26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਬੁਤਾਲਾ ਦੇ ਬੱਚਿਆਂ ਨੇ ਖੇਡਾਂ ਵਿਚ ਮਾਰੀਆਂ ਮੱਲਾਂ <br/>

Ad Position 21
No active advertisement
ਅਜੀਤ ਡੈਸਕ 23-10-2025
ਬਾਬਾ ਬਕਾਲਾ ਸਾਹਿਬ, 22 ਅਕਤੂਬਰ (ਰਾਜਨ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ, ਬੁਤਾਲਾ ਦੇ ਵਿਦਿਆਰਥੀਆਂ ਨੇ ਵਿੱਦਿਆ ਦੇ ਨਾਲ-ਨਾਲ ਖੇਡ ਮੁਕਾਬਲਿਆਂ ਵਿਚ ਵੀ ਸ਼ਮੂਲੀਅਤ ਕਰਦਿਆਂ ਅਹਿਮ ਪ੍ਰਾਪਤੀਆਂ ਕੀਤੀਆਂ ਹਨ | ਜ਼ੋਨ ਖਿਲਚੀਆਂ ਵਲੋਂ ਕਰਵਾਈਆਂ ਗਈਆਂ ਜ਼ੋਨਲ ਖੇਡਾਂ ਵਿਚ, ਸਕੂਲ ਦੇ ਵਿਦਿਆਰਥੀਆਂ ਨੇ ਖੋ-ਖੋ, ਵਾਲੀਬਾਲ, ਫੁੱਟਬਾਲ, ਕਿ੍ਕਟ ਅਤੇ ਐਥਲੈਟਿਕਸ ਸਾਰੀਆਂ ਖੇਡਾਂ ਵਿਚੋਂ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਬੁਤਾਲਾ ਦੇ ਬੱਚਿਆਂ ਨੇ ਲੜਕਿਆਂ ਅਤੇ ਲੜਕੀਆਂ ਨੇ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਸੇ ਤਰ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਿਲਆਂ ਦੌਰਾਨ ਸਕੂਲ ਦੇ ਬੱਚਿਆਂ ਨੇ ਵਾਲੀਬਾਲ, ਕਿ੍ਕਟ ਵਿਚ ਵਧੀਆ ਪ੍ਰਦਰਸ਼ਨ ਕਰਕੇ ਸਟੇਟ ਪੱਧਰ 'ਤੇ ਆਪਣੀ ਜਗ੍ਹਾ ਬਣਾਈ ਹੈ | ਖੁਸ਼ੀ ਪ੍ਰਗਟ ਕਰਦਿਆਂ ਸਕੂਲ ਦੇ ਚੇਅਰਮੈਨ ਸੁਖਦਿਆਲ ਸਿੰਘ ਬੱਲ, ਸੈਕਟਰੀ ਸਵਿੰਦਰ ਸਿੰਘ ਬੱਲ ਅਤੇ ਮੁੱਖ ਅਧਿਆਪਕਾ ਜਸਵਿੰਦਰ ਕੌਰ ਨੇ ਬੱਚਿਆਂ ਨੂੰ ਉਤਸ਼ਾਹਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਬ੍ਰਹਮਾ ਕੁਮਾਰੀਆਂ ਨੇ ਦੀਵਾਲੀ ਅਤੇ ਭਾਈ ਦੂਜ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਸ਼ਹੀਦੀ ਨਗਰ ਕੀਰਤਨ ਅਲਵਰ ਤੋਂ ਅਗਲੇ ਪੜਾਅ ਦਿੱਲੀ ਲਈ ਰਵਾਨਾ <br/>
Ad Position 24