06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ ਮਨੀਸ਼ ਸਿਸੋਦੀਆ

Ad Position 21
No active advertisement
ਅਜੀਤ ਡੈਸਕ 05-11-2025

ਅੰਮਿ੍ਤਸਰ, 4 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਦੇਸ਼ ਮੁਖੀ ਮਨੀਸ਼ ਸਿਸੋਦੀਆ ਅੱਜ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਣ ਪਹੁੰਚੇ | ਇਸ ਦੌਰਾਨ ਉਨ੍ਹਾਂ ਸ੍ਰੀ ਲਕਸ਼ਮੀ ਨਾਰਾਇਣ ਭਗਵਾਨ ਦਾ ਅਸ਼ੀਰਵਾਦ ਲਿਆ ਅਤੇ ਸੱੁਖ ਸ਼ਾਂਤੀ ਦੀ ਅਰਦਾਸ ਕੀਤੀ | ਮੰਦਰ ਦੇ ਮੁੱਖ ਪੁਜਾਰੀ ਨੇ ਉਨ੍ਹਾਂ ਨੂੰ ਸਿਰੋਪਾਓ ਅਤੇ ਪ੍ਰਸ਼ਾਦ ਭੇਟ ਕੀਤਾ | ਇਸ ਤੋਂ ਪਹਿਲਾਂ ਸ੍ਰੀ ਦੁਰਗਿਆਣਾ ਕਮੇਟੀ ਪ੍ਰਧਾਨ ਪੋ੍ਰ. ਲਕਸ਼ਮੀਕਾਂਤਾ ਚਾਵਲਾ ਨੇ ਮਨੀਸ਼ ਸਿਸੋਦੀਆ ਦਾ ਮੰਦਰ ਪਹੁੰਚਣ 'ਤੇ ਸਵਾਗਤ ਕੀਤਾ ਅਤੇ ਕਮੇਟੀ ਵਲੋਂ ਮੰਦਰ ਦਾ ਮਾਡਲ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਡਾ. ਅਜੈ ਗੁਪਤਾ, ਡਾ. ਰਾਕੇਸ਼ ਸ਼ਰਮਾ ਸਮੇਤ ਕਮੇਟੀ ਦੇ ਮੈਂਬਰ ਅਤੇ ਪਾਰਟੀ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਵਲੋਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
Ad Position 24