18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਅਕਾਲੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਪਿੰਡ ਸੋਹਲ ਵਿਖੇ ਹੋਈ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ <br/>

Ad Position 21
No active advertisement
ਅਜੀਤ ਡੈਸਕ 21-09-2025
ਝਬਾਲ, 20 ਸਤੰਬਰ (ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਤਰਨ ਤਾਰਨ ਤੋਂ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਸਾਬਕਾ ਚੇਅਰਮੈਨ ਜਥੇਦਾਰ ਤੇਗਾ ਸਿੰਘ ਸੋਹਲ ਦੇ ਉੱਦਮ ਸਦਕਾ ਪਿੰਡ ਸੋਹਲ ਵਿਖੇ ਬਾਬਾ ਖਾਕੀ ਸ਼ਾਹ ਦੇ ਸਥਾਨ 'ਤੇ ਪਿੰਡ ਵਾਸੀਆਂ ਦੀ ਹੋਈ ਮੀਟਿੰਗ ਨੇ ਉਸ ਵੇਲੇ ਵੱਡੀ ਰੈਲੀ ਦਾ ਰੂਪ ਧਾਰਨ ਕਰ ਲਿਆ ਜਦੋਂ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਮੀਟਿੰਗ ਵਿਚ ਪਹੁੰਚ ਕੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਆਪਣਾ ਫਤਵਾ ਦਿੱਤਾ | ਇਸ ਸਮੇਂ ਮੀਟਿੰਗ ਵਿਚ ਪਹੁੰਚੇ ਸਾਬਕਾ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਨੇ ਕਿਹਾ ਕਿ ਤਰਨ ਤਾਰਨ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ ਚੋਣ ਲੜ ਰਹੇ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਆਪਣਾ ਇਕ-ਇਕ ਕੀਮਤੀ ਵੋਟ ਆ ਕੇ ਵੱਡੀ ਲੀਡ ਨਾਲ ਜਤਾਈਏ | ਉਹਨਾਂ ਕਿਹਾ ਕਿ ਮਾਝੇ ਦੇ ਲੋਕ ਲੋਕਾਂ ਨੇ ਹਮੇਸ਼ਾ ਹੀ ਸ਼੍ਰੋਮਣੀ ਅਕਾਲੀ ਦਲ ਜੋ ਕਿ ਪੰਥਕ ਪਾਰਟੀ ਹੈ, ਦਾ ਸਾਥ ਦਿੱਤਾ ਹੈ ਅਤੇ ਇਸ ਵਾਰ ਵੀ ਉਹ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣਗੇ | ਰਣੀਕੇ ਨੇ ਕਿਹਾ ਇਸ ਚੋਣ ਤੋਂ ਬਾਅਦ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਨੀਂਹ ਪੱਥਰ ਰੱਖਿਆ ਜਾਵੇਗਾ | ਇਸ ਸਮੇਂ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਦੀ ਨਿਜਾਕਤ ਨੂੰ ਸਮਝਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਵੋਟ ਪਾਉਣ ਕਿਉਂਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਹਮੇਸ਼ਾ ਪੰਜਾਬੀਆਂ ਅਤੇ ਪੰਜਾਬ ਨਾਲ ਧੋਖਾ ਕੀਤਾ ਹੈ | ਇਸ ਮੌਕੇ ਅਕਾਲੀ ਵਰਕਰਾਂ ਵਲੋਂ ਸਾਬਕਾ ਮੰਤਰੀ ਰਣੀਕੇ ਸੁਖਵਿੰਦਰ ਕੌਰ ਰੰਧਾਵਾ ਅਤੇ ਹੋਰਨਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਇਕਬਾਲ ਸਿੰਘ ਸੰਧੂ, ਸਾਬਕਾ ਚੇਅਰਮੈਨ ਤੇਗਾ ਸਿੰਘ ਸੋਹਲ, ਸਾਬਕਾ ਚੇਅਰਮੈਨ ਸੁਖਰਾਜ ਸਿੰਘ ਸੋਹਲ , ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ ਦੇ ਪੀ.ਏ ਵਿਜੇ ਰਣੀਕੇ, ਸਾਬਕਾ ਵਾਈਸ ਚੇਅਰਮੈਨ ਗੁਰਬੀਰ ਸਿੰਘ ਝਬਾਲ, ਹਰਜੀਤ ਸਿੰਘ ਝਬਾਲ, ਸੁਖਜਿੰਦਰ ਸਿੰਘ ਬਿੱਟੂ, ਸਾਬਕਾ ਸਰਪੰਚ ਪਰਮਜੀਤ ਸਿੰਘ ਰਾਣਾ ਭੁੁੱਚਰ ਖੁਰਦ, ਸਾਬਕਾ ਸਰਪੰਚ ਜਸਬੀਰ ਸਿੰਘ ਭੁੱਚਰ, ਸਾਬਕਾ ਸਰਪੰਚ ਬਲਵਿੰਦਰ ਸਿੰਘ ਭੁੱਚਰ ਹਰਦਿਆਲ ਸਿੰਘ ਕਾਲਾ, ਪਹਿਲਵਾਨ ਗੁਰਵਿੰਦਰ ਸਿੰਘ, ਮਾਸਟਰ ਨਿਰਮਲ ਸਿੰਘ, ਗੁਰਬਖਸ ਸਿੰਘ, ਪੱਤੀ ਸ਼ਾਹ, ਹਰਜੀਤ ਸਿੰਘ, ਮਨਬੀਰ ਸਿੰਘ, ਗੁਰਜੀਤ ਸਿੰਘ, ਸ਼ਿੰਦਾ ਸਿੰਘ, ਗੁਰਪ੍ਰੀਤ ਸਿੰਘ ਗੋਪੀ ਅਤੇ ਹੋਰ ਵੀ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਤੇ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰੋਫ਼ੈਸਰ ਚਨਪ੍ਰੀਤ ਕੌਰ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ <br/> ਅਗਲੀ ਖ਼ਬਰ ਮਾ. ਨਿਰਭੈ ਸਿੰਘ 'ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿਚ ਇਨਸਾਫ ਲਈ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ <br/>
Ad Position 24