13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪ.ਸ.ਸ.ਫ. ਜ਼ਿਲਾ ਤਰਨ ਤਾਰਨ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ <br/>

Ad Position 21
No active advertisement
ਅਜੀਤ ਡੈਸਕ 18-10-2025
ਤਰਨ ਤਾਰਨ, 17 ਅਕਤੂਬਰ (ਇਕਬਾਲ ਸਿੰਘ ਸੋਢੀ)—ਪ.ਸ.ਸ.ਫ. ਯੂਨੀਅਨ ਜ਼ਿਲ੍ਹਾ ਤਰਨ ਤਾਰਨ ਵਲੋਂ ਪ੍ਰਧਾਨ ਬਲਜਿੰਦਰ ਸਿੰਘ ਦੋਬਲੀਆ ਦੀ ਪਰਧਾਨਗੀ ਹੇਠ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੂੰ ਸੂਬੇ ਦੀ ਕਾਲ 'ਤੇ ਡੀ.ਸੀ ਦੁਆਰਾ ਮੁਖ ਮੰਤਰੀ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਵਾਉਣ ਲਈ ਮੰਗ ਪੱਤਰ ਦਿੱਤਾ ਗਿਆ | ਜਿਸ ਵਿਚ ਮੁਲਾਜ਼ਮਾਂ ਦਾ ਡੀ.ਏ ਪੈਡਿਗ ਤੁਰੰਤ ਦਿਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਪੇ ਕਮੀਸ਼ਨ ਦਾ ਬਕਾਇਆ ਤੁਰੰਤ ਦਿੱਤਾ ਜਾਵੇ, ਕੱਚੇ ਕਾਮੇ ਪੱਕੇ ਕੀਤੇ ਜਾਣ | ਯੂਨੀਅਨ ਆਗੂਆਂ ਦੱਸਿਆ ਕਿ ਜੇਕਰ ਮੁਲਾਜਮਾਂ ਦਾ ਮੰਗਾਂ ਦਾ ਹੱਲ ਨਾ ਕੀਤਾ ਤਾਂ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਦੇ ਹਲਕੇ ਸੰਗਰੂਰ ਵਿਖੇ 16 ਨਵੰਬਰ ਨੂੰ ਰੈਲੀ ਕੀਤੀ ਜਾਵੇਗੀ | ਇਸ ਮੌਕੇ ਦਵਿੰਦਰ ਸਿੰਘ ਕੈਸ਼ੀਅਰ, ਸਤਨਾਮ ਸਿੰਘ ਸੀਨੀਅਰ ਮੀਤ ਪਰਧਾਨ, ਸਰਬਜੀਤ ਸਿੰਘ ਸੂਬਾ ਮੈਂਬਰ, ਸੁਖਮਿੰਦਰਜੀਤ ਸਿੰਘ ਗਿੱਲ, ਬਲਦੇਵ ਸਿੰਘ, ਰਾਮ ਪ੍ਰਕਾਸ਼ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਤਰਨ ਤਾਰਨ ਫੇਰੀ ਜ਼ਿਮਨੀ ਚੋਣ ਵਿਚ 'ਆਪ' ਦੀ ਜਿੱਤ ਦਰਜ ਕਰਵਾਏਗੀ- ਔਲਖ ਅਗਲੀ ਖ਼ਬਰ ਕੋਚ ਸਰੂਪ ਸਿੰਘ ਢੋਟੀਆਂ ਬਣੇ ਪੰਜਾਬ ਅਥਲੈਟਿਕਸ ਐਸੋਸੀਏਸ਼ਨ ਦੇ ਮੀਤ ਪ੍ਰਧਾਨ <br/>
Ad Position 24