27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਅੱਜ ਤਰਨ ਤਾਰਨ ਵਿਖੇ ਸੂਬਾ ਪੱਧਰੀ ਰੋਸ ਮਾਰਚ ਕਰਨਗੇ ਸਰਕਾਰੀ ਬਾਬੂ

Ad Position 21
No active advertisement
ਅਜੀਤ ਡੈਸਕ 07-11-2025
ਅੰਮਿ੍ਤਸਰ, 6 ਨਵੰਬਰ (ਰੇਸ਼ਮ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ 'ਤੇ ਅੰਮਿ੍ਤਸਰ ਦੇ ਸਮੂਹ ਸਰਕਾਰੀ ਮੁਲਾਜ਼ਮ ਅੱਜ 7 ਨਵੰਬਰ ਨੂੰ ਸਮੂਹਿਕ ਛੁੱਟੀ ਲੈ ਕੇ ਸਰਕਾਰ ਖਿਲਾਫ ਸੂਬਾ ਪੱਧਰੀ ਰੋਸ ਮਾਰਚ ਕਰਨਗੇ | ਇਹ ਪ੍ਰਗਟਾਵਾ ਕਰਦਿਆਂ ਡੀ.ਸੀ. ਦਫਤਰ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਅਸ਼ਨੀਲ ਕੁਮਾਰ ਨੇ ਦੱਸਿਆ ਕਿ ਇਸ ਸੰਬੰਧੀ ਸੂਬਾ ਪੱਧਰੀ ਮੀਟਿੰਗ ਮੋਹਾਲੀ ਵਿਖੇ ਹੋਈ, ਜਿਸ ਸੰਬੰਧੀ ਵੱਖ-ਵੱਖ ਆਗੂਆਂ ਨੇ ਸਰਕਾਰ ਖ਼ਿਲਾਫ਼ ਜੰਮ ਕੇ ਭੜਾਸ ਕੱਢੀ | ਇਸ ਵਿਚ ਸੂਬਾ ਲੀਡਰਸ਼ਿਪ ਵਲੋਂ ਜ਼ਿਲਿ੍ਹਆਂ ਦੇ ਲੀਡਰਸ਼ਿਪ ਦੀ ਜ਼ੋਰਦਾਰ ਮੰਗ 'ਤੇ ਅੱਗੇ ਲਗਾਤਾਰ ਸੰਘਰਸ਼ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ | ਜਿਸ ਤਹਿਤ 7 ਨਵੰਬਰ ਨੂੰ ਸਮੂਹਿਕ ਛੁੱਟੀ ਲੈ ਕੇ ਤਰਨਤਾਰਨ ਵਿਖੇ ਸੂਬਾ ਪੱਧਰੀ ਰੋਸ ਮਾਰਚ ਕੀਤਾ ਜਾਵੇਗਾ | ਇਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਹ ਮੀਟਿੰਗ ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ, ਤਰਸੇਮ ਸਿੰਘ ਭੱਠਲ ਸੂਬਾ ਜਨਰਲ ਸਕੱਤਰ ਤੇ ਹੋਰ ਆਗੂਆਂ ਦੀ ਪ੍ਰਧਾਨਗੀ ਹੇਠ ਹੋਈ |
Ad Position 22
No active advertisement
ਪਿਛਲੀ ਖ਼ਬਰ ਮਹਾਂਰਿਸ਼ੀ ਦਯਾਨੰਦ ਧਾਮ ਵਿਖੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ ਅਗਲੀ ਖ਼ਬਰ ਜਠੌਲ ਵਿਖੇ ਨਸ਼ਾ ਤਸਕਰ ਗੁਰਪ੍ਰੀਤ ਸਿੰਘ ਦੀ ਆਲੀਸ਼ਾਨ ਕੋਠੀ 'ਤੇ ਚੱਲਿਆ ਬੁਲਡੋਜ਼ਰ 36 ਕਿੱਲੋ ਹੈਰੋਇਨ ਫੜੀ ਗਈ ਸੀ ਤਸਕ...
Ad Position 24