13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ <br/>

Ad Position 21
No active advertisement
ਐੱਸ.ਡੀ.ਐੱਮ.ਗੁਰਮੀਤ ਸਿੰਘ ਕੋਲ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਸਮੇਂ ਮੁੱਖ ਮੰਤਰੀ ਭਗਵੰਤ ਮਾਨ, ਮੁਨੀਸ਼ ਸਿਸੋਦੀਆ, ਅਮਨ ਅਰੋੜਾ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਆਦਿ | ਤਸਵੀਰ:ਮਨਜੀਤ ਸਿੰਘ <br/> 18-10-2025
ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਐੱਸ.ਡੀ.ਐੱਮ. ਗੁਰਮੀਤ ਸਿੰਘ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ | ਇਸ ਮੌਕੇ ਬੌਹੜੀ ਚੌਕ ਤਰਨ ਤਾਰਨ ਤੋਂ ਆਪਣੇ ਵੱਡੀ ਗਿਣਤੀ ਵਿਚ ਪਹੁੰਚੇ ਸਮਰਥਕਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਰੋਡ ਸ਼ੋਅ ਕਰਦੇ ਹੋਏ ਐੱਸ.ਡੀ.ਐੱਮ. ਤੱਕ ਪੁੱਜੇ | ਇਸ ਮੌਕੇ ਉਨ੍ਹਾਂ ਨਾਲ ਮੁਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਇਲਾਵਾ ਹੋਰ 'ਆਪ' ਲੀਡਰਸ਼ਿਪ ਮੌਜੂਦ ਸੀ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਪ੍ਰਧਾਨ ਨਗਰ ਕੌਂਸਲ ਭੁਪਿੰਦਰ ਸਿੰਘ ਖੇੜਾ, ਕੌਂਸਲਰ ਸਰਬਜੀਤ ਸਿੰਘ ਲਾਲੀ, ਕੌਂਸਲਰ ਸਰਬਰਿੰਦਰ ਸਿੰਘ ਭਰੋਵਾਲ, ਗੁਰਸੇਵਕ ਸਿੰਘ ਔਲਖ, ਮਨੋਜ ਕੁਮਾਰ ਟਿੰਮਾ, ਮਨਜੀਤ ਸਿੰਘ ਮੰਨਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਮਰਥਕ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਉਪ ਚੋਣ ਲਈ ਅੱਜ ਚਾਰ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ <br/> ਅਗਲੀ ਖ਼ਬਰ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ <br/>
Ad Position 24