06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਡੀ. ਏ. ਵੀ. ਪਬਲਿਕ ਸਕੂਲ ਵਲੋਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 05-11-2025
ਅੰਮਿ੍ਤਸਰ, 4 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਡੀ. ਏ. ਵੀ. ਪਬਲਿਕ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਵਿਦਿਆਰਥੀਆਂ ਨੇ ਰਸਭਿੰਨੀ ਗੁਰਬਾਣੀ ਦਾ ਸ਼ਰਧਾ ਭਾਵਨਾ ਨਾਲ ਗਾਇਨ ਕੀਤਾ | ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ਉਤੇ ਚਾਨਣਾ ਪਾਇਆ ਗਿਆ, ਜਿਸ 'ਚ ਇਕ ਓਾਕਾਰ ਦੀ ਅਹਿਮੀਅਤ, ਕਿਰਤ ਕਰੋ, ਵੰਡ ਛਕੋ ਦੀ ਸਿੱਖਿਆ ਨੀਤੀ, ਨਾ ਕੋ ਬੈਰੀ ਨਾ ਹੀ ਬੇਗਾਨਾ ਦੇ ਮਹਾਨ ਵਾਕਾਂ ਅਤੇ ਔਰਤ ਦਾ ਸਤਿਕਾਰ ਕਰਨ ਬਾਰੇ ਦੱਸਦਿਆਂ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ | ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਦੀ ਸਿੱਖਿਆਵਾਂ ਨੂੰ ਆਪਣੇ ਜੀਵਨ 'ਚ ਲਾਗੂ ਕਰਨ ਦਾ ਪ੍ਰਣ ਲਿਆ ਗਿਆ | ਵਿਦਿਆਰਥੀਆਂ ਵਲੋਂ ਉਨ੍ਹਾਂ ਦੇ ਜੀਵਨ ਨੂੰ ਦਰਸਾਉਂਦੀਆਂ ਤਸਵੀਰਾਂ ਚਾਰਟ ਅਤੇ ਪ੍ਰਾਜੈਕਟਾਂ ਦੀ ਵੀ ਪ੍ਰਦਰਸ਼ਨੀ ਲਗਾਈ ਗਈ | ਸਕੂਲ ਦੇ ਪਿ੍ੰਸੀਪਲ ਡਾ. ਪੱਲਵੀ ਸੇਠੀ ਨੇ ਇਸ ਮਹਾਨ ਪੁਰਬ ਦੇ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਕਿਹਾ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ ਮਨੀਸ਼ ਸਿਸੋਦੀਆ ਅਗਲੀ ਖ਼ਬਰ ਨੌਜਵਾਨ ਦਾ ਗਲਾ ਵੱਢ ਕੇ ਹੱਤਿਆ ਕਰਨ ਦੇ ਮਾਮਲੇ 'ਚ ਦੋ ਮੁਲਜ਼ਮ ਗਿ੍ਫ਼ਤਾਰ, ਇਕ ਫ਼ਰਾਰ <br/>
Ad Position 24