12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪੰਜ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 22-10-2025
ਤਰਨ ਤਾਰਨ, 21 ਅਕਤੂਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਉਪਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਪੰਜ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਪ੍ਰਤਾਪ ਸਿੰਘ ਨੇ ਸੂਚਨਾ ਦੇ ੱਧਾਰ 'ਤੇ ਪਿੰਡ ਕੱਲ੍ਹਾ ਵਿਖੇ ਪਰਾਲੀ ਨੂੰ ਅੱਗ ਲਗਾਉਣ 'ਤੇ ਮਾਮਲਾ ਦਰਜ ਕੀਤਾ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਨਿਸ਼ਾਨ ਸਿੰਘ ਨੇ ਸੂਚਨਾ ਮਿਲਣ 'ਤੇ ਪਿੰਡ ਧੂੰਦਾ ਵਿਖੇ ਪਰਾਲੀ ਨੂੰ ਅੱਗ ਲਗਾਉਣ 'ਤੇ ਮਾਮਲਾ ਦਰਜ ਕੀਤਾ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਕਿਰਪਾਲ ਸਿੰਘ ਨੇ ਪਿੰਡ ਟਾਂਡਾ ਵਿਖੇ ਪਰਾਲੀ ਨੂੰ ਅੱਗ ਲਗਾਉਣ 'ਤੇ ਮਾਮਲਾ ਦਰਜ ਕੀਤਾ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਕਿਰਪਾਲ ਸਿੰਘ ਨੇ ਸੂਚਨਾ ਦੇ ਅਧਾਰ 'ਤੇ ਪਿੰਡ ਟਾਂਡਾ ਵਿਖੇ ਪਰਾਲੀ ਨੂੰ ਅੱਗ ਲਗਾਉਣ 'ਤੇ ਮਾਮਲਾ ਦਰਜ ਕਰ ਲਿਆ ਹੈ | ਉਕਤ ਥਾਣਿਆਂ ਦੀ ਪੁਲਿਸ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਕਲੀਨਿਕ ਸਾਂਝਾ ਫਰੰਟ ਪੰਜਾਬ ਜ਼ਿਮਨੀ ਚੋਣਾਂ 'ਚ ਖੋਲੇ੍ਹਗਾ ਪੰਜਾਬ ਸਰਕਾਰ ਦੀ ਪੋਲ ਅਗਲੀ ਖ਼ਬਰ ਸੀ.ਆਈ.ਏ. ਸਟਾਫ ਵਲੋਂ ਲਖਬੀਰ ਲੰਡਾ ਹਰੀਕੇ ਅਤੇ ਗੁਰਦੇਵ ਜੈਸਲ ਗਰੁੱਪ ਦੇ 5 ਮੈਂਬਰ ਨਾਜਾਇਜ਼ ਹਥਿਆਰਾਂ ਸਮੇਤ ਗਿ੍ਫ਼ਤਾਰ...
Ad Position 24