27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਵਿਦਿਆਰਥੀਆਂ ਨੂੰ ਡਾਕਘਰ ਦੀਆਂ ਸੇਵਾਵਾਂ ਬਾਰੇ ਜਾਣੂੰ ਕਰਵਾਇਆ

Ad Position 21
No active advertisement
ਅਜੀਤ ਡੈਸਕ 07-11-2025
ਅਜਨਾਲਾ, 6 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਕੂਲੀ ਵਿਦਿਆਰਥੀਆਂ ਨੂੰ ਡਾਕ ਘਰ ਵਿਚ ਹੁੰਦੇ ਕੰਮਕਾਜ ਅਤੇ ਡਾਕ ਪ੍ਰਣਾਲੀ ਬਾਰੇ ਵਿਸਥਾਰ ਵਿਚ ਜਾਣੂ ਕਰਵਾਉਣ ਲਈ ਗੁਰੂ ਕਲਗੀਧਰ ਪਬਲਿਕ ਸਕੂਲ ਅੰਬ ਕੋਟਲੀ ਵਲੋਂ ਸਕੂਲ ਵਿਦਿਆਰਥੀਆਂ ਨੂੰ ਡਾਕਘਰ ਅਜਨਾਲਾ ਲਿਜਾ ਕੇ ਉਨ੍ਹਾਂ ਨੂੰ ਸਪੀਡ ਪੋਸਟ, ਸੇਵਿੰਗ ਖਾਤੇ ਤੇ ਆਧਾਰ ਕਾਰਡ ਸਮੇਤ ਡਾਕ ਘਰ ਨਾਲ ਸੰਬੰਧਿਤ ਹੋਰ ਜਾਣਕਾਰੀਆਂ ਮੁਹੱਈਆ ਕਰਵਾਈਆਂ ਗਈਆਂ | ਇਸ ਸੰਬੰਧੀ ਗੱਲਬਾਤ ਕਰਦਿਆਂ ਡਾਕਘਰ ਦੀ ਅਧਿਕਾਰੀ ਖਿਆਲੀ ਪੋਨੀ ਨੇ ਦੱਸਿਆ ਕਿ ਅੱਜ ਸਕੂਲ ਦੇ ਵਿਦਿਆਰਥੀਆਂ ਨੂੰ ਡਾਕਘਰ ਦੇ ਕੰਮਾਂ ਪ੍ਰਤੀ ਜਾਣੂੰ ਕਰਵਾਇਆ ਗਿਆ, ਜਿਸ ਨਾਲ ਭਵਿੱਖ ਵਿਚ ਉਨ੍ਹਾਂ ਨੂੰ ਡਾਕ ਘਰ ਵਿਚ ਆ ਕੇ ਕਿਸੇ ਵੀ ਤਰ੍ਹਾਂ ਦਾ ਕੋਈ ਕੰਮ ਕਰਾਉਣ ਵਿਚ ਆਸਾਨੀ ਹੋਵੇਗੀ | ਸਕੂਲ ਅਧਿਆਪਕਾ ਸਵੀਨਾ ਸਰੀਨ ਨੇ ਦੱਸਿਆ ਕਿ ਭਾਵੇਂ ਕਿ ਚਿੱਠੀਆਂ ਰਾਹੀਂ ਸੁਨੇਹੇ ਭੇਜਣ ਦਾ ਕੰਮ ਘੱਟ ਗਿਆ ਹੈ ਪਰ ਫਿਰ ਵੀ ਬਹੁਤ ਸਾਰੀਆਂ ਅਜਿਹੀਆਂ ਸੁਵਿਧਾਵਾਂ ਹਨ ਜੋ ਕਿ ਡਾਕ ਘਰ ਨਾਲ ਸੰਬੰਧਿਤ ਹਨ | ਜਿਨ੍ਹਾਂ ਪ੍ਰਤੀ ਵਿਦਿਆਰਥੀਆਂ ਨੂੰ ਜਾਣੂੰ ਕਰਵਾਉਣ ਲਈ ਐੱਮ.ਡੀ. ਤੇਜਬੀਰ ਸਿੰਘ ਅਤੇ ਪਿ੍ੰਸੀਪਲ ਬਲਸ਼ਰਨ ਕੌਰ ਦੇ ਦਿਸ਼ਾ ਨਿਰਦੇਸ਼ ਮੁਤਾਬਿਕ ਬੱਚਿਆਂ ਨੂੰ ਇੱਥੇ ਲਿਆਂਦਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਪਿੰਡਾਂ ਤੋਂ ਨਗਰ ਕੀਰਤਨ ਸਜਾਏ <br/> ਅਗਲੀ ਖ਼ਬਰ ਪਾਕਿ ਸਰਕਾਰ ਹਥਿਆਰਬੰਦ ਬਲਾਂ ਬਾਰੇ ਕਾਨੂੰਨ 'ਚ ਸੋਧ ਕਰਨ ਲਈ ਤਿਆਰ-ਖ਼ਵਾਜਾ ਆਸਿਫ਼ <br/>
Ad Position 24