18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸਹਾਇਕ ਕਮਿਸ਼ਨਰ ਜਨਰਲ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਪੱਧਰੀ ਫੂਡ ਸੇਫਟੀ ਕਮੇਟੀ ਦੀ ਮੀਟਿੰਗ <br/>

Ad Position 21
No active advertisement
ਜ਼ਿਲ੍ਹਾ ਪੱਧਰੀ ਫੂਡ ਸੇਫਟੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਾ. ਕਰਨਵੀਰ ਸਿੰਘ ਸਹਾਇਕ ਕਮਿਸ਼ਨਰ | ਤਸਵੀਰ : ਮਨਜੀਤ ਸਿੰਘ <br/> 21-09-2025
ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)-ਡਾ. ਕਰਨਵੀਰ ਸਿੰਘ ਸਹਾਇਕ ਕਮਿਸ਼ਨਰ (ਜਨਰਲ) ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਫੂਡ ਸੇਫਟੀ ਕਮੇਟੀ ਦੀ ਮੀਟਿੰਗ ਸਹਾਇਕ ਕਮਿਸ਼ਨਰ ਫੂਡ ਸੇਫਟੀ ਰਜਿੰਦਰਪਾਲ ਸਿੰਘ ਵਲੋਂ ਕੀਤੀ ਗਈ | ਇਸ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਮੈਂਬਰਾਂ ਤੋਂ ਇਲਾਵਾ ਹਲਵਾਈ ਯੂਨੀਅਨ ਅਤੇ ਕਰਿਆਨਾ ਯੂਨੀਅਨ ਦੇ ਮੈਂਬਰ ਮੌਜੂਦ ਸਨ | ਮੀਟਿੰਗ ਦੌਰਾਨ ਮਹੀਨਾ ਅਗਸਤ ਦੌਰਾਨ ਫੂਡ ਸੇਫਟੀ ਵਲੋਂ ਕੀਤੇ ਗਏ ਕੰਮਾਂ ਦਾ ਵੇਰਵਾ ਦੱਸਿਆ ਗਿਆ ਕਿ ਅਗਸਤ ਮਹੀਨੇ ਦੌਰਾਨ 20 ਲੀਗਲ ਅਤੇ 12 ਸਰਵੈਲਸ ਫੂਡ ਸੈਂਪਲ ਇਕੱਠੇ ਕੀਤੇ ਗਏ ਅਤੇ ਨਾਲ ਹੀ ਈਟ-ਰਾਈਟ ਇੰਨੀਸ਼ੈਟਿਵ ਅਧੀਨ ਈਟ-ਰਾਈਟ ਕੈਂਪਸ, ਈਟ-ਰਾਈਟ ਸਕੂਲ, ਈਟ-ਰਾਈਟ ਸਟੇਸ਼ਨ ਸਰਟੀਫਾਈ ਕੀਤੇ ਗਏ ਅਤੇ ਵੱਖ-ਵੱਖ ਅਦਾਰਿਆਂ ਦੀ ਹਾਈਜੀਨ ਰੇਟਿੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਵੱਧ ਤੋਂ ਵੱਧ ਖਾਣ-ਪੀਣ ਦੀ ਵਸਤੂਆਂ ਵੇਚਣ ਅਤੇ ਬਣਾਉਣ ਵਾਲਿਆਂ ਦੀ ਚੈਕਿੰਗ ਕੀਤੀ ਜਾਵੇ ਅਤੇ ਐਕਟ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ | ਰੇਹੜੀਆਂ ਵਾਲਿਆਂ ਨੂੰ ਸਾਫ-ਸਫਾਈ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ ਮਿਡ-ਡੇ-ਮੀਲ ਅਤੇ ਆਂਗਨਵਾੜੀ ਸੈਂਟਰਾਂ ਦੇ ਸਮੇਂ ਸਿਰ ਵੱਖ-ਵੱਖ ਬਲਾਕਾਂ ਵਿਚੋਂ ਸੈਂਪਲ ਲਏ ਜਾਣ | ਉਨ੍ਹਾਂ ਕਿਹਾ ਕਿ ਪੋਸ਼ਣ-ਮਾਂਹ ਦੇ ਚਲਦਿਆਂ ਸਕੂਲਾਂ ਅਤੇ ਆਂਗਨਵਾੜੀ ਸੈਂਟਰਾਂ ਵਿਚ ਘੱਟ ਲੂਣ ਘੱਟ ਮਿੱਠਾ ਅਤੇ ਤੇਲ ਖਾਣ ਸਬੰਧੀ ਸੈਮੀਨਾਰ, ਲੈਕਚਰ ਦੇ ਕੇ ਬੱਚਿਆਂ ਵਿਚ ਜਾਗਰੂਕਤਾ ਪੈਦਾ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਗੋਲਕ ਦੀ ਮਾਇਆ ਨਾਲ ਸੁਖਬੀਰ ਸਿੰਘ ਬਾਦਲ ਦੇ ਵਾਅਦੇ ਪੂਰੇ ਕਰਨਾ ਬਹੁਤ ਮੰਦਭਾਗਾ-ਕਾਂਗਰਸੀ ਆਗੂ... ਅਗਲੀ ਖ਼ਬਰ ਸਵੱਛ ਉਤਸਵ ਥੀਮ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਫ਼ਤਰੀ ਅਤੇ ਫੀਲਡ ਸਟਾਫ਼ ਨੇ ਚੁੱਕੀ ਸਵੱਛਤਾ ਸਹੁੰ <br...
Ad Position 24