26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਜ਼ਿਲ੍ਹਾ ਚੋਣ ਅਧਿਕਾਰੀ ਦੀ ਮੌਜੂਦਗੀ 'ਚ ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ ਹੋਈ <br/>

Ad Position 21
No active advertisement
ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਈਜ਼ੇਸਨ ਦੌਰਾਨ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂ | ਤਸਵੀਰ:ਮਨਜੀਤ ਸਿੰਘ <br/> 17-10-2025
ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ 2025 ਵਿਚ ਵਰਤੀਆਂ ਜਾਣ ਵਾਲੀਆਂ ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ) ਦੀ ਰੈਂਡੇਮਾਈਜ਼ੇਸਨ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀ ਅਗਵਾਈ ਹੇਠ ਚੋਣ ਕਮਿਸ਼ਨ ਦੇ ਸਾਫ਼ਟਵੇਅਰ ਰਾਹੀਂ ਕੀਤੀ ਗਈ | ਇਹ ਸਮੁੱਚੀ ਪ੍ਰਕਿ੍ਆ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿਚ ਕੀਤੀ ਗਈ | ਇਸ ਮੌਕੇ ਚੋਣ ਤਹਿਸੀਲਦਾਰ ਅਰਮਿੰਦਰਪਾਲ ਸਿੰਘ, ਨੋਡਲ ਅਫ਼ਸਰ ਈ.ਵੀ.ਐੱਮ. ਤਜਿੰਦਰ ਸਿੰਘ ਔਲਖ ਬਾਗਬਾਨੀ ਵਿਭਾਗ ਤੋਂ ਇਲਾਵਾ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਵਜੋਂ ਆਮ ਆਦਮੀ ਪਾਰਟੀ ਤੋਂ ਮਨਦੀਪ ਸਿੰਘ ਗਿੱਲ, ਭਾਜਪਾ ਦੇ ਵਿਵੇਕ ਅਗਰਵਾਲ, ਇੰਡੀਅਨ ਨੈਸ਼ਨਲ ਕਾਂਗਰਸ ਦੇ ਬਰਕਾ ਸਿੰਘ, ਬਹੁਜਨ ਸਮਾਜ ਪਾਰਟੀ ਦੇ ਅਮਿ੍ਤਪਾਲ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਚਰਨਪ੍ਰੀਤ ਸਿੰਘ ਹਾਜ਼ਰ ਸਨ | ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਕਰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਕੁੱਲ 222 ਪੋਲਿੰਗ ਸਟੇਸ਼ਨ ਹਨ ਅਤੇ ਹਲਕੇ ਦੇ ਪੋਲਿੰਗ ਬੂਥਾਂ ਦੀ ਗਿਣਤੀ ਤੋਂ 120 ਫ਼ੀਸਦੀ ਬੈਲਟ ਯੂਨਿਟ (ਬੀਯੂ) ਅਤੇ ਕੰਟਰੋਲ ਯੂਨਿਟ (ਸੀਯੂ) ਅਤੇ 130 ਫ਼ੀਸਦੀ ਵੀਵੀਪੈਟ ਮਸ਼ੀਨਾਂ ਦਿੱਤੀਆਂ ਗਈਆਂ ਹਨ ਤਾਂ ਜੋ ਉਨ੍ਹਾਂ ਕੋਲ ਕਿਸੇ ਮਸ਼ੀਨ ਦੇ ਖ਼ਰਾਬ ਹੋਣ 'ਤੇ ਰਾਖਵਾਂ ਕੋਟਾ ਹੋਵੇ | ਉਨ੍ਹਾਂ ਕਿਹਾ ਕਿ ਭਲਕੇ ਮਿਤੀ 17 ਅਕਤੂਬਰ ਨੂੰ ਇਹ ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਆਰ.ਓ. ਦੇ ਹਵਾਲੇ ਕਰ ਦਿੱਤੀਆਂ ਜਾਣਗੀਆਂ ਜੋ ਕਿ ਇੰਟਰਨੈਸ਼ਨਲ ਸਕੂਲ ਆਫ ਨਰਸਿੰਗ ਪਿੱਦੀ ਵਿਖੇ ਸਖਤ ਸੁਰੱਖਿਆ ਪ੍ਰਬੰਧਾਂ ਅਧੀਨ ਰੱਖੀਆਂ ਜਾਣਗੀਆਂ |

Ad Position 22
No active advertisement
ਪਿਛਲੀ ਖ਼ਬਰ ਸਹਾਰਾ ਵੈਲਫੇਅਰ ਸੁਸਾਇਟੀ ਨੇ ਵਿਸ਼ੇਸ਼ ਬੱਚਿਆਂ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਰੀਕੇ ਵਿਖੇ ਵਾਤਾਵਰਨ ਅਤੇ ਪਰਾਲੀ ਪ੍ਰਬੰਧਨ ਵਿਸ਼ੇ 'ਤੇ ਪ੍ਰੋਗਰਾਮ ਕਰਵਾਇਆ <b...
Ad Position 24