18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਡੈਮੋਕ੍ਰੇਟਿਕ ਟੀਚਰ ਫ਼ਰੰਟ ਨੇ ਹੜ੍ਹ ਪ੍ਰਭਾਵਿਤ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਵੰਡੀ ਸਟੇਸ਼ਨਰੀ <br/>

Ad Position 21
No active advertisement
ਅਜੀਤ ਡੈਸਕ 21-09-2025
ਖਡੂਰ ਸਾਹਿਬ, 20 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਪਿਛਲੇ ਦਿਨੀਂ ਪੰਜਾਬ ਭਰ ਵਿਚ ਆਏ ਹੜ੍ਹਾਂ ਕਾਰਨ ਬਹੁਤ ਨੁਕਸਾਨ ਹੋਇਆ ਹੈ | ਇਸ ਸੰਕਟ ਕਾਲ਼ ਦੌਰਾਨ ਜਿੱਥੇ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਪੰਜਾਬ ਨੇ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਹਰ ਲੋੜੀਂਦੀ ਸਹਾਇਤਾ ਕੀਤੀ, ਉੱਥੇ ਡੀ.ਟੀ.ਐੱਫ ਤਰਨ ਤਾਰਨ ਦੁਆਰਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਸਕੂਲਾਂ ਨਾਲ ਹੜ੍ਹ ਕਾਰਨ ਹੋਏ ਨੁਕਸਾਨ ਬਾਰੇ ਗੱਲਬਾਤ ਕੀਤੀ ਗਈ ਅਤੇ ਸਰਕਾਰੀ ਹਾਈ ਸਕੂਲ ਜਲਾਲਾਬਾਦ ਲੜਕੇ, ਸਰਕਾਰੀ ਐਲੀਮੈਂਟਰੀ ਸਕੂਲ ਜਲਾਲਾਬਾਦ ਲੜਕੀਆਂ, ਸਰਕਾਰੀ ਹਾਈ ਸਕੂਲ ਜਲਾਲਾਬਾਦ ਲੜਕੀਆਂ, ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਅਲਾਦੀਨਪੁਰ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਅਲਾਦੀਨਪੁਰ ਆਦਿ ਸਕੂਲਾਂ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ | ਇਸ ਮੌਕੇ ਪਰਤਾਪ ਸਿੰਘ ਠੱਠਗੜ੍ਹ, ਅਮਰਦੀਪ ਸ਼ਰਮਾ, ਕੰਵਰਦੀਪ ਸਿੰਘ ਢਿੱਲੋਂ, ਇੰਦਰਬੀਰ ਸਿੰਘ ਲਾਡੀ, ਭੁਪਿੰਦਰ ਸਿੰਘ ਨਾਗੀ, ਪਿ੍ੰਸਦੀਪ ਸਿੰਘ, ਸਰਬਜੀਤ ਸਿੰਘ, ਜਸਕੀਰਤ ਸਿੰਘ, ਗੁਰਬਾਜ਼ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੀ.ਪੀ.ਆਈ.ਐੱਮ.ਐੱਲ. ਲਿਬਰੇਸ਼ਨ ਤਰਨ ਤਾਰਨ ਤੇ ਅੰਮਿ੍ਤਸਰ ਦੀ ਮੀਟਿੰਗ <br/> ਅਗਲੀ ਖ਼ਬਰ ਰਛਪਾਲ ਸਿੰਘ ਸਹੋਦਿਆ ਵਲੋਂ ਬੈਸਟ ਟੀਚਰ ਅਵਾਰਡ ਨਾਲ ਸਨਮਾਨਿਤ <br/>
Ad Position 24