18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਕੈਰੋਂ ਪੱਟੀ ਵਲੋਂ ਵਿਸ਼ਵ ਓਜ਼ੋਨ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 21-09-2025
ਪੱਟੀ, 20 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ)- ਸ਼ਹੀਦ ਭਗਤ ਸਿੰਘ ਕਾਲਜ ਆਫ ਐਜੂਕੇਸ਼ਨ ਕੈਰੋਂ ਪੱਟੀ ਵਲੋਂ ਵਿਸ਼ਵ ਓਜ਼ੋਨ ਦਿਵਸ ਮਨਾਇਆ ਗਿਆ | ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਗਰੁੱਪ ਪੱਟੀ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ ਮੈਨੇਜਿੰਗ ਡਾਇਰੈਕਟਰ, ਡਾ. ਮਰਿਦੁਲਾ ਭਾਰਦਵਾਜ ਡਾਇਰੈਕਟਰ ਸੱਤਿਅਮ ਭਾਰਦਵਾਜ ਅਤੇ ਪਿ੍ੰਸੀਪਲ, ਡਾ. ਸਰਿਤਾ ਨਾਰਦ ਦੀ ਯੋਗ ਅਗਵਾਈ ਹੇਠ ਚੱਲ ਰਹੇ ਸ਼ਹੀਦ ਭਗਤ ਸਿੰਘ ਕਾਲਜ ਆਫ ਐਜੂਕੇਸ਼ਨ ਕੈਰੋਂ ਪੱਟੀ ਵਲੋਂ ਪੌਦੇ ਲਗਾ ਕੇ ਵਿਸ਼ਵ ਓਜ਼ੋਨ ਦਿਵਸ ਮਨਾਇਆ ਗਿਆ | ਇਸ ਪ੍ਰਕਿਰਿਆ ਅਧੀਨ ਕਾਲਜ ਦੇ ਈਕੋ ਕਲੱਬ, ਐੱਨ.ਐੱਸ.ਐੱਸ. ਯੂਨਿਟ ਅਤੇ ਸਾਇੰਸ ਕਲੱਬ ਦੇ ਵਿਦਿਆਰਥੀਆਂ ਵਲੋਂ ਵਿਸ਼ਵ ਓਜ਼ੋਨ ਦਿਵਸ 'ਤੇ ਸਦਾਬਹਾਰ ਫੁੱਲਾਂ ਅਤੇ ਫਲਾਂ ਦੇ ਪੌਦੇ ਲਗਾ ਕੇ ਕੁਦਰਤੀ ਵਾਤਾਵਰਣ ਦੀ ਰੱਖਿਆ ਕਰਨ ਦਾ ਸੁਨੇਹਾ ਦਿੱਤਾ ਗਿਆ | ਇਸ ਕਾਰਜ ਦਾ ਉਦੇਸ਼ ਵਿਦਿਆਰਥੀਆਂ ਨੂੰ ਓਜ਼ੋਨ ਪਰਤ ਦੀ ਮਹੱਤਤਾ ਤੋਂ ਜਾਣੂ ਕਰਵਾਉਂਦੇ ਹੋਏ ਇਸ ਨੂੰ ਨਸ਼ਟ ਹੋਣ ਤੋਂ ਬਚਾਉਣ ਲਈ ਕੀਤੇ ਜਾਣ ਵਾਲੇ ਯਤਨ ਪ੍ਰਤੀ ਜਾਗਰੂਕ ਕਰਨਾ ਸੀ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਸਰਿਤਾ ਨਾਰਦ ਨੇ ਵਿਦਿਆਰਥੀਆਂ ਨੂੰ ਵਿਸ਼ਵ ਓਜ਼ੋਨ ਦਿਵਸ 'ਤੇ ਮਨੁੱਖੀ ਜੀਵਨ ਵਿੱਚ ਇਸਦੀਆਂ ਵਿਲੱਖਣ ਲੋੜਾਂ ਦੀ ਵਿਵਹਾਰਿਕ ਜਾਣਕਾਰੀ ਤੋਂ ਜਾਣੂ ਕਰਵਾਇਆ |

Ad Position 22
No active advertisement
ਪਿਛਲੀ ਖ਼ਬਰ ਸਵੱਛ ਉਤਸਵ ਥੀਮ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਫ਼ਤਰੀ ਅਤੇ ਫੀਲਡ ਸਟਾਫ਼ ਨੇ ਚੁੱਕੀ ਸਵੱਛਤਾ ਸਹੁੰ <br... ਅਗਲੀ ਖ਼ਬਰ ਪਿੰਡ ਗੋਹਲਵੜ ਇਕਾਈ ਵਲੋਂ ਐੱਨ.ਆਰ.ਆਈ. ਨੌਜਵਾਨਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਕੀਤੀ ਡੀਜ਼ਲ ਦੀ ਸੇਵਾ <br/>
Ad Position 24