18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਗੁਰਦੁਆਰਾ ਪ੍ਰਬੰਧਕਾਂ ਵਲੋਂ ਐਨ.ਆਰ.ਆਈ. ਦਿਲਬਾਗ ਸਿੰਘ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 21-09-2025
ਝਬਾਲ, 20 ਸਤੰਬਰ (ਸੁਖਦੇਵ ਸਿੰਘ)- ਐੱਨ.ਆਰ.ਆਈ ਦਿਲਬਾਗ ਸਿੰਘ (ਕੈਨੇਡਾ) ਨੂੰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਉਹ ਪਰਿਵਾਰ ਸਮੇਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ ਸਨ | ਜਿੱਥੇ ਉਨਾਂ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਮੌਕੇ ਦਿਲਬਾਗ ਸਿੰਘ ਵਲੋਂ ਲੋੜਵੰਦਾਂ ਦੀ ਮਦਦ ਲਈ ਬਾਬਾ ਬੁੱਢਾ ਜੀ ਸੇਵਾ ਸੁਸਾਇਟੀ ਨੂੰ 5100 ਰੁਪਏ ਦੀ ਰਾਸ਼ੀ ਦਿੱਤੀ | ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ, ਬਾਬਾ ਬੁੱਢਾ ਸੇਵਾ ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਮੁੰਡਾਪਿੰਡ, ਸਕੱਤਰ ਦਲਜੀਤ ਸਿੰਘ ਐਮਾ, ਖਜ਼ਾਨਚੀ ਰਵੇਲ ਸਿੰਘ ਜੌਹਲ, ਅਮਿ੍ਤਸ਼ੇਰ ਸਿੰਘ ਮੰਨਣ, ਪ੍ਰਤਾਪ ਸਿੰਘ ਚੀਮਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫੋਨ ਬਰਾਮਦ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਹੜ੍ਹਾਂ ਦੇ ਨਾਂਅ 'ਤੇ ਪੰਚਾਇਤਾਂ ਕੋਲੋਂ ਪੈਸੇ ਲੈਣਾ ਅਤਿ ਨਿੰਦਣਯੋਗ- ਸਰਪੰਚ ਜਗਮਲ ਸਿੰਘ <br/>
Ad Position 24