22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਫੁੱਲੇਚੱਕ ਵਿਖੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੇ ਝੋਨਾ ਖੇਤਾਂ 'ਚ ਵਾਹਿਆ <br/>

Ad Position 21
No active advertisement
ਅਜੀਤ ਡੈਸਕ 17-10-2025
ਅਜਨਾਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਤੋਂ ਥੋੜੀ ਦੂਰ ਸਥਿਤ ਪਿੰਡ ਫੁੱਲੇਚੱਕ ਵਿਖੇ ਵੀ ਕਿਸਾਨ ਧਰਮਿੰਦਰ ਸਿੰਘ ਗਿੱਲ ਅਤੇ ਸੁਖਚੈਨ ਸਿੰਘ ਗਿੱਲ ਵਲੋਂ ਝੋਨੇ ਨੂੰ ਖੇਤਾਂ ਵਿਚ ਵਾਹੁਣ ਸਮੇਂ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਨੇ 12 ਏਕੜ ਜ਼ਮੀਨ ਠੇਕੇ 'ਤੇ ਲੈ ਕੇ ਝੋਨੇ ਦੀ ਫ਼ਸਲ ਬੀਜੀ ਸੀ, ਪਰ ਰਾਵੀ ਦਰਿਆ ਵਿਚ ਆਏ ਭਿਆਨਕ ਹੜ੍ਹਾਂ ਤੋਂ ਬਾਅਦ ਸੱਕੀ ਨਾਲੇ ਵਿਚ ਵੀ ਹੜ੍ਹ ਆ ਗਏ ਸੀ ਤੇ ਲਗਭਗ ਦੋ ਹਫ਼ਤੇ ਤੋਂ ਵੱਧ ਪਾਣੀ ਉਨ੍ਹਾਂ ਦੇ ਖੇਤਾਂ ਵਿਚ ਖੜਾ ਰਹਿਣ ਕਰਕੇ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਝੋਨਾ ਪੂਰੀ ਤਰ੍ਹਾਂ ਪੱਕ ਕੇ ਤਿਆਰ ਹੋਣ ਵਾਲਾ ਹੀ ਸੀ ਕਿ ਹੜ੍ਹ ਦੀ ਮਾਰ ਪੈ ਗਈ | ਉਕਤ ਕਿਸਾਨਾਂ ਨੇ ਅੱਗੇ ਦੱਸਿਆ ਕਿ ਜਿੱਥੇ ਸਾਨੂੰ ਝੋਨੇ ਦੀ ਫ਼ਸਲ ਖ਼ਰਾਬ ਹੋਣ ਨਾਲ ਮਾਰ ਪਈ ਹੈ ਉੱਥੇ ਹੀ ਹੁਣ ਖੇਤਾਂ ਵਿਚ ਖੜੇ ਝੋਨੇ ਨੂੰ ਵਾਹੁਣ ਲਈ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਅਤੇ ਡੀਜ਼ਲ ਦੀ ਵੀ ਬਹੁਤ ਜ਼ਿਆਦਾ ਖਪਤ ਹੋ ਰਹੀ ਹੈ | ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਸਾਡੇ ਸਮੇਤ ਪਿੰਡ ਫੁੱਲੇਚੱਕ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਸੂਰਾਪੁਰ ਵਿਖੇ ਛਿੰਝ ਮੇਲਾ ਕਰਵਾਇਆ ਅਗਲੀ ਖ਼ਬਰ ਅਨੰਦ ਕਾਲਜ ਜੇਠੂਵਾਲ ਦੀਆਂ ਵਿਦਿਆਰਥਣਾਂ ਨੇ ਬੀ. ਐੱਸ. ਸੀ. 7ਵਾਂ ਸਮੈਸਟਰ ਦੇ ਆਏ ਨਜੀਤੇ 'ਚ ਮਾਰੀਆਂ ਮੱਲਾਂ <br/>
Ad Position 24