18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਗੁਰਦੁਆਰਾ ਗੁਰੂ ਨਾਨਕ ਪੜਾਉ ਵਿਖੇ ਅਖੰਡ ਕੀਰਤਨੀ ਜਥੇ ਵਲੋਂ ਕੀਰਤਨ ਦੀ ਛਹਿਬਰ ਲਗਾਈ <br/>

Ad Position 21
No active advertisement
ਅਜੀਤ ਡੈਸਕ 21-09-2025
ਫਤਿਆਬਾਦ, 20 ਸਤੰਬਰ (ਹਰਵਿੰਦਰ ਸਿੰਘ ਧੂੰਦਾ)- ਕਸਬਾ ਫਤਿਆਬਾਦ ਸਥਿਤ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਵਿਖੇ ਅਖੰਡ ਕੀਰਤਨੀ ਜਥੇ ਵਲੋਂ ਸ਼ਾਮ ਨੂੰ ਰਹਿਰਾਸ ਸਾਹਿਬ ਜੀ ਦੇ ਭੋਗ ਉਪਰੰਤ ਰੈਣ ਸਬਾਈ ਕੀਰਤਨ ਦੀ ਛਹਿਬਰ ਲਗਾਈ ਗਈ | ਇਸ ਮੌਕੇ ਮਾਸਟਰ ਬਲਦੇਵ ਸਿੰਘ ਜੀ ਅਤੇ ਭਾਈ ਬਲਜਿੰਦਰ ਸਿੰਘ ਅਤੇ ਭਾਈ ਹੀਰਾ ਸਿੰਘ ਫਗਵਾੜਾ ਵਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਜਥੇ ਦੀਆਂ ਬੀਬੀਆਂ ਵਲੋਂ ਸ਼ਬਦ ਕੀਰਤਨ ਦੀ ਹਾਜ਼ਰੀ ਭਰੀ | ਇਸ ਮੌਕੇ ਗੁ. ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਤਨ ਸਿੰਘ ਦਿਉਲ ਅਤੇ ਤੇਜਿੰਦਰ ਸਿੰਘ ਬਿੱਟੂ ਵਲੋਂ ਜਥੇ ਦੇ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ੍ਰੀ ਸੁੱਖ ਆਸਣ ਸਾਹਿਬ ਸੇਵਾ ਸੁਸਾਇਟੀ ਫਤਿਆਬਾਦ ਦੇ ਪ੍ਰਧਾਨ ਜਗਜੀਤ ਸਿੰਘ, ਮੈਂਬਰ ਗੁਰਭੇਜ ਸਿੰਘ ਭੇਜੀ, ਜਸਵਿੰਦਰ ਸਿੰਘ ਜੱਸ, ਅਵਤਾਰ ਸਿੰਘ ਭੰਗੂ, ਸੁਖਵਿੰਦਰ ਸਿੰਘ ਸਪਾਰੀਵਿੰਡੀਆਂ, ਮਾਸਟਰ ਸਤਨਾਮ ਸਿੰਘ, ਗੁਰਦੇਵ ਸਿੰਘ ਲਾਲੀ, ਲਾਲੀ ਧਾਮੀ, ਪ੍ਰਗਟ ਸਿੰਘ, ਕੁਲਦੀਪ ਸਿੰਘ ਕੰਬੋਜ, ਹਰਵਿੰਦਰ ਸਿੰਘ ਰਾਜੂ ਸੇਠੀ, ਅਸ਼ੋਕ ਸਿੰਘ ਗੁਰੂ ਕਿ੍ਪਾ ਵਾਲੇ, ਰਾਗੀ ਭਾਈ ਕਰਮ ਸਿੰਘ ਸਾਹਨੀ, ਹਰਪਾਲ ਸਿੰਘ ਤਬਲਾ ਵਾਦਕ, ਸਿਮਰਨ ਸਿੰਘ ਸੇਠੀ, ਦਮਨਜੀਤ ਸਿੰਘ ਸੇਠੀ, ਹਰਜੀਤ ਸਿੰਘ ਹੈਪੀ, ਗੁਰਜੰਟ ਸਿੰਘ ਮਾਸਟਰ, ਬਾਬਾ ਜਸਕਰਨ ਸਿੰਘ, ਸੁਰਜੀਤ ਸਿੰਘ ਨੰਡਾ, ਮਨਦੀਪ ਸਿੰਘ, ਸ਼ੈਵੀ ਅਮਰ ਸਿੰਘ, ਮੱਖਣ ਸਿੰਘ ਸੇਵਾਦਾਰ, ਹਰਵਿੰਦਰ ਸਿੰਘ ਸੈਕਟਰੀ ਤੋੋਂ ਇਲਾਵਾ ਅਖੰਡ ਕੀਰਤਨੀ ਜਥੇ ਦੇ ਮੈਂਬਰਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ |

Ad Position 22
No active advertisement
ਪਿਛਲੀ ਖ਼ਬਰ ਰਛਪਾਲ ਸਿੰਘ ਸਹੋਦਿਆ ਵਲੋਂ ਬੈਸਟ ਟੀਚਰ ਅਵਾਰਡ ਨਾਲ ਸਨਮਾਨਿਤ <br/> ਅਗਲੀ ਖ਼ਬਰ ਜਥੇਦਾਰ ਭਾਟੀਆ ਵਲੋਂ ਗੁਰਦੁਆਰਾ ਸਾਹਿਬ ਲਈ ਬਰਤਨ ਭੇਟ <br/>
Ad Position 24