22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਅਨੰਦ ਕਾਲਜ ਜੇਠੂਵਾਲ ਦੀਆਂ ਵਿਦਿਆਰਥਣਾਂ ਨੇ ਬੀ. ਐੱਸ. ਸੀ. 7ਵਾਂ ਸਮੈਸਟਰ ਦੇ ਆਏ ਨਜੀਤੇ 'ਚ ਮਾਰੀਆਂ ਮੱਲਾਂ <br/>

Ad Position 21
No active advertisement
ਅਜੀਤ ਡੈਸਕ 17-10-2025
ਜੇਠੂਵਾਲ, 16 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)¸ਅੰਮਿ੍ਤਸਰ ਬਟਾਲਾ ਜੀ. ਟੀ. ਰੋਡ 'ਤੇ ਸਥਿਤ ਆਨੰਦ ਕਾਲਜ ਆਫ਼ ਨਰਸਿੰਗ, ਜੇਠੂਵਾਲ ਦੇ ਵਿਦਿਆਰਥੀਆਂ ਵਲੋਂ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਐਂਡ ਸਾਇੰਸ ਵਲੋਂ ਐਲਾਨੇ ਬੀ.ਐੱਸ.ਸੀ. 7ਵਾਂ ਸਮੈਸਟਰ ਆਏ ਨਤੀਜਿਆਂ ਵਿਚ ਸ਼ਾਨਦਾਰ ਮੱਲਾਂ ਮਾਰੀਆਂ | ਬੀ.ਐੱਸ.ਸੀ. ਨਰਸਿੰਗ ਦੇ 7ਵੇਂ ਸਮੈਸਟਰ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਪਹਿਲਾ (8.96), ਨੈਂਸੀ ਨੇ ਦੂਜਾ (8.81) ਅਤੇ ਗਿਤਾਂਜਲੀ ਤੇ ਸ਼ਿਵਾਨੀ ਨੇ ਤੀਜਾ ਸਥਾਨ (8.42) ਹਾਸਲ ਕਰਕੇ ਆਪਣੇ ਮਾਤਾ-ਪਿਤਾ ਤੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ 'ਤੇ ਕਾਲਜ ਦੇ ਚੇਅਰਮੈਨ ਡਾ. ਐੱਮ. ਐੱਮ. ਆਨੰਦ, ਵਾਇਸ ਚੇਅਰਮੈਨ ਡਾ. ਜੇ. ਐੱਸ. ਢਿੱਲੋਂ, ਮੈਨੇਜਿੰਗ ਡਾਇਰੈਕਟਰ ਸੂਰਯਾ ਪ੍ਰਕਾਸ਼ ਆਨੰਦ, ਐਡਮਿਨਿਸਟਰੇਟਰ ਮਿਸ ਰੇਨੂ ਠਾਕੁਰ, ਪਿ੍ੰਸੀਪਲ ਰਚਨਾ ਕੁਮਾਰੀ, ਵਾਇਸ ਪਿ੍ੰਸੀਪਲ ਰਮਨਦੀਪ ਕੌਰ ਸੋਹਲ ਅਤੇ ਨਰਸਿੰਗ ਐਡਵਾਈਜ਼ਰ ਊਸ਼ਾ ਸਰੀਨ ਨੇ ਸਾਂਝੇ ਤੌਰ ਤੇ ਉਕਤ ਪ੍ਰੀਖਿਆ ਵਿਚ ਸ਼ਾਨਦਾਰ ਸਥਾਨ ਹਾਸਲ ਕਰਨ 'ਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ | ਇਸ ਮੌਕੇ 'ਤੇ ਡਾ. ਆਨੰਦ ਨੇ ਵਿਦਿਆਰਥਣਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ | ਇਸ ਮੌਕੇ ਤੇ ਡਾ. ਆਨੰਦ ਨੇ ਕਿਹਾ ਕਿ ਉਕਤ ਨਤੀਜੇ ਦਾ ਸਿਹਰਾ ਕਾਲਜ ਦੇ ਯੋਗ ਅਤੇ ਮਿਹਨਤੀ ਸਟਾਫ਼ ਨੂੰ ਜਾਂਦਾ ਹੈ, ਇਸ ਮੌਕੇ 'ਤੇ ਮੈਡਮ ਪ੍ਰੋਫੈਸਰ ਮਨਵਿੰਦਰ, ਸਾਕਸ਼ੀ, ਭਾਵਨਾ, ਪੂਨਮ, ਹਰਲੀਨ, ਮਨਦੀਪ ਕੌਰ, ਰਮਨਦੀਪ ਕੌਰ, ਰਮਨ ਸੰਧੂ, ਹਰਮਨਜੋਤ ਕੌਰ, ਸਰਨਦੀਪ ਕੌਰ, ਪੁਨਰ, ਕੋਮਲ ਢਿੱਲੋਂ, ਪਿ੍ਯੰਕਾ, ਰੁਪਨਦੀਪ, ਸਿਮਰਨ ਢਿੱਲੋਂ, ਸੁਖਸਰਨ, ਹਰਮ, ਨਿਧੀ, ਅਰਪਨਜੋਤ ਕੌਰ, ਰਿੱਪਨਦੀਪ ਕੌਰ, ਸ਼ਵੇਤਾ, ਸੀਮਾ, ਅੰਜਲੀ ਸਮੇਤ ਹੋਰ ਸਟਾਫ਼ ਅਤੇ ਵਿਦਿਆਰਥਣਾਂ ਵੀ ਸ਼ਾਮਲ ਸਨ |

Ad Position 22
No active advertisement
ਪਿਛਲੀ ਖ਼ਬਰ ਫੁੱਲੇਚੱਕ ਵਿਖੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੇ ਝੋਨਾ ਖੇਤਾਂ 'ਚ ਵਾਹਿਆ <br/> ਅਗਲੀ ਖ਼ਬਰ ਝੰਡੇਰ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ 2 ਲੁਟੇਰੇ ਕੀਤੇ ਕਾਬੂ <br/>
Ad Position 24