18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਕਿਸੇ ਇਕ ਅਪਰਾਧੀ ਦੀ ਸਜ਼ਾ ਸਮੁੱਚੇ ਭਾਈਚਾਰੇ ਨੂੰ ਦੇਣੀ ਗ਼ਲਤ- ਤਰਕਸ਼ੀਲ ਸੁਸਾਇਟੀ <br/>

Ad Position 21
No active advertisement
ਅਜੀਤ ਡੈਸਕ 21-09-2025
ਤਰਨ ਤਾਰਨ, 20 ਸਤੰਬਰ (ਇਕਬਾਲ ਸਿੰਘ ਸੋਢੀ)- ਤਰਕਸ਼ੀਲ ਸੁਸਾਇਟੀ ਪੰਜਾਬ ਮਾਝਾ ਜੋਨ ਨੇ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਇਕ ਪ੍ਰਵਾਸੀ ਵਲੋਂ ਪੰਜ ਸਾਲ ਦੇ ਬੱਚੇ ਦੇ ਵਹਿਸ਼ੀ ਕਤਲ ਦੀ ਸਖ਼ਤ ਨਿੰਦਾ ਕਰਦਿਆਂ ਉਸ ਨੂੰ ਫਾਸਟ ਟਰੈਕ ਅਦਾਲਤ ਰਾਹੀਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ ਅਤੇ ਪੰਜਾਬ ਦੇ ਕੁੱਝ ਜ਼ਿਲਿ੍ਹਆਂ ਵਿਚ ਕੁਝ ਸਮੂਹਾਂ ਅਤੇ ਪੰਚਾਇਤਾਂ ਵਲੋਂ ਪਾਸ ਕੀਤੇ ਗੈਰ ਜਮਹੂਰੀ ਮਤਿਆਂ ਰਾਹੀਂ ਪ੍ਰਵਾਸੀ ਲੋਕਾਂ ਵਿਰੁੱਧ ਫਿਰਕੂ ਨਫ਼ਰਤ ਫੈਲਾਉਣ ਅਤੇ ਪੰਜਾਬ ਛੱਡ ਕੇ ਜਾਣ ਦੀਆਂ ਧਮਕੀਆਂ ਦੀ ਸਖ਼ਤ ਸ਼ਬਦਾਂ ਵਿਚ ਆਲੋਚਨਾ ਵੀ ਕੀਤੀ ਹੈ | ਤਰਕਸ਼ੀਲ ਸੁਸਾਇਟੀ ਪੰਜਾਬ ਮਾਝਾ ਜੋਨ ਦੇ ਜੱਥੇਬੰਦਕ ਮੁਖੀ ਸੰਦੀਪ ਧਾਰੀਵਾਲ ਭੋਜਾ, ਮੁਖਤਾਰ ਗੋਪਾਲਪੁਰ, ਤਰਲੋਚਨ ਸਿੰਘ ਗੁਰਦਾਸਪੁਰ, ਰਣਜੀਤ ਕੌਰ ਗੱਗੋਮਾਹਲ ਅਤੇ ਜੋਨ ਮੀਡਿਆ ਮੁਖੀ ਰਜਵੰਤ ਬਾਗੜੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿਸੇ ਪ੍ਰਵਾਸੀ ਵਲੋਂ ਹੁਸ਼ਿਆਰਪੁਰ ਵਿਖੇ ਪੰਜ ਸਾਲਾਂ ਦੇ ਬੱਚੇ ਦੀ ਬੇਰਹਿਮੀ ਨਾਲ ਕੀਤੀ ਹੱਤਿਆ ਦੀ ਦੁੱਖਦਾਈ ਘਟਨਾ ਨੇ ਹਰ ਸੰਵੇਦਨਸ਼ੀਲ ਵਿਅਕਤੀ ਦੇ ਮਨ ਨੂੰ ਵਲੂੰਧਰਿਆ ਹੈ ਪਰ ਕੁਝ ਪੰਚਾਇਤਾਂ ਅਤੇ ਗਰੁੱਪਾਂ ਵਲੋਂ ਕਿਸੇ ਇਕ ਵਿਅਕਤੀ ਵਲੋਂ ਕੀਤੇ ਅਪਰਾਧ ਲਈ ਸਮੁੱਚੇ ਪ੍ਰਵਾਸੀ ਭਾਈਚਾਰੇ ਨੂੰ ਹੀ ਜਿੰਮੇਵਾਰ ਠਹਿਰਾਉਣ ਦੀ ਕਾਰਵਾਈ ਪੰਜਾਬ ਅਤੇ ਪੰਜਾਬ ਤੋਂ ਬਾਹਰ ਭਾਈਚਾਰਕ ਏਕਤਾ ਅਤੇ ਅਮਨ ਸ਼ਾਂਤੀ ਲਈ ਸਰਾਸਰ ਖ਼ਤਰਨਾਕ, ਗੈਰ ਜਮਹੂਰੀ ਅਤੇ ਲੋਕ ਵਿਰੋਧੀ ਹੈ | ਸੁਮੀਤ ਸਿੰਘ ਅੰਮਿ੍ਤਸਰ, ਜਸਪਾਲ ਬਾਸਰਕੇ, ਮਾਸਟਰ ਤਸਵੀਰ ਸਿੰਘ, ਸੁਖਵਿੰਦਰ ਖਾਰਾ, ਕੈਪਟਨ ਮਾਨਾਂਵਾਲਾ, ਹਰਦੀਪ ਸਿੰਘ ਖਲਚੀਆਂ, ਦੀਵਾਨ ਸਿੰਘ ਧਾਲੀਵਾਲ ਭੋਜਾ, ਅਜੇਪਾਲ ਗੁਰਦਾਸਪੁਰ, ਐਡਵੋਕੇਟ ਸਿਮਰਨਜੀਤ ਕੌਰ ਗੋਪਾਲਪੁਰ ਨੇ ਕਿਹਾ ਕਿ ਕੁਝ ਫਿਰਕੂ ਸੰਗਠਨ ਅਜਿਹੀ ਫਿਰਕੂ ਨਫ਼ਰਤ ਅਤੇ ਵੰਡ ਦੀ ਰਾਜਨੀਤੀ ਨੂੰ ਉਭਾਰ ਕੇ ਜਿੱਥੇ ਪੰਜਾਬ ਵਿਚ ਅਤੇ ਪੰਜਾਬ ਤੋਂ ਬਾਹਰਲੇ ਸੂਬਿਆਂ ਦੇ ਪੰਜਾਬੀਆਂ ਅਤੇ ਸਿੱਖਾਂ ਵਿਰੁੱਧ ਫਿਰਕੂ ਦੰਗੇ ਫਸਾਦਾਂ ਦਾ ਮਾਹੌਲ ਸਿਰਜ ਕੇ ਉਨ੍ਹਾਂ ਨੂੰ ਉਜਾੜਨ ਤੇ ਬਰਬਾਦ ਕਰਨ ਦੀ ਸਾਜਿਸ਼ ਵੀ ਕਰ ਰਹੇ ਹਨ ਜਿਸਦੇ ਵਿਰੁੱਧ ਲੋਕ ਪੱਖੀ ਅਤੇ ਅਗਾਂਹਵਧੂ ਜਨਤਕ ਜਮਹੂਰੀ ਜੱਥੇਬੰਦੀਆਂ ਨੂੰ ਇਕਜੁੱਟ ਹੋ ਕੇ ਅੱਗੇ ਆਉਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਮਾ. ਨਿਰਭੈ ਸਿੰਘ 'ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿਚ ਇਨਸਾਫ ਲਈ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ <br/> ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਸੁਸਾਇਟੀ ਵਲੋਂ ਦੋ ਰੋਜ਼ਾ ਖੂਨਦਾਨ ਕੈਂਪ <br/>
Ad Position 24