26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਡੇਅਰੀ ਉੱਦਮ ਸਿਖਲਾਈ ਕੋਰਸ 27 ਤੋਂ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਤਰਨ ਤਾਰਨ ਵਿਖੇ ਸ਼ੁਰੂ

Ad Position 21
No active advertisement
ਅਜੀਤ ਡੈਸਕ 17-10-2025
ਤਰਨ ਤਾਰਨ, 16 ਅਕਤੂਬਰ (ਇਕਬਾਲ ਸਿੰਘ ਸੋਢੀ)-ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 27 ਅਕਤੂਬਰ ਤੋਂ 26 ਨਵੰਬਰ ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ (ਨੇੜੇ ਮਾਲ ਮੰਡੀ) ਤਰਨ ਤਾਰਨ ਵਿਖੇ ਚਲਾਇਆ ਜਾ ਰਿਹਾ ਹੈ | ਜਿਸ ਵਿਚ ਦੁੱਧ ਤੋਂ ਦੁੱਧ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸ਼ਲ ਸੁਧਾਰ, ਦੁਧਾਰੂ ਪਸ਼ੂਆਂ ਦੇ ਅੰਦਰੂਨੀ ਪ੍ਰਬੰਧਨ ਅਤੇ ਸੰਤੁਲਿਤ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ | ਇਸ ਸਿਖਲਾਈ ਲਈ ਜ਼ਿਲ੍ਹਾ ਤਰਨ ਤਾਰਨ ਦੇ ਚਾਹਵਾਨ ਡੇਅਰੀ ਫਾਰਮਰ 23 ਅਕਤੂਬਰ ਤੋਂ ਪਹਿਲਾ ਮੈਟਿ੍ਕ ਦਾ ਸਰਟੀਫਿਕੇਟ, ਅਧਾਰ ਕਾਰਡ ਸਮੇਤ ਪਾਸਪੋਰਟ ਸਾਈਜ ਫੋਟੋ (ਅਨੁਸੂਚਿਤ ਜਾਤੀ ਸਿਖਿਆਰਥੀ ਆਪਣਾ ਅਨੁਸੂਚਿਤ ਜਾਤੀ ਸਰਟੀਫਿਕੇਟ) ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਤਰਨ ਤਾਰਨ ਵਿਖੇ ਸੰਪਰਕ ਕਰਨ | ਟ੍ਰੇਨਿੰਗ ਲਈ ਜਨਰਲ ਕੈਟਾਗਰੀ ਦੇ ਫਾਰਮਰਾਂ ਲਈ ਫੀਸ 5 ਹਜ਼ਾਰ ਰੁਪਏ ਹੈ ਅਤੇ ਅਨੁਸੂਚਿਤ ਜਾਤੀ ਦੇ ਫਾਰਮਰਾਂ ਲਈ 4 ਹਜ਼ਾਰ ਰੁਪਏ ਹੈ | ਉਨ੍ਹਾਂ ਕਿਹਾ ਕਿ ਇਹ ਫੀਸ ਨਕਦ ਲਈ ਜਾਵੇਗੀ | ਇਸ ਸਬੰਧੀ ਨਿਰਧਾਰਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਤਰਨ ਤਾਰਨ ਤੋਂ 100 ਰੁਪਏ ਨਕਦ ਦੇ ਕੇ ਪ੍ਰਾਪਤ ਕੀਤੇ ਜਾ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਰੀਕੇ ਵਿਖੇ ਵਾਤਾਵਰਨ ਅਤੇ ਪਰਾਲੀ ਪ੍ਰਬੰਧਨ ਵਿਸ਼ੇ 'ਤੇ ਪ੍ਰੋਗਰਾਮ ਕਰਵਾਇਆ <b... ਅਗਲੀ ਖ਼ਬਰ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਬਾਬਾ ਮਹਿਤਾ ਕਾਲੂ ਜੀ ਦਾ ਜਨਮ ਦਿਹਾੜਾ 18 ਨੂੰ - ਟੋਨੀ ਬ੍ਰਹਮਪੁਰਾ <br/>
Ad Position 24