12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਭਾਈ ਮਨਦੀਪ ਸਿੰਘ ਆਸ਼ੀਰਵਾਦ ਲੈਣ ਲਈ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦੇ ਡੇਰੇ ਦਲ ਪੰਥ ਬਾਬਾ ਬਿਧੀ ਚੰਦ ਜੀ ਪਹੁੰਚੇ <br/>

Ad Position 21
No active advertisement
ਅਜੀਤ ਡੈਸਕ 22-10-2025
ਤਰਨ ਤਾਰਨ, 21 ਅਕਤੂਬਰ (ਹਰਿੰਦਰ ਸਿੰਘ)-ਪੰਥਕ ਜਥੇਬੰਦੀਆਂ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਤਰਨ ਤਾਰਨ ਜ਼ਿਮਨੀ ਚੋਣ ਲਈ ਸਾਂਝੇ ਤੌਰ 'ਤੇ ਚੋਣ ਮੈਦਾਨ ਵਿਚ ਖੜੇ ਕੀਤੇ ਗਏ ਭਾਈ ਮਨਦੀਪ ਸਿੰਘ ਭਰਾਤਾ ਭਾਈ ਸੰਦੀਪ ਸਿੰਘ ਸੰਨੀ ਆਪਣੀ ਚੋਣ ਮੁਹਿੰਮ ਦੌਰਾਨ ਸਾਂਸਦ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਅਤੇ ਹੋਰਨਾਂ ਨਾਲ ਦਲ ਪੰਥ ਬਾਬਾ ਬਿਧੀ ਚੰਦ ਜੀ ਦੇ ਡੇਰੇ ਵਿਚ ਪਹੁੰਚੇ ਅਤੇ ਉਨ੍ਹਾਂ ਨੇ ਡੇਰੇ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਪਾਸੋਂ ਆਸ਼ੀਰਵਾਦ ਹਾਸਲ ਕੀਤਾ | ਇਸ ਮੌਕੇ ਭਾਈ ਮਨਦੀਪ ਸਿੰਘ ਨੇ ਕਿਹਾ ਕਿ ਸਮੁੱਚੀਆਂ ਪੰਥਕ ਜਥੇਬੰਦੀਆਂ ਵਲੋਂ ਉਨ੍ਹਾਂ ਨੂੰ ਜੋ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ, ਉਸ ਤੋਂ ਇਹ ਗੱਲ ਸਪੱਸ਼ਟ ਹੈ ਕਿ ਮਾਝੇ ਦੇ ਇਸ ਹਲਕੇ ਦੇ ਲੋਕ ਸਾਰੀਆਂ ਸਿਆਸੀ ਧਿਰਾਂ ਨੂੰ ਨਕਾਰ ਦੇਣਗੇ | ਜਿਸ ਤਰ੍ਹਾਂ ਭਾਈ ਅੰਮਿ੍ਤਪਾਲ ਸਿੰਘ ਦੇ ਹੱਕ ਵਿਚ ਲੋਕਾਂ ਨੇ ਫਤਵਾ ਦਿੱਤਾ ਸੀ, ਉਸੇ ਤਰ੍ਹਾਂ ਉਨ੍ਹਾਂ ਨੂੰ ਵੀ ਫ਼ਤਵਾ ਦੇਣਗੇ | ਉਨ੍ਹਾਂ ਕਿਹਾ ਕਿ ਸਮੂਹ ਪੰਥਕ ਜਥੇਬੰਦੀਆਂ ਵੀ ਇਕ ਧਿਰ ਹੋ ਕੇ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਚਲਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਉਹ ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਸੁਰ ਸਿੰਘ ਵਿਖੇ ਪਹੁੰਚੇ ਸਨ, ਜਿਥੇ ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਨੇ ਉਨ੍ਹਾਂ ਨੂੰ ਜੋ ਪਿਆਰ ਦਿੱਤਾ ਹੈ, ਉਹ ਉਸ ਦੇ ਸਦਾ ਰਿਣੀ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਦੇ ਤਿਉਹਾਰ ਮੌਕੇ ਸੜਕ ਵਿਚਕਾਰ ਲੱਗੇ ਕੂੜੇ ਦੇ ਢੇਰ <br/> ਅਗਲੀ ਖ਼ਬਰ ਜ਼ਿਲ੍ਹੇ ਭਰ ਵਿਚ ਦੀਵਾਲੀ ਅਤੇ ਬੰਦੀਛੋੜ ਦਿਵਸ ਧੂਮਧਾਮ ਅਤੇ ਉਤਸ਼ਾਹ ਪੂਰਵਕ ਮਨਾਇਆ <br/>
Ad Position 24