾਂ ਕਾਰਨ ਨੁਕਸਾਨੀਆਂ ਫ਼ਸਲਾਂ ਦੀ ਮੁਆਵਜ਼ਾ ਰਾਸ਼ੀ ਵੰਡਣ ਲਈ ਅੱਜ ਐੱਸ. ਡੀ. ਐੱਮ. ਰਵਿੰਦਰ ਸਿੰਘ ਅਰੋੜਾ ਦੀ ਅਗਵਾਈ 'ਚ ਕਰਵਾਏ ਵਿਸ਼ੇਸ਼ ਸਮਾਰੋਹ ਦੌਰਾਨ ਉਚੇਚੇ ਤੌਰ 'ਤੇ ਪਹੁੰਚੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਹੜ੍ਹ ਪ੍ਰਭਾਵਿਤ ਪਿੰਡ ਥੋਬਾ ਅਤੇ ਨਿੱਸੋਕੇ ਦੇ ਹੜ੍ਹ ਪੀੜਤ 24 ਕਿਸਾਨਾਂ ਨੂੰ 17 ਲੱਖ ਰੁਪਏ ਰਾਹਤ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ ਗਏ | ਇਸ ਮੌਕੇ ਅੱੈਸ.ਡੀ.ਅੱੈਮ. ਰਵਿੰਦਰ ਸਿੰਘ ਅਰੋੜਾ, ਤਹਿਸੀਲਦਾਰ ਅਜਨਾਲਾ ਗੁਰਮੁਖ ਸਿੰਘ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, 'ਆਪ' ਅਜਨਾਲਾ ਸ਼ਹਿਰੀ ਦੇ ਅਮਿੱਤ ਔਲ਼, ਇੰਦਰਜੀਤ ਸਿੰਘ ਨਿਸੋਕੇ, ਰਣਜੀਤ ਕੌਰ, ਜਸਪ੍ਰੀਤ ਕੌਰ, ਬਲਵਿੰਦਰ ਸਿੰਘ, ਸਵਿੰਦਰ ਸਿੰਘ ਨਿੱਸੋਕੇ ਅਤੇ ਬਿਕਰਮਜੀਤ ਸਿੰਘ ਨਿੱਸੋਕੇ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਦੀ ਟੀਮ ਨੇ ਹੜ੍ਹ ਪੀੜਤਾਂ ਨੂੰ ਲੱਖਾਂ ਰੁਪਏ ਦੀ ਰਾਸ਼ੀ ਵੰਡੀ <br/> ਅਗਲੀ ਖ਼ਬਰ ਸਤਲਾਣੀ ਸਾਹਿਬ ਕਾਲਜ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ <br/>
Ad Position 24