22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਹਰਿਆਣਾ ਦੀ ਟੀਮ ਨੇ ਹੜ੍ਹ ਪੀੜਤਾਂ ਨੂੰ ਲੱਖਾਂ ਰੁਪਏ ਦੀ ਰਾਸ਼ੀ ਵੰਡੀ <br/>

Ad Position 21
No active advertisement
ਅਜੀਤ ਡੈਸਕ 17-10-2025
ਚੋਗਾਵਾਂ, 16 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)¸ਬੀਤੇਂ ਦਿਨੀਂ ਪੰਜਾਬ ਵਿਚ ਹੜ੍ਹਾਂ ਕਾਰਨ ਲੋਕਾਂ ਦੀ ਭਾਰੀ ਤਬਾਹੀ ਹੋਈ ਸੀ | ਉੱਥੇ ਹੀ ਸਮਾਜ ਸੇਵੀ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਹਨ | ਇਸੇ ਲੜੀ ਤਹਿਤ ਅੱਜ ਗੁਰਦੁਆਰਾ ਯਾਦਗਾਰ ਡੇਹਰਾ ਸਾਹਿਬ ਅਸੰਧ ਜ਼ਿਲ੍ਹਾ ਕਰਨਾਲ ਹਰਿਆਣਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 18 ਲੱਖ ਤੋਂ ਉੱਪਰ ਰਾਸ਼ੀ ਹੜ ਪੀੜਤ ਰਾਜਾਸਾਂਸੀ ਅਤੇ ਅਜਨਾਲਾ ਇਲਾਕੇ ਦੇ ਪੀੜਿਤ ਲੋਕਾਂ ਨੂੰ 5 ਹਜ਼ਾਰ ਰੁਪਏ ਨਗਦ ਪ੍ਰਤੀ ਪਰਿਵਾਰਾਂ ਨੂੰ ਵੰਡੀ ਗਈ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰੈੱਸ ਸਕੱਤਰ ਕਾਬਲ ਸਿੰਘ ਛੀਨਾ ਅਤੇ ਮੀਤ ਪ੍ਰਧਾਨ ਰਣਜੀਤ ਸਿੰਘ ਮੁਹਾਰ ਨੇ ਕਿਹਾ ਕਿ ਹਰਿਆਣਾ ਤੋਂ ਆਈ ਟੀਮ ਨੇ ਪਿੰਡ ਭਿੰਡੀਆਂ, ਜਾਫਰਕੋਟ, ਮਮੰਦ, ਭੱਗੂਪੁਰ ਬੇਟ, ਅਵਾਣ ਲੱਖਾ ਸਿੰਘ, ਲੱਖੂਵਾਲ, ਸਾਰੰਗਦੇਵ, ਅਵਾਣ ਵਸਾਊ ਆਦਿ ਪਿੰਡਾਂ ਦੇ ਪੀੜਿਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਵੰਡੀ ਗਈ ਹੈ | ਇਸ ਮੌਕੇ ਸਮੂਹ ਪਿੰਡ ਵਾਸੀਆਂ ਨੇ ਹਰਿਆਣਾ ਦੀ ਟੀਮ ਦਾ ਧੰਨਵਾਦ ਕੀਤਾ | ਇਸ ਟੀਮ ਵਿਚ ਸੁਖਵੰਤ ਸਿੰਘ ਗੁਰਾਇਆ, ਅੰਗਰੇਜ਼ ਸਿੰਘ ਵੜੈਚ, ਚਤਰ ਸਿੰਘ ਪ੍ਰਧਾਨ, ਰੁਪਿੰਦਰ ਸਿੰਘ ਛੀਨਾ, ਲੱਖਾ ਸਿੰਘ ਗੁਰਾਇਆ, ਹਰਭਜਨ ਸਿੰਘ, ਗੁਰਦੀਪ ਸਿੰਘ ਮਾਂਗੇਵਾਲ, ਸਰਬਜੋਤ ਸਿੰਘ ਮਾਂਗੇਵਾਲ ਅਤੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਛੀਨਾ, ਰਜਿੰਦਰ ਸਿੰਘ ਭਲਾ ਪਿੰਡ, ਵਿਜੇ ਸ਼ਾਹ ਧਾਰੀਵਾਲ, ਅਵਤਾਰ ਸਿੰਘ ਛੀਨਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਅਕੈਡਮੀ ਮਹਿਤਾ ਨੇ ਸੀ.ਬੀ.ਐਸ.ਈ. ਨੈਸ਼ਨਲ ਹਾਕੀ ਚੈਂਪੀਅਨਸ਼ਿਪ ਭੋਪਾਲ ਵਿਖੇ ਜਿੱਤ ਕੇ ਪਹਿਲਾ ਸਥਾਨ ਕੀਤਾ ਹਾਸਿਲ... ਅਗਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ <br/>
Ad Position 24