15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਜਥੇਦਾਰ ਗੜਗੱਜ ਨੇ ਬੰਦੀ ਛੋੜ ਦਿਵਸ ਮੌਕੇ ਸ਼ੇਰ-ਏ-ਪੰਜਾਬ ਦੇ ਰਾਮ ਬਾਗ ਸਥਿਤ ਹਵਾ ਮਹਿਲ ਵਿਖੇ ਦੀਵੇ ਜਗਾ ਕੇ ਕੀਤੀ ਦੀਪਮਾਲਾ

Ad Position 21
No active advertisement
ਅਜੀਤ ਡੈਸਕ 22-10-2025
ਅੰਮਿ੍ਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਬੰਦੀ ਛੋੜ ਦਿਵਸ ਮੌਕੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਅੰਮਿ੍ਤਸਰ ਸਥਿਤ ਰਾਮ ਬਾਗ ਵਿਚ ਸਥਿਤ ਹਵਾ ਮਹਿਲ ਦੇ ਨਿਸ਼ਾਨ ਸਾਹਿਬ ਵਿਖੇ ਦੇਸੀ ਘਿਓ ਦੇ ਦੀਵੇ ਜਗਾ ਕੇ ਉਨ੍ਹਾਂ ਨੂੰ ਸਤਿਕਾਰ ਭੇਟ ਕੀਤਾ | ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਣਗਹਿਲੀ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਬੰਦੀ ਛੋੜ ਦਿਵਸ ਦੀਵਾਲੀ ਮੌਕੇ ਮਹਾਰਾਜਾ ਰਣਜੀਤ ਸਿੰਘ ਦੇ ਹਵਾ ਮਹਿਲ ਵਿਖੇ ਸਰਕਾਰ ਵਲੋਂ ਕੋਈ ਰੌਸ਼ਨੀ ਜਾਂ ਦੀਪਮਾਲਾ ਦਾ ਪ੍ਰਬੰਧ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਇਸ ਦੇ ਉਲਟ ਰਾਮਬਾਗ ਸਥਿਤ ਕਲੱਬਾਂ ਤੇ ਸ਼ਰਾਬਖ਼ਾਨਿਆਂ ਵਿਖੇ ਲਾਈਟਾਂ ਤੇ ਲੜੀਆਂ ਜਗਾਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਇਹ ਕਾਰਗੁਜ਼ਾਰੀ ਦਰਸਾਉਂਦੀ ਹੈ ਕਿ ਪੰਜਾਬ ਸਰਕਾਰ ਸਿੱਖ ਸਰੋਕਾਰਾਂ ਤੇ ਵਿਰਾਸਤ ਪ੍ਰਤੀ ਸੁਹਿਰਦ ਨਹੀਂ | ਹਵਾ ਮਹਿਲ ਵਿਖੇ ਦੀਵੇ ਜਗਾਉਣ ਵੇਲੇ ਜਥੇਦਾਰ ਗੜਗੱਜ ਦੇ ਨਾਲ ਅੰਮਿ੍ਤਸਰ ਵਿਕਾਸ ਮੰਚ ਦੇ ਸਰਪ੍ਰਸਤ ਪਿ੍ੰਸੀਪਲ ਕੁਲਵੰਤ ਸਿੰਘ ਅਣਖੀ, ਜਸਕਰਨ ਸਿੰਘ ਅਤੇ ਹੋਰ ਨੁਮਾਇੰਦੇ ਵੀ ਮੌਜੂਦ ਸਨ |
ਉਨ੍ਹਾਂ ਕਿਹਾ ਕਿ ਬੜੇ ਹੀ ਦੁੱਖ ਦੀ ਗੱਲ ਹੈ ਕਿ ਅੱਜ ਜਦੋਂ ਬੰਦੀ ਛੋੜ ਦਿਵਸ 'ਤੇ ਦੀਵਾਲੀ ਮੌਕੇ ਸਾਰਾ ਅੰਮਿ੍ਤਸਰ ਸ਼ਹਿਰ ਜਗਮਗਾਇਆ ਹੈ ਤਾਂ ਮਹਾਰਾਜਾ ਰਣਜੀਤ ਸਿੰਘ ਦੇ ਮਹਿਲ ਵਿਖੇ ਘੁੱਪ ਹਨੇ੍ਹਰਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾਅਵਾ ਕਰਦੀ ਹੈ ਕਿ ਉਹ ਮਹਾਰਾਜਾ ਰਣਜੀਤ ਸਿੰਘ ਦਾ ਬਹੁਤ ਸਤਿਕਾਰ ਕਰਦੀ ਹੈ ਪਰ ਇੱਥੇ ਹਾਲਾਤ ਵੇਖ ਕੇ ਸੱਚਾਈ ਸਭ ਦੇ ਸਾਹਮਣੇ ਹੈ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਯਾਦਗਾਰੀ ਦਿਵਸ ਮੌਕੇ ਕਰਵਾਏ ਸਮਾਗਮ 'ਚ ਪੁਲਿਸ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ <br/> ਅਗਲੀ ਖ਼ਬਰ ਦੀਵਾਲੀ ਦੇ ਪਹਿਲੇ ਦਿਨ 10 ਥਾਵਾਂ 'ਚ ਲੱਗੀ ਅੱਗ <br/>
Ad Position 24