26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਸਮਾਗਮ 'ਚ ਠੇਕੇਦਾਰ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 07-11-2025

ਅੰਮਿ੍ਤਸਰ, 6 ਨਵੰਬਰ (ਵਿ:ਪ੍ਰ:)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਧਾਰਮਿਕ ਸਮਾਗਮ ਜਸਵਿੰਦਰ ਸਿੰਘ ਵਿਰਦੀ ਦੀ ਨਿਗਰਾਨੀ ਹੇਠ ਕਰਵਾਇਆ ਗਿਆ ਜਿਸ ਵਿਚ ਨਗਰ ਸੁਧਾਰ ਟਰੱਸਟ ਦੇ ਸਾਬਕਾ ਟਰੱਸਟੀ ਮਨਿੰਦਰਜੀਤ ਸਿੰਘ ਠੇਕੇਦਾਰ ਨੇ ਖਾਸ ਤੌਰ 'ਤੇ ਪਹੁੰਚ ਕੇ ਹਾਜ਼ਰੀ ਭਰੀ | ਇਸ ਮੌਕੇ 'ਤੇ ਮਨਿੰਦਰਜੀਤ ਸਿੰਘ ਠੇਕੇਦਾਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਸਮੁੱਚੀ ਮਾਨਵਤਾ ਦਾ ਜੀਵਨ ਰੁਸ਼ਨਾਉਣ ਵਾਲੇ ਹਨ ਜਿਨ੍ਹਾਂ ਨੇ ਲੋਕਾਂ ਨੂੰ ਹੱਕ ਸੱਚ ਤੇ ਸੇਵਾ ਦਾ ਮਾਰਗ ਦਿਖਾਇਆ ਅਤੇ ਊਚ ਨੀਚ ਤੇ ਜਾਤ ਪਾਤ ਦਾ ਫਰਕ ਮਿਟਾ ਕੇ ਸਭ ਨੂੰ ਅਕਾਲ ਪੁਰਖ ਦੇ ਲੜ ਲਗਾਇਆ | ਠੇਕੇਦਾਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਕਿਰਤ ਕਰੋ ਨਾਮ ਜਪੋ ਤੇ ਵੰਡ ਛਕੋ ਦੇ ਦਿੱਤੇ ਗਏ ਉਪਦੇਸ਼ ਨੂੰ ਹਰੇਕ ਮਨੁੱਖ ਨੂੰ ਆਪਣੀ ਜਿੰਦਗੀ 'ਚ ਧਾਰਨ ਕਰਨਾ ਚਾਹੀਦਾ ਹੈ | ਇਸ ਮੌਕੇ ਜਸਵਿੰਦਰ ਸਿੰਘ ਵਿਰਦੀ ਨੇ ਮਨਿੰਦਰਜੀਤ ਸਿੰਘ ਠੇਕੇਦਾਰ ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ 'ਤੇ ਜਸਵਿੰਦਰ ਸਿੰਘ, ਕਰਮਜੀਤ ਸਿੰਘ, ਡਾ: ਕੁਲਦੀਪ ਸਿੰਘ, ਕਵਲਜੀਤ ਸਿੰਘ, ਹਰਜਿੰਦਰ ਸਿੰਘ, ਮਨੋਹਰ ਸਿੰਘ, ਮਨਜੀਤ ਸਿੰਘ ਬਲਵੰਤ ਸਿੰਘ ਪੱਟੀ, ਜੁਗਰਾਜ ਸਿੰਘ, ਕੁਦਰਪਾਲ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੱਜ ਸਵੇਰੇ ਨਗਰ ਕੀਰਤਨ ਸ੍ਰੀ ਹਰਿਮੰਦਰ ਸਾਹਿਬ ਲਈ ਰਵਾਨਾ ਹੋਵੇਗਾ- ਰੂਬੀ ਅਗਲੀ ਖ਼ਬਰ 'ਵਰਸਿਟੀ ਦੇ ਇਲੈਕਟ੍ਰਾਨਿਕਸ ਵਿਭਾਗ 'ਚ ਸਥਾਪਤ ਹੋਵੇਗਾ ਇਨੋਵੇਸ਼ਨ ਸੈਂਟਰ
Ad Position 24