16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ-ਅੰਮਿ੍ਤਸਰ ਸਾਈਕਲ ਯਾਤਰਾ 20 ਨੂੰ ਅੰਮਿ੍੍ਰਤਸਰ ਪਹੁੰਚੇਗੀ

Ad Position 21
No active advertisement
ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨਾਲ ਸਾਈਕਲ ਯਾਤਰਾ ਬਾਰੇ ਜਾਣਕਾਰੀ ਸਾਂਝੀ ਕਰਨ 'ਤੇ ਸਨਮਾਨ ਉਪਰੰਤ ਤਸਵੀਰ 'ਚ ਮਨਜੀਤ ਸਿੰਘ ਜੀ. ਕੇ. ਦੇ ਨਾਲ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਦਿੱਲੀ ਕਮੇਟੀ ਦੇ ਮੈਂਬਰ ਸਤਨਾਮ ਸਿੰਘ, ਗੁਨਜੀਤ ਸਿੰਘ ਬਖਸ਼ੀ ਤੇ ਹੋਰ | ਤਸਵੀਰ : ਹਰਜੀਤ ਸਿੰਘ <br/> 06-11-2025
ਅੰਮਿ੍ਤਸਰ, 5 ਨਵੰਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਿੱਲੀ-ਅੰਮਿ੍ਤਸਰ ਕਰੀਬ 500 ਕਿਲੋਮੀਟਰ ਲੰਬੀ ਸਾਈਕਲ ਯਾਤਰਾ ਦੇ ਸੰਬੰਧ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਈਕਲ ਫੈਡਰੇਸ਼ਨ ਆਫ ਇੰਡੀਆ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਸੰਤ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਨਾਲ ਮੁਲਾਕਾਤ ਕੀਤੀ ਅਤੇ ਦਿੱਲੀ-ਅੰਮਿ੍ਤਸਰ ਸਾਈਕਲ ਯਾਤਰਾ ਸੰਬੰਧੀ ਲਿਖਤੀ ਰੂਪ ਵਿਚ ਵਿਸਥਾਰਤ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਦੱਸਿਆ ਇਹ ਸਾਈਕਲ ਯਾਤਰਾ 15 ਨਵੰਬਰ ਨੂੰ ਦੁਪਹਿਰ 11 ਵਜੇ ਗੁਰਦੁਆਰਾ ਸੀਸ ਗੰਜ ਸਾਹਿਬ, ਦਿੱਲੀ ਤੋਂ ਸ਼ੁਰੂ ਹੋਵੇਗੀ ਅਤੇ ਵੱਖ-ਵੱਖ ਥਾਵਾਂ 'ਤੇ ਪੜਾਅ ਕਰਦੀ ਹੋਈ 20 ਨਵੰਬਰ ਨੂੰ ਗੁਰਦੁਆਰਾ ਗੁਰੂ ਕੇ ਮਹਿਲ, ਅੰਮਿ੍ਤਸਰ (ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜਨਮ ਸਥਾਨ) ਵਿਖੇ ਸਮਾਪਤ ਹੋਵੇਗੀ | ਇਹ 500 ਕਿਲੋਮੀਟਰ ਲੰਬੀ ਯਾਤਰਾ 6 ਦਿਨਾਂ 'ਚ ਪੂਰੀ ਕੀਤੀ ਜਾਵੇਗੀ, ਜਿਸ 'ਚ ਹਰ ਰੋਜ਼ 80-100 ਕਿਲੋਮੀਟਰ ਦੀ ਸਫਰ ਕੀਤਾ ਜਾਵੇਗਾ | ਇਸ ਦੌਰਾਨ ਸ: ਜੀ. ਕੇ. ਨੇ ਅੰਮਿ੍ਤਸਰ ਪਹੁੰਚਣ ਵਾਲੇ ਸਾਈਕਲ ਸਵਾਰਾਂ ਲਈ ਰਿਹਾਇਸ਼ ਅਤੇ ਲੰਗਰ ਦੇ ਪ੍ਰਬੰਧਾਂ ਲਈ ਬੇਨਤੀ ਵੀ ਕੀਤੀ | ਇਸ ਮੌਕੇ 'ਤੇ ਬਾਬਾ ਕਸ਼ਮੀਰ ਸਿੰਘ ਨੇ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਇਸ ਪਵਿੱਤਰ ਉਦੇਸ਼ ਲਈ ਹਰ ਪ੍ਰਕਾਰ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਤੇ ਮਨਜੀਤ ਸਿੰਘ ਜੀ. ਕੇ. ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਦਿੱਲੀ ਕਮੇਟੀ ਦੇ ਮੈਂਬਰ ਸਤਨਾਮ ਸਿੰਘ, ਗੁਨਜੀਤ ਸਿੰਘ ਬਖਸ਼ੀ, ਹਰਪ੍ਰੀਤ ਸਿੰਘ, ਬਾਬਾ ਗੁਰਨਾਮ ਸਿੰਘ, ਸ੍ਰੀ ਦੌਲਤ ਰਾਮ, ਕੁਲਦੀਪ ਸਿੰਘ ਤੇ ਭਾਈ ਰਸਾਲ ਸਿੰਘ ਆਦਿ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਸੰਬੰਧੀ ਗੁਰੂ ਘਰਾਂ 'ਚ ਸਮਾਗਮ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ <br/>
Ad Position 24