18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪੰਜਾਬ ਸਰਕਾਰ ਵਲੋਂ ਹੜ੍ਹਾਂ ਦੇ ਨਾਂਅ 'ਤੇ ਪੰਚਾਇਤਾਂ ਕੋਲੋਂ ਪੈਸੇ ਲੈਣਾ ਅਤਿ ਨਿੰਦਣਯੋਗ- ਸਰਪੰਚ ਜਗਮਲ ਸਿੰਘ <br/>

Ad Position 21
No active advertisement
ਅਜੀਤ ਡੈਸਕ 21-09-2025
ਭਿੱਖੀਵਿੰਡ, 20 ਸਤੰਬਰ (ਬੌਬੀ)- ਪੰਜਾਬ ਵਿਚ ਆਏ ਹੜ੍ਹਾਂ ਵਿਚ ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤ ਇਲਾਕਿਆਂ ਦੀ ਕੋਈ ਸਾਰ ਨਹੀਂ ਲਈ ਗਈ ਅਤੇ ਲੋਕ ਇਨ੍ਹਾਂ ਹੜ੍ਹਾਂ ਵਿਚ ਪੂਰੀ ਤਰਾਂ ਬਰਬਾਦ ਹੋ ਗਏ ਪੰਜਾਬ ਸਰਕਾਰ ਵਲੋਂ ਬਹੁਤ ਹੀ ਘੱਟ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ | ਇਸ 'ਤੇ ਵੀ ਪੰਜਾਬ ਸਰਕਾਰ ਪਿੰਡਾਂ ਦੀਆਂ ਪੰਚਾਇਤਾਂ ਕੋਲੋਂ ਉਨ੍ਹਾਂ ਦੀਆਂ ਜਮਾਂ ਰਾਸ਼ੀਆਂ ਵਿਚੋਂ ਪੰਜ ਪ੍ਰਤੀਸ਼ਤ ਪੈਸੇ ਜੋ ਲੈ ਰਹੀ ਹੈ ਇਹ ਅਤੀ ਨਿੰਦਨਯੋਗ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਜਗਮਲ ਸਿੰਘ ਕਾਜੀਚੱਕ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਅਤੇ ਕਾਂਗਰਸ ਪਾਰਟੀ ਦੀ ਪੂਰੀ ਟੀਮ ਵਲੋਂ ਹੜ੍ਹ ਪੀੜਤ ਇਲਾਕਿਆਂ ਵਿਚ ਜਾ ਕੇ ਮੌਕੇ 'ਤੇ ਲੋਕਾਂ ਦੀ ਬਣਦੀ ਮਦਦ ਕੀਤੀ ਗਈ ਜਦਕਿ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਸਿਰਫ ਫੋਟੋਆਂ ਲੁਹਾਉਣ ਤੱਕ ਸੀਮਿਤ ਰਹੇ | ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕੀ ਹੜਾਂ ਤੋਂ ਪ੍ਰਭਾਵਿਤ ਲੋਕਾਂ ਲਈ ਜੋ ਰਾਸ਼ੀ ਰਾਖਵੀਂ ਰੱਖੀ ਜਾਂਦੀ ਹੈ, ਉਸ ਨਾਲ ਪੰਜਾਬ ਦੇ ਲੋਕਾਂ ਦੀ ਪੂਰੀ ਤਰਹਾਂ ਮਦਦ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਪ੍ਰਬੰਧਕਾਂ ਵਲੋਂ ਐਨ.ਆਰ.ਆਈ. ਦਿਲਬਾਗ ਸਿੰਘ ਦਾ ਸਨਮਾਨ <br/> ਅਗਲੀ ਖ਼ਬਰ ਸਰਕਾਰੀ ਜਾਇਦਾਦਾਂ ਨੂੰ ਕਿਸੇ ਵੀ ਕੀਮਤ 'ਤੇ ਵਿਕਣ ਨਹੀਂ ਦਿੱਤਾ ਜਾਵੇਗਾ- ਕਰਨਬੀਰ ਬੁਰਜ <br/>
Ad Position 24