18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸਿਵਲ ਸਰਜਨ ਵਲੋਂ ਕੈਮਿਸਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਵਿਸ਼ੇਸ਼ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 21-09-2025
ਤਰਨ ਤਾਰਨ, 20 ਸਤੰਬਰ (ਪਰਮਜੀਤ ਜੋਸ਼ੀ)-ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵਲੋਂ ਜ਼ਿਲ੍ਹਾ ਡਰੱਗ ਇੰਸਪੈਕਟਰ ਹਰਪ੍ਰੀਤ ਸਿੰਘ ਕਲਸੀ ਅਤੇ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਕੈਮਿਸਟਾਂ ਐਮ.ਟੀ.ਪੀ. ਕਿੱਟਾਂ ਸਬੰਧੀ ਵਿਸ਼ੇਸ਼ ਹਦਾਇਤਾਂ ਦਿੱਤੀਆਂ ਗਈਆਂ ਕਿ ਕੋਈ ਵੀ ਕੈਮਿਸਟ ਐੱਮ.ਟੀ.ਪੀ. ਕਿੱਟਾਂ ਦੀ ਦੁਰਵਰਤੋਂ ਕਰਦਾ ਨਾ ਪਾਇਆ ਜਾਵੇ ਅਤੇ ਬਿਨਾਂ ਬਿੱਲ ਅਤੇ ਡਾਕਟਰ ਦੀ ਪਰਚੀ ਤੋਂ ਬਿਨਾਂ ਐੱਮ.ਟੀ.ਪੀ. ਕਿੱਟਾਂ ਦੀ ਵਿਕਰੀ ਗੈਰ ਕਾਨੂੰਨੀ ਮੰਨੀ ਜਾਵੇਗੀ ਅਤੇ ਉਸ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਕੈਮਿਸਟ ਡੇਂਗੂ, ਮਲੇਰੀਆਂ ਵਰਗੀਆਂ ਬੀਮਾਰੀਆਂ ਤੋਂ ਬਚਾਅ ਲਈ ਆਪਣੀਆਂ ਦਵਾਈਆਂ ਦਾ ਸਟਾਕ ਪੂਰਾ ਰੱਖਣ ਤਾਂ ਜੋ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ | ਇਸ ਮੌਕੇ ਸਮੂਹ ਕੈਮਿਸਟਾਂ ਨੇ ਸਿਵਲ ਸਰਜਨ ਨੂੰ ਵਿਸਵਾਸ਼ ਦਿਵਾਇਆ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਹੀ ਕੰਮ ਕਰਨਗੇ | ਮੀਟਿੰਗ ਵਿਚ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਬਿਮਲ ਅਗਰਵਾਲ, ਨਰਿੰਦਰ ਪੁਰੀ ਚੇਅਰਮੈਨ, ਸੁਖਜਿੰਦਰ ਸਿੰਘ ਸੁੱਖ ਜ਼ਿਲ੍ਹਾ ਸੀਨੀਅਰ ਵਾਈਸ ਪ੍ਰਧਾਨ, ਪਿ੍ਤਪਾਲ ਸਿੰਘ ਜ਼ਿਲ੍ਹਾ ਵਾਈਸ ਪ੍ਰਧਾਨ, ਮੁਨੀਸ਼ ਅਰੋੜਾ ਜ਼ਿਲਾ ਜਨਰਲ ਸਕੱਤਰ, ਸੰਜੇ ਗੁਪਤਾ ਸ਼ਹਿਰੀ ਪ੍ਰਧਾਨ, ਅਸ਼ਵਨੀ ਕੁਮਾਰ ਮੈਂਬਰ, ਜਤਿੰਦਰਜੀਤ ਸਿੰਘ, ਵੀਰੂ ਰਾਮ ਮੈਂਬਰ, ਰੋਹਿਤ ਭਾਰਦਵਾਜ ਅਤੇ ਹੋਰ ਅਹੁਦੇਦਾਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕੇ.ਬੀ.ਸੀ. 'ਚ ਜਲੰਧਰ ਦੇ ਸ਼ਿੰਦਰ ਪਾਲ ਨੇ ਜਿੱਤੇ 50 ਲੱਖ ਬੱਚਿਆਂ ਨੂੰ ਉੱਚ ਪੱਧਰੀ ਸਿੱਖਿਆ ਦਵਾਉਣਾ ਮੁੱਖ ਟੀਚਾ <b... ਅਗਲੀ ਖ਼ਬਰ ਖ਼ਾਲਸਾ ਸਕੂਲ ਦੇ ਬਾਕਸਰਾਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਕਰਵਾਈ ਬੱਲੇ-ਬੱਲੇ <br/>
Ad Position 24