06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

20 ਤੇ 21 ਨੂੰ ਆਉਣ ਵਾਲੇ ਨਗਰ ਕੀਰਤਨ ਦੀਆਂ ਸਵਾਗਤੀ ਤਿਆਰੀਆਂ ਸੰਬੰਧੀ ਸਮੀਖਿਆ ਬੈਠਕ

Ad Position 21
No active advertisement
ਅਜੀਤ ਡੈਸਕ 05-11-2025
ਅੰਮਿ੍ਤਸਰ, 4 ਨਵੰਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਦੇ ਸੰਬੰਧ ਵਿਚ 20 ਅਤੇ 21 ਨਵੰਬਰ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਵਲੋਂ ਸ਼ੁਰੂ ਕੀਤੇ ਬੈਠਕਾਂ ਦੇ ਸਿਲਸਿਲੇ ਨੂੰ ਅੱਗੇ ਵਧਾਉਂਦੇ ਹੋਏ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਬੈਠਕ ਕੀਤੀ ਗਈ | ਇਸ ਦੌਰਾਨ ਨਗਰ ਕੀਰਤਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ |
ਇਸ ਮੌਕੇ 'ਤੇ ਸਹਾਇਕ ਕਮਿਸ਼ਨਰ ਦਲਜੀਤ ਸਿੰਘ, ਐੱਸ. ਈ. ਸੰਦੀਪ ਸਿੰਘ, ਸਕੱਤਰ ਸੁਸ਼ਾਂਤ ਭਾਟੀਆ, ਸਿਹਤ ਅਫ਼ਸਰ ਡਾ: ਕਿਰਨ ਕੁਮਾਰ, ਸਿਹਤ ਅਫ਼ਸਰ ਡਾ: ਯੋਗੇਸ਼ ਅਰੋੜਾ, ਐਕਸੀਅਨ ਮਨਜੀਤ ਸਿੰਘ, ਭਿਲੰਦਰ ਸਿੰਘ, ਅਸਟੇਟ ਅਫਸਰ ਧਰਮਿੰਦਰਜੀਤ ਸਿੰਘ, ਸੁਪਰਡੈਂਟ ਪੁਸ਼ਪਿੰਦਰ ਸਿੰਘ, ਐੱਸ. ਡੀ. ਓ. ਸੁਰਿੰਦਰ ਸਿੰਘ ਵੀ ਮੌਜੂਦ ਸਨ | ਇਸ ਦੌਰਾਨ ਸਿਹਤ ਵਿਭਾਗ ਅਧਿਕਾਰੀਆਂ ਨੂੰ ਸ਼ਹਿਰ ਦੀ ਸਾਫ਼ ਸਫਾਈ ਨੂੰ ਯਕੀਨੀ ਬਣਾਉਣ ਅਤੇ ਲਗਰ ਕੀਰਤਨ ਦੇ ਰੂਟ 'ਤੇ ਪਾਣੀ ਦੇ ਛੜਕਾਅ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ | ਇਸ ਦੌਰਾਨ ਐੱਸ. ਡੀ. ਓ. ਸਰਿੰਦਰ ਸਿੰਘ ਨੇ ਦੱਸਿਆ ਕਿ ਉਕਤ ਰੂਟ 'ਤੇ ਖਰਾਬ 124 ਸਟਰੀਟ ਲਾਈਟਾਂ ਦੀ ਮੁਰੰਮਤ ਕਰ ਦਿੱਤੀ ਗਈ ਹੈ | ਬਾਕੀ ਲਾਈਟਾਂ ਵੀ ਇਕ ਹਫ਼ਤੇ ਵਿਚ ਕੰਮ ਕਰਨ ਲੱਗ ਪੈਣਗੀਆਂ | ਬਾਗਵਾਨੀ ਵਿਭਾਗ ਦੇ ਸਕੱਤਰ ਨੇ ਦੱਸਿਆ ਕਿ ਰੁੱਖਾਂ ਦੀਆਂ ਝਾੜੀਆਂ ਦੀ ਕਟਾਈ ਕਰਕੇ ਸ਼ਹਿਰ ਨੂੰ ਸੁੰਦਰ ਬਣਾਇਆ ਜਾਵੇਗਾ | ਰੁੱਖਾਂ ਦੇ ਗਾਰਡਾਂ ਨੂੰ ਰੰਗ ਰੋਗਨ ਕੀਤਾ ਜਾਵੇਗਾ ਅਤੇ ਗਮਲੇ ਲਗਾਏ ਜਾਣਗੇ | ਉਨ੍ਹਾਂ ਭਰੋਸਾ ਦਿੱਤਾ ਕਿ 7 ਨਵੰਬਰ ਤੱਕ ਸਾਰਾ ਕੰਮ ਮੁਕੰਮਲ ਕਰ ਲਿਆ ਜਾਵੇਗਾ | ਇਸ ਦੌਰਾਨ ਐੱਸ. ਈ. ਸਿਵਲ ਨੇ ਸੜਕਾਂ ਦੀ ਮੁਰੰਮਤ 15 ਨਵੰਬਰ ਕਰਨ ਦਾ ਭਰੋਸਾ ਦਿੱਤਾ ਅਤੇ ਅਸਟੇਟ ਵਿਭਾਗ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਅਤੇ ਇਸ਼ਤਿਹਾਰ ਵਿਭਾਗ ਵਲੋਂ ਅਣ-ਅਧਿਕਾਰਤ ਤੌਰ 'ਤੇ ਲੱਗੇ ਬੋਰਡ ਅਤੇ ਹੋਰਡਿੰਗ ਹਟਾਉਣ ਦਾ ਕੰਮ ਜਲਦ ਸ਼ੁਰੂ ਕਰਨ ਦਾ ਭਰੋਸਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਫਿਰੋਜ਼ਪੁਰ ਡਵੀਜ਼ਨ ਨੂੰ ਅਕਤੂਬਰ ਮਹੀਨੇ ਟਿਕਟ ਚੈਕਿੰਗ ਰਾਹੀਂ 2.82 ਕਰੋੜ ਦੀ ਕਮਾਈ ਅਗਲੀ ਖ਼ਬਰ ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ
Ad Position 24