03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਐਸ.ਸੀ.ਬੀ.ਸੀ. ਤੇ ਬੂਥ ਪੱਧਰੀ ਕਮੇਟੀਆਂ ਨੂੰ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਨਿਯੁਕਤੀ ਪੱਤਰ ਸੌਂਪੇ <br/>

Ad Position 21
No active advertisement
ਅਜੀਤ ਡੈਸਕ 22-09-2025
ਅਮਰਕੋਟ, 21 ਸਤੰਬਰ (ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਬਲਾਕ ਵਲਟੋਹਾ ਦੇ ਵੱਖ-ਵੱਖ ਪਿੰਡਾਂ ਅੰਦਰ ਜਾ ਕੇ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਐਸ.ਸੀ.ਬੀ.ਸੀ. ਤੇ ਬੂੱਥ ਪੱਧਰੀ ਕਮੇਟੀਆਂ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ | ਬਲਾਕ ਵਲਟੋਹਾ ਦੇ ਪਿੰਡ ਆਸਲ ਉਤਾੜ ਵਿਖੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਸਾਰੇ ਅਹੁਦੇਦਾਰਾਂ ਨੰੂੰ ਨਿਯੁਕਤੀ ਪੱਤਰ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਬੂਥ ਪੱਧਰ 'ਤੇ ਪੂਰੀ ਤਰ੍ਹਾਂ ਮਜ਼ਬੂਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਇਹ ਬੂਥ ਪੱਧਰ 'ਤੇ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ | ਬੂਥ ਪੱਧਰ 'ਤੇ 10 ਮੈਂਬਰੀ ਕਮੇਟੀ ਬਣਾਈਆਂ ਗਈਆਂ, ਭਾਵ ਸੌ ਵੋਟ ਪਿੱਛੇ ਇਕ ਬੂਥ ਪੱਧਰ 'ਤੇ ਮੈਂਬਰ ਬਣਾਇਆ ਜਾ ਰਿਹਾ ਹੈ | ਇਸ ਮੌਕੇ ਸਾਬਕਾ ਸਰਪੰਚ ਤਰਲੋਚਨ ਸਿੰਘ ਆਸਲ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬੱਬੂ, ਸਾਬਕਾ ਸਰਪੰਚ ਗੁਰਵਿੰਦਰ ਸਿੰਘ ਮੱਘਰ, ਲਖਵਿੰਦਰ ਸਿੰਘ ਸਾਬਕਾ ਸਰਪੰਚ, ਨਿਰਵੈਰ ਸਿੰਘ ਸਾਬਕਾ ਸਰਪੰਚ ਭੰਡਾਲ, ਸਾਬਕਾ ਸਰਪੰਚ ਕੁਲਦੀਪ ਸਿੰਘ ਰੱਤੋਕੇ ਹਵੇਲੀਆਂ, ਸਤਨਾਮ ਸਿੰਘ ਪ੍ਰਧਾਨ, ਗੁਰਚਰਨ ਸਿੰਘ ਸਾਬਕਾ ਸਰਪੰਚ, ਨਛੱਤਰ ਸਿੰਘ ਆਸਲ, ਰਛਪਾਲ ਸਿੰਘ ਫੌਜੀ, ਅਰੂੜ ਸਿੰਘ, ਸੁਖਵਿੰਦਰ ਸਿੰਘ ਮੈਂਬਰ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਗਦੀਸ਼ ਸਿੰਘ ਸੇਖੋਂ ਦੀ 35ਵੀਂ ਬਰਸੀ ਮੌਕੇ ਸੇਖੋਂ ਪਰਿਵਾਰ ਨੇ ਚੌਂਕਾ ਬੀਬੀ ਰਜਨੀ ਵਿਖੇ ਲੰਗਰ ਲਗਾਇਆ <br/> ਅਗਲੀ ਖ਼ਬਰ ਕੌਮੀ ਮਹਾਂ ਸੰਮੇਲਨ ਵਿਚ ਹਿੱਸਾ ਲੈਣ ਲਈ ਝਬਾਲ ਤੋਂ ਕਮਿਊਨਿਸਟਾਂ ਦਾ ਜਥਾ ਚੰਡੀਗੜ੍ਹ ਲਈ ਰਵਾਨਾ <br/>
Ad Position 24