26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਮੁੱਖ ਮੰਤਰੀ ਭਗਵੰਤ ਮਾਨ ਦਾ ਤਰਨ ਤਾਰਨ ਪੁੱਜਣ 'ਤੇ ਹੋਵੇਗਾ ਸ਼ਾਨਦਾਰ ਸਵਾਗਤ-ਲਾਲੀ ਵਸੀਕਾ <br/>

Ad Position 21
No active advertisement
ਅਜੀਤ ਡੈਸਕ 17-10-2025
ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)- ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ 17 ਅਕਤੂਬਰ ਨੂੰ ਕਰਵਾਏ ਜਾ ਰਹੇ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਪਹੁੰਚ ਰਹੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਰਨ ਤਾਰਨ ਪੁੱਜਣ 'ਤੇ ਜਿਥੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ, ਉਥੇ ਵੱਡਾ ਕਾਫਲਾ ਉਨ੍ਹਾਂ ਦੇ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਸਮੇਂ ਪੁੱਜੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੌਂਸਲਰ ਸਰਬਜੀਤ ਸਿੰਘ ਲਾਲੀ ਵਸੀਕਾ ਨੇ ਹਰਮੀਤ ਸਿੰਘ ਸੰਧੂ ਵਲੋਂ ਕਰਵਾਈ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਕਹੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਵੱਡੀ ਗਿਣਤੀ ਵਿਚ ਲੋਕ ਜੁੜ ਰਹੇ ਹਨ, ਜਿਸ ਤੋਂ ਸਾਬਿਤ ਹੁੰਦਾ ਹੈ ਕਿ ਤਰਨ ਤਾਰਨ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਸ਼ਾਨ ਨਾਲ ਜਿੱਤਣਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਇਕ ਐਸੀ ਪਾਰਟੀ ਹੈ, ਜਿਸ ਨੇ ਹਮੇਸ਼ਾ ਹੀ ਆਪਣੇ ਵਰਕਰਾਂ ਅਤੇ ਆਗੂਆਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਹੈ,ਉਥੇ ਪੰਜਾਬ ਦਾ ਰਿਕਾਰੜ ਤੋੜ ਵਿਕਾਸ ਕਾਰਜ ਅਤੇ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਪ੍ਰਦਾਨ ਕਰਵਾਈਆਂ ਹਨ | ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਜਿਥੇ ਤਰਨ ਤਾਰਨ ਪੁੱਜਣ 'ਤੇ ਮੁੱਖ ਮੰਤਰੀ ਮਾਨ ਦਾ ਉਨ੍ਹਾਂ ਵਲੋਂ ਸਵਾਗਤ ਕੀਤਾ ਜਾਵੇਗਾ, ਉਥੇ ਉਨ੍ਹਾਂ ਨਾਲ ਵੱਡਾ ਕਾਫਲਾ ਵੀ ਹੋਵੇਗਾ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਉਨ੍ਹਾਂ ਵਲੋਂ ਇਸ ਕਾਫਲੇ ਵਿਚ ਸ਼ਾਮਿਲ ਹੋਣ ਲਈ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਅੱਜ ਹਰਮੀਤ ਸਿੰਘ ਸੰਧੂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਵੱਡੀ ਗਿਣਤੀ ਵਿਚ ਵਰਕਰ ਅਤੇ ਆਗੂ ਹੋਣਗੇ ਸ਼ਾਮਿਲ-ਭਰੋਵ... ਅਗਲੀ ਖ਼ਬਰ ਜ਼ਿਮਨੀ ਚੋਣ 'ਚ ਭਾਜਪਾ ਉਮੀਦਵਾਰ ਲਈ ਰੇਖਾ ਗੁਪਤਾ, ਨਾਇਬ ਸੈਣੀ, ਗਜੇਂਦਰ ਸ਼ੇਖਾਵਤ, ਅਨੁਰਾਗ ਠਾਕੁਰ, ਰਵਨੀਤ ਬੱਟੂ, ਮਨਜ...
Ad Position 24