16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਪ੍ਰਧਾਨ ਧਾਮੀ ਨੇ ਗੁਰਦੁਆਰਾ ਸਾਹਿਬ 'ਤੇ ਕਬਜ਼ਾ ਕਰਨ ਦੀ ਘਟਨਾ ਦਾ ਲਿਆ ਨੋਟਿਸ <br/>

Ad Position 21
No active advertisement
ਅਜੀਤ ਡੈਸਕ 06-11-2025
ਅੰਮਿ੍ਤਸਰ, 5 ਨਵੰਬਰ (ਹਰਮਿੰਦਰ ਸਿੰਘ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਹਲਕਾ ਮਜੀਠਾ ਦੇ ਪਿੰਡ ਰੁਮਾਣਾ ਚੱਕ 'ਚ ਬਾਬਾ ਸਤਿੰਦਰ ਸਿੰਘ ਮੁਕੇਰੀਆ ਵਾਲਿਆਂ ਦੇ ਪ੍ਰਬੰਧ ਹੇਠ ਚੱਲ ਰਹੇ ਗੁਰਦੁਆਰਾ ਸਾਹਿਬ 'ਤੇ ਪਿੰਡ ਦੇ ਸਰਪੰਚ ਵਲੋਂ ਕਥਿਤ ਤੌਰ 'ਤੇ ਸਰਕਾਰੀ ਸ਼ਹਿ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦਾ ਸਖ਼ਤ ਨੋਟਿਸ ਲੈਂਦਿਆਂ ਸਰਕਾਰ ਨੂੰ ਧਾਰਮਿਕ ਅਸਥਾਨਾਂ ਨਾਲ ਸੰਬੰਧਿਤ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਤੋਂ ਦੂਰ ਰਹਿਣ ਦੀ ਤਾੜਨਾ ਕੀਤੀ ਹੈ | ਸ: ਧਾਮੀ ਨੇ ਕਿਹਾ ਕਿ ਪਿੰਡ ਰੁਮਾਣਾ ਚੱਕ ਦੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਬਾਬਾ ਸਤਿੰਦਰ ਸਿੰਘ ਮੁਕੇਰੀਆਂ ਵਾਲਿਆਂ ਵਲੋਂ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ, ਜਦਕਿ ਸਰਕਾਰ ਆਪਣੇ ਕਰਿੰਦਿਆਂ ਨੂੰ ਪ੍ਰਬੰਧ 'ਤੇ ਕਬਜ਼ਾ ਕਰਨ ਦੇ ਯਤਨ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੇ ਵਿਰੋਧ ਦੇ ਬਾਵਜੂਦ ਵੀ ਪੁਲਿਸ ਪ੍ਰਸ਼ਾਸਨ ਵਲੋਂ ਕਿਸੇ ਤਰ੍ਹਾਂ ਵੀ ਸੰਗਤ ਦਾ ਸਹਿਯੋਗ ਨਾ ਕਰਨਾ ਸਿੱਧੇ ਤੌਰ 'ਤੇ ਸੱਤਾਧਾਰੀ ਪਾਰਟੀ ਦੇ ਸਰਪੰਚ ਦੀ ਧੱਕੇਸ਼ਾਹੀ ਦੀ ਹਮਾਇਤ ਹੈ | ਉਨ੍ਹਾਂ ਆਖਿਆ ਕਿ ਪੁਲਿਸ ਪ੍ਰਸ਼ਾਸਨ ਵਲੋਂ ਪੂਰੀ ਸ਼ਕਤੀ ਨਾਲ ਜਬਰੀ ਕਬਜ਼ਾ ਦਿਵਾਉਣ ਦੀ ਕੋਸ਼ਿਸ਼ ਸਿੱਖ ਸੰਗਤਾਂ ਦੇ ਮਨਾਂ ਅੰਦਰ ਰੋਸ ਪੈਦਾ ਕਰ ਰਹੀ ਹੈ, ਜਿਸ ਨੂੰ ਸੰਗਤਾਂ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ | ਉਨ੍ਹਾਂ ਕਿਹਾ ਕਿ ਇਸ ਗੰਭੀਰ ਮਾਮਲੇ ਦੀ ਪੈਰਵਾਈ ਲਈ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਦੀ ਵਿਸ਼ੇਸ਼ ਤੌਰ 'ਤੇ ਡਿਊਟੀ ਲਗਾਈ ਹੈ |
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਲੋਂ ਗੁਰਦੁਆਰਾ ਸਾਹਿਬਾਨ 'ਚੋਂ ਗੋਲਕਾਂ ਚੁੱਕਣ ਦੇ ਬਿਆਨ ਦਾ ਵੀ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਜਦੋਂ ਮਨੁੱਖਤਾ ਦੇ ਆਏ ਸੰਕਟ ਸਮੇਂ ਸਰਕਾਰਾਂ ਵੀ ਹੱਥ ਖੜ੍ਹੇ ਕਰ ਜਾਣ ਤਾਂ ਗੁਰੂ ਦੀਆਂ ਇਹੀ ਗੋਲਕਾਂ ਲੋਕਾਂ ਦੀ ਧਰਵਾਸ ਬਣਦੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਨਾਜਾਇਜ਼ ਤੇ ਨਕਲੀ ਸ਼ਰਾਬ 'ਤੇ ਆਬਕਾਰੀ ਵਿਭਾਗ ਨੇ ਕੀਤੀ ਸਖ਼ਤੀ <br/> ਅਗਲੀ ਖ਼ਬਰ ਰਾਮ ਤੀਰਥ ਮੇਲੇ ਦੌਰਾਨ ਸ਼ਰਧਾਲੂਆਂ ਦੀ ਆਮਦ ਘਟੀ ਦੋ ਧੜਿਆਂ ਦੀ ਲੜਾਈ ਬਣੀ ਕਾਰਨ <br/>
Ad Position 24