22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਖ਼ਾਲਸਾ ਅਕੈਡਮੀ ਮਹਿਤਾ ਨੇ ਸੀ.ਬੀ.ਐਸ.ਈ. ਨੈਸ਼ਨਲ ਹਾਕੀ ਚੈਂਪੀਅਨਸ਼ਿਪ ਭੋਪਾਲ ਵਿਖੇ ਜਿੱਤ ਕੇ ਪਹਿਲਾ ਸਥਾਨ ਕੀਤਾ ਹਾਸਿਲ <br/>

Ad Position 21
No active advertisement
ਅਜੀਤ ਡੈਸਕ 17-10-2025
ਚੌਂਕ ਮਹਿਤਾ, 16 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਮੁਖੀ ਅਤੇ ਪ੍ਰਧਾਨ ਸੰਤ ਸਮਾਜ, ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਵਿਦਿਅਕ ਅਦਾਰੇ 'ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ' ਦੇ ਹਾਕੀ ਦੇ ਅੰਡਰ-17 ਦੇ ਵਿਦਿਆਰਥੀਆਂ ਨੇ ਭੋਪਾਲ ਵਿਖੇ ਸੀ.ਬੀ.ਐੱਸ.ਈ. ਨੈਸ਼ਨਲ ਹਾਕੀ ਚੈਂਪੀਅਨਸਸ਼ਿਪ ਜਿੱਤ ਕੇ ਖਾਲਸਾ ਅਕੈਡਮੀ ਦਾ ਨਾਮ ਰੌਸ਼ਨ ਕੀਤਾ | ਇਨ੍ਹਾਂ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ, ਕੋਚ ਬਲਜਿੰਦਰ ਸਿੰਘ, ਮਨਮੀਤ ਸਿੰਘ ਅਤੇ ਮੈਡਮ ਹਰਜੀਤ ਕੌਰ ਦੀ ਅਗਵਾਈ ਹੇਠ ਖਾਲਸਾ ਅਕੈਡਮੀ ਦੇ ਹੋਣਹਾਰ ਹਾਕੀ ਖਿਡਾਰੀ ਅੰਡਰ-17 ਦੇ ਭੋਪਾਲ ਵਿਖੇ ਹਾਕੀ ਚੈਂਪੀਅਨਸ਼ਿਪ ਖੇਡਣ ਲਈ ਗਏ | ਸੀਬੀਐਸਈ ਹਾਕੀ ਚੈਂਪੀਅਨਸ਼ਿਪ ਵਿਚ ਕੁੱਲ 12 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਜਿਸ ਵਿਚ ਖਾਲਸਾ ਅਕੈਡਮੀ ਨੇ ਫਾਈਨਲ ਮੈਚ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਪ੍ਰਾਪਤ ਕਰਕੇ ਭੋਪਾਲ ਵਿਖੇ ਖਾਲਸਾ ਅਕੈਡਮੀ ਦਾ ਨਾਂਅ ਰੋਸ਼ਨ ਕੀਤਾ | ਇਸ ਮੌਕੇ ਤੇ ਡਾਇਰੈਕਟਰ/ਪਿ੍ੰਸੀਪਲ ਡਾਕਟਰ ਜਤਿੰਦਰ ਸ਼ਰਮਾ, ਪਿ੍ੰ: ਗੁਰਦੀਪ ਸਿੰਘ ਜਲਾਲ ਉਸਮਾ, ਪਿ੍ੰ: ਹਰਸ਼ਦੀਪ ਸਿੰਘ ਰੰਧਾਵਾ, ਹਾਕੀ ਕੋਚ ਬਲਜਿੰਦਰ ਸਿੰਘ ਰੰਧਾਵਾ, ਕੋਚ ਮਨਮੀਤ ਸਿੰਘ, ਕੋਚ ਹਰਜੀਤ ਕੌਰ ਅਤੇ ਸਮੂਹ ਅਧਿਆਪਕ ਸਾਹਿਬਾਨਾਂ ਨੇ ਜੇਤੂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਡੀ.ਏ.ਪੀ. ਖਾਦ ਦੀ ਕਾਲਾਬਜ਼ਾਰੀ ਕਰਨ, ਖਾਦ ਨਾਲ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਧੱਕੇ ਨਾਲ ਵੇਚਣ ਵਾਲੇ ਬਖ਼ਸ਼ੇ ਨਹੀਂ... ਅਗਲੀ ਖ਼ਬਰ ਹਰਿਆਣਾ ਦੀ ਟੀਮ ਨੇ ਹੜ੍ਹ ਪੀੜਤਾਂ ਨੂੰ ਲੱਖਾਂ ਰੁਪਏ ਦੀ ਰਾਸ਼ੀ ਵੰਡੀ <br/>
Ad Position 24