18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਨਿਊ ਲਾਈਫ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਮੁਕਾਬਲਿਆਂ ਵਿਚੋਂ ਮਾਰੀਆਂ ਮੱਲਾਂ <br/>

Ad Position 21
No active advertisement
ਅਜੀਤ ਡੈਸਕ 21-09-2025
ਚੋਹਲਾ ਸਾਹਿਬ, 20 ਸਤੰਬਰ (ਬਲਵਿੰਦਰ ਸਿੰਘ)- ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਨਿਊ ਲਾਈਫ ਸੀਨੀਅਰ ਸੈਕਡਰੀ ਸਕੂਲ ਚੋਲਾ ਸਾਹਿਬ ਦੇ ਵਿਦਿਆਰਥੀਆਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਬੇਗਮਪੂਰਾ ਸਾਹਿਬ ਬਾਬਾ ਜਵੰਦ ਸਿੰਘ ਜੀ ਵਲੋਂ ਪਿੰਡ ਠਾਠਾ ਵਿਖੇ ਕਰਵਾਏ ਗਏ ਵੱਖ-ਵੱਖ ਧਾਰਮਿਕ ਮੁਕਾਬਲਿਆਂ ਵਿਚ ਮੱਲਾਂ ਮਾਰ ਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ਸਰੋਜ ਬਾਲਾ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਕਰਵਾਏ ਗਏ 9 ਸਕੂਲਾਂ ਦੇ ਦਸਤਾਰ, ਦੁਮਾਲਾ ਸਾਹਿਬ ਅਤੇ ਕੁਇਜ਼ ਮੁਕਾਬਲੇ ਵਿਚੋੋਂ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀਆਂ ਦੇ ਵਿਦਿਆਰਥੀ ਜਸ਼ਨਪ੍ਰੀਤ ਸਿੰਘ ਨੇ ਦੁਮਾਲਾ ਸਜਾਉਣ ਮੁਕਾਬਲੇ ਵਿਚ ਸਥਾਨ ਪ੍ਰਾਪਤ ਕੀਤਾ ਅਤੇ ਕੁਇਜ਼ ਮੁਕਾਬਲੇ ਵਿਚੋੋਂ ਪਲਕਪ੍ਰੀਤ ਕੌਰ, ਜੈਸਮੀਨ ਕੌਰ, ਹਰਮਨਦੀਪ ਕੌਰ ਨੇ ਦੂਸਰਾ ਸਥਾਨ ਹਾਸਲ ਕੀਤਾ | ਬੱਚਿਆਂ ਨੂੰ ਗੁਰੁਦਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਅਤੇ 2100 ਨਕਦ ਇਨਾਮ ਰਾਸ਼ੀ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ | ਇਹ ਇਨਾਮ ਧਰਮ ਪ੍ਰਚਾਰ ਕਮੇਟੀ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਸਾਹਿਬ ਦੇ ਹੈੱਡ ਗ੍ਰੰਥੀ ਬਲਜੀਤ ਸਿੰਘ ਵਲੋੋਂ ਆਪਣੇ ਹੱਥੀ ਬੱਚਿਆਂ ਨੂੰ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਵਲਟੋਹਾ ਵਲੋੋ ਹੜ੍ਹ ਪੀੜਤ ਕਿਸਾਨਾਂ ਤੇ ਮਜ਼ਦੂਰਾਂ ਦੀ ਮਦਦ ਕਰਨ ਦਾ ਫ਼ੈਸਲਾ <br/... ਅਗਲੀ ਖ਼ਬਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਹਾਟ ਸਪਾਟ ਪਿੰਡ ਕਸੇਲ ਵਿਖੇ ਲਗਾਇਆ ਕਿਸਾਨ ਸਿਖਲਾਈ ਕੈਂਪ <br/>
Ad Position 24