26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਧਾਮੀ ਵਲੋਂ ਡਾ. ਜੋਗਾ ਦੀ ਪੁਸਤਕ 'ਦੂਜੇ ਅਤੇ ਤੀਜੇ ਪਾਤਸ਼ਾਹ ਜੀ ਦੇ ਹਜ਼ੂਰੀ ਸਿੱਖ ਤੇ ਸਨੇਹੀ' ਸੰਗਤ ਅਰਪਣ <br/>

Ad Position 21
No active advertisement
ਅਜੀਤ ਡੈਸਕ 23-10-2025

ਅੰਮਿ੍ਤਸਰ, 22 ਅਕਤੂਬਰ (ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਧਰਮ ਪ੍ਰਚਾਰ ਕਮੇਟੀ ਦੁਆਰਾ ਪ੍ਰਕਾਸ਼ਿਤ ਪੁਸਤਕ 'ਦੂਜੇ ਅਤੇ ਤੀਜੇ ਪਾਤਸ਼ਾਹ ਜੀ ਦੇ ਹਜ਼ੂਰੀ ਸਿੱਖ ਤੇ ਸਨੇਹੀ' ਸੰਗਤ ਅਰਪਣ ਕੀਤੀ ਗਈ | ਇਹ ਪੁਸਤਕ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਅਤੇ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਡਾ. ਰਾਜਵਿੰਦਰ ਸਿੰਘ ਜੋਗਾ ਵਲੋਂ ਲਿਖੀ ਗਈ ਹੈ | ਇਸ ਮੌਕੇ ਸ: ਧਾਮੀ ਨੇ ਕਿਹਾ ਕਿ ਅੱਜ ਜਾਰੀ ਕੀਤੀ ਪੁਸਤਕ ਵਿਚ ਗੁਰੂ ਸਾਹਿਬ ਨੂੰ ਪ੍ਰਣਾਏ ਗੁਰਸਿੱਖਾਂ ਦੀਆਂ ਜੀਵਨ ਸਾਖੀਆਂ ਨੂੰ ਸ਼ਾਮਲ ਕੀਤਾ ਗਿਆ ਹੈ | ਉਨ੍ਹਾਂ ਡਾ. ਜੋਗਾ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਸੰਗਤਾਂ ਇਸ ਪੁਸਤਕ ਤੋਂ ਲਾਹਾ ਪ੍ਰਾਪਤ ਕਰਨਗੀਆਂ | ਇਸ ਮੌਕੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਭਾਈ ਅਮਰਜੀਤ ਸਿੰਘ ਚਾਵਲਾ, ਭਗਵੰਤ ਸਿੰਘ ਸਿਆਲਕਾ, ਦਰਸ਼ਨ ਸਿੰਘ ਮੋਠਾਂਵਾਲਾ, ਜਰਨੈਲ ਸਿੰਘ ਡੋਗਰਾਂਵਾਲਾ, ਅਜੈਬ ਸਿੰਘ ਅਭਿਆਸੀ, ਸਤਬੀਰ ਸਿੰਘ ਧਾਮੀ, ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਸਾਹਬਾਜ਼ ਸਿੰਘ, ਭਗਵੰਤ ਸਿੰਘ ਧੰਗੇੜਾ, ਹਰਭਜਨ ਸਿੰਘ ਵਕਤਾ, ਡਾ. ਰਾਜਵਿੰਦਰ ਸਿੰਘ ਜੋਗਾ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਜੂਆ ਖੇਡ ਰਹੇ ਦਰਜਨ ਵਿਅਕਤੀ ਕਾਬੂ : ਸਵਾ ਦੋ ਲੱਖ ਨਕਦੀ ਬਰਾਮਦ ਅਗਲੀ ਖ਼ਬਰ ਤਿਉਹਾਰੀ ਸੀਜ਼ਨ ਕਰ ਕੇ ਰੇਲਵੇ ਸਟੇਸ਼ਨ 'ਤੇ ਯਾਤਰੀਆਂ ਦਾ ਉਮੜਿਆ ਸੈਲਾਬ <br/>
Ad Position 24