18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਨੇ ਮਨਾਇਆ ਅੰਤਰਰਾਸ਼ਟਰੀ ਸ਼ਾਂਤੀ ਸਦਭਾਵਨਾ ਅਤੇ ਗਰੈਟੀਚਿਊਟ ਦਿਵਸ <br/>

Ad Position 21
No active advertisement
ਅਜੀਤ ਡੈਸਕ 21-09-2025
ਪੱਟੀ, 20 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ)- ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਦੀ ਸਿਰਮੌਰ ਸਿੱਖਿਆ ਸੰਸਥਾ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਮੈਨੇਜਿੰਗ ਡਾਇਰੈਕਟਰ ਕਮ ਪਿ੍ੰਸੀਪਲ ਡਾ. ਮਰਿਦੁਲਾ ਭਾਰਦਵਾਜ ਅਤੇ ਮੈਡਮ ਸ਼ੂਭੀ ਭਾਰਦਵਾਜ ਦੀ ਅਗਵਾਈ ਵਿਚ ਅੰਤਰਰਾਸ਼ਟਰੀ ਸ਼ਾਂਤੀ ਸਦਭਾਵਨਾ ਅਤੇ ਗਰੈਟੀਚਿਊਡ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਜੋ ਵੀ ਇਸ ਧਰਤੀ 'ਤੇ ਹੈ, ਬੇਸ਼ਕ ਉਹ ਕਿਸੇ ਵੀ ਰੂਪ ਵਿਚ ਕਿਉਂ ਨਾ ਹੋਵੇ ਉਸ ਨੂੰ ਸਭ ਤੋਂ ਪਹਿਲਾ ਉਸ ਭਗਵਾਨ ਦਾ ਸ਼ੁਕਰਗੁਜਾਰ ਹੋਣਾ ਚਾਹੀਦਾ ਹੈ | ਉਪਰੰਤ ਆਪਣੀ ਮਾਂ ਦਾ ਅਭਾਰ ਵਿਅਕਤ ਕਰਨਾ ਚਾਹੀਦਾ ਹੈ | ਇਸੇ ਤਰ੍ਹਾਂ ਸਿਲਸਲੇਵਾਰ ਉਨ੍ਹਾਂ ਸਾਰਿਆਂ ਦਾ ਸ਼ੁਕਰਗੁਜਾਰ ਹੋਣਾ ਚਾਹੀਦਾ ਹੈ ਜੋ ਸਿੱਧੇ ਜਾਂ ਅਸਿੱਧੇ ਰੂਪ ਵਿਚ ਸਾਡੇ ਜੀਵਨ ਵਿਚ ਕੋਈ ਯੋਗਦਾਨ ਪਾ ਰਿਹਾ ਹੈ | ਇਸੇ ਤਰਾਂ ਐੱਮ.ਡੀ. ਡਾ. ਮਰਿਦੁਲਾ ਭਾਰਦਵਾਜ ਅਤੇ ਮੈਡਮ ਸ਼ੂਭੀ ਭਾਰਦਵਾਜ ਨੇ ਸਮੂਹ ਸਟਾਫ ਦੀ ਮੌਜੂਦਗੀ ਅਤੇ ਵਿਦਿਆਰਥੀਆਂ ਦੀ ਮਦਦ ਨਾਲ ਇਸ ਦਿਹਾੜੇ ਨੂੰ ਸਮਰਪਿਤ ਸ਼ਾਂਤੀ ਦੇ ਸਰੂਪ ਪੰਜ ਕਬੂਤਰਾਂ ਨੂੰ ਪਿੰਜਰੇ ਤੋਂ ਮੁਕਤ ਕਰਕੇ ਹਵਾ ਵਿਚ ਆਜ਼ਾਦ ਕੀਤਾ ਅਤੇ ਆਜ਼ਾਦ ਕਰਨ ਤੋਂ ਪਹਿਲਾਂ ਇਹਨਾਂ ਪੰਛੀਆਂ ਦੇ ਰੈਣ ਬਸੇਰੇ ਬਣਾ ਕੇ ਦਰੱਖਤ ਉਪਰ ਲਗਵਾਏ | ਇਸ ਮੌਕੇਂ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ ਅਤੇ ਡਾਇਰੈਕਟਰ ਸਤਿਅਮ ਭਾਰਦਵਾਜ ਨੇ ਵੀ ਸੰਬੋਧਨ ਕਰਦੇ ਹੋਏ ਡਾ. ਮਰਿਦੁਲਾ ਭਾਰਦਵਾਜ ਦੀ ਪ੍ਰਸ਼ੰਸਾ ਕੀਤੀ ਜਿੰਨਾਂ ਨੇ ਕਿਸ ਤਰਾਂ ਇਸ ਦਿਹਾੜੇ ਦੇ ਪ੍ਰਤੀ ਆਪਣੀ ਨਿਵੇਕਲੀ ਪਹਿਲ ਕੀਤੀ ਹੈ | ਇਸ ਮੌਕੇ ਨਰਿੰਦਰ ਸਿੰਘ ਪ੍ਰਬੰਧਕ, ਸੋਨੀਆ ਸ਼ਰਮਾ ਵਾਇਸ ਪਿ੍ੰਸੀਪਲ, ਮਨਿੰਦਰ ਕੌਰ, ਮੈਡਮ ਮੰਜੂ, ਦਲਜੀਤ ਸਿੰਘ, ਬਾਕੀ ਸਟਾਫ ਮੈਂਬਰ ਅਤੇ ਸਕੂਲ ਦੇ ਵਿਦਿਆਰਥੀ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਹਾਟ ਸਪਾਟ ਪਿੰਡ ਕਸੇਲ ਵਿਖੇ ਲਗਾਇਆ ਕਿਸਾਨ ਸਿਖਲਾਈ ਕੈਂਪ <br/> ਅਗਲੀ ਖ਼ਬਰ ਵੱਖ-ਵੱਖ ਪਿੰਡਾਂ ਵਿਚ ਐੱਚ.ਆਈ.ਵੀ. ਜਾਗਰੂਕਤਾ ਕੈਂਪ <br/>
Ad Position 24