22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

180 ਅਧਿਆਪਕ ਯੂਨੀਅਨ ਵਲੋਂ ਤਰਨ ਤਾਰਨ 'ਚ ਪੋਲ ਖੋਲ੍ਹ ਰੈਲੀ

Ad Position 21
No active advertisement
ਅਜੀਤ ਡੈਸਕ 23-10-2025
ਤਰਨ ਤਾਰਨ, 22 ਅਕਤੂਬਰ (ਇਕਬਾਲ ਸਿੰਘ ਸੋਢੀ)- ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋਸੀਏਸ਼ਨ (6505) ਜੈ ਸਿੰਘ ਵਾਲਾ ਵਲੋਂ ਹਲਕਾ ਤਰਨ ਤਾਰਨ ਸ਼ਹਿਰ ਵਿਖੇ ਸਰਕਾਰ ਦੇ ਵਿਰੁੱਧ ਇਕ ਭੰਡੀ ਪ੍ਰਚਾਰ ਪੋਲ ਖੋਲ ਰੈਲੀ ਦਾ ਆਯੋਜਨ ਕੀਤਾ ਗਿਆ | ਇਹ ਰੈਲੀ ਵਿਚ ਸਭ ਤੋਂ ਪਹਿਲਾਂ ਅਧਿਆਪਕ ਸਥਾਨਿਕ ਗਾਂਧੀ ਪਾਰਕ ਵਿਚ ਇਕੱਤਰ ਹੋਏ ਜਿੱਥੇ ਅਧਿਆਪਕਾਂ ਵਲੋਂ ਆਮ ਆਦਮੀਂ ਪਾਰਟੀ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਰੈਲੀ ਦੌਰਾਨ ਸ਼ਹਿਰ ਦੇ ਗਲੀਆਂ, ਬਾਜਾਰਾਂ ਵਿਚ ਜਾ ਕੇ ਸਰਕਾਰ ਦੀ ਪੋਲ ਖੋਲਣ ਸਬੰਧੀ ਪੈਂਫਲਿਟ ਵੰਡੇ ਗਏ | ਇਸ ਰੈਲੀ ਦਾ ਮੁੱਖ ਕਾਰਨ ਆਮ ਆਦਮੀ ਪਾਰਟੀ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਯੂਨੀਅਨ ਨਾਲ ਲਗਾਤਾਰ ਕੀਤੀ ਜਾ ਰਹੀ ਲਾਰੇਬਾਜੀ ਦੱਸਿਆ ਗਿਆ | ਯੂਨੀਅਨ ਦੇ ਸੂਬਾ ਪ੍ਰਧਾਨ ਕਮਲ ਠਾਕੁਰ ਨੇ ਦੱਸਿਆ ਕਿ ਕਿਸ ਤਰ੍ਹਾਂ 'ਆਪ' ਦੀ ਸਰਕਾਰ ਬਣਨ ਤੋਂ ਪਹਿਲਾਂ ਹਰਪਾਲ ਸਿੰਘ ਚੀਮਾ ਧਰਨੇ ਵਿਚ ਆ ਕੇ ਕਹਿੰਦੇ ਸਨ ਕਿ ਸਾਡੀ ਸਰਕਾਰ ਬਣਨ 'ਤੇ ਤੁਹਾਡਾ 180 ਦਾ ਮਸਲਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਪਰ ਅੱਜ ਸਰਕਾਰ ਬਣੀ ਨੂੰ ਸਾਢੇ ਤਿੰਨ ਸਾਲ ਹੋਣ ਦੇ ਬਾਵਜੂਦ ਵੀ ਮਸਲਾ ਹੱਲ ਨਹੀਂ ਕੀਤਾ ਜਾ ਰਿਹਾ | ਇਸ ਮੌਕੇ ਸੂਬਾ ਪ੍ਰਧਾਨ ਕਮਲ ਠਾਕੁਰ,ਜਨਰਲ ਸਕੱਤਰ ਸੋਹਨ ਸਿੰਘ ਬਰਨਾਲਾ ਵਿੱਤ ਸਕੱਤਰ ਗੁਰਮੁਖ ਸਿੰਘ ਪਟਿਆਲਾ, ਜ਼ਿਲ੍ਹਾ ਪ੍ਰਧਾਨ ਗੁਰਸਾਹਿਬ ਸਿੰਘ, ਸੁਰਿੰਦਰ ਸਿੰਘ ਅਤੇ ਹੋਰ ਅਧਿਆਪਕ ਆਗੂਆਂ ਤੋਂ ਇਲਾਵਾ ਗੌਰਮਿਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ, ਕੁਲਜੀਤ ਸਿੰਘ, ਸੁਰਜੀਤ ਸਿੰਘ, ਕਿਰਪਾਲ ਸਿੰਘ ਬਲਾਕ ਸਮਾਣਾ ਤੋਂ ਆਗੂ ਗੁਰਪ੍ਰੀਤ ਸਿੰਘ ਸਿੱਧੂ ਹਾਜ਼ਰ ਸਨ | 6505 ਯੂਨੀਅਨ ਤੋਂ ਸੀਨੀਅਰ ਮੀਤ ਪ੍ਰਧਾਨ, ਰਾਕੇਸ਼ ਗੁਰਦਾਸਪੁਰ, ਵਿਕਰਮਜੀਤ ਸਿੰਘ, ਅਵਤਾਰ ਸਿੰਘ ਡਲੇਕੇ ਸੀ.ਐੱਚ.ਟੀ, ਸੁਖਜੀਤ ਸਿੰਘ ਕਿਸਾਨ ਮਜ਼ਦੂਰ ਸੰਗਰਸ਼ ਕਮੇਟੀ ਤੋਂ ਜਿਡਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਨੋਚਾਹਲ, ਸਕੱਤਰ ਫਤਹਿਚੰਦ ਪਿੰਦੀ, ਜੋਨ ਪ੍ਰਧਾਨ ਨਿਸ਼ਾਨ ਸਿੰਘ, ਜੋਨ ਪ੍ਰਧਾਨ ਹਰਵਿੰਦਰਜੀਤ ਸਿੰਘ ਕੰਗ, ਇਕਾਈ ਪ੍ਰਧਾਨ ਪੰਡੋਰੀ ਗੋਲ਼ਾ ਤੋਂ ਗੁਰਜੀਤ ਸਿੰਘ, ਕਿਸਾਨ ਆਗੂ ਬਲਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਧਿਆਪਕਾਂ ਸਮੇਤ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਮੁਰਾਦਪੁਰ ਵਿਖੇ ਮਿਲਿਆ ਸੈਂਕੜੇ ਲੋਕਾਂ ਦਾ ਭਰਵਾਂ ਸਮਰਥਨ ਅਗਲੀ ਖ਼ਬਰ ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ <br/>
Ad Position 24