22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਮੁਰਾਦਪੁਰ ਵਿਖੇ ਮਿਲਿਆ ਸੈਂਕੜੇ ਲੋਕਾਂ ਦਾ ਭਰਵਾਂ ਸਮਰਥਨ

Ad Position 21
No active advertisement
ਅਜੀਤ ਡੈਸਕ 23-10-2025
ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਤਰਨ ਤਾਰਨ ਜ਼ਿਮਨੀ ਚੋਣ ਉਮੀਦਵਾਰ ਹਰਜੀਤ ਸਿੰਘ ਸੰਧੂ (ਜ਼ਿਲ੍ਹਾ ਪ੍ਰਧਾਨ) ਨੂੰ ਤਰਨ ਤਾਰਨ ਸ਼ਹਿਰ ਦੀ ਵਾਰਡ ਨੰਬਰ 10 ਮੁਰਾਦਪੁਰ ਵਿਖੇ ਸੈਂਕੜੇ ਮੋਹਤਬਰ ਲੋਕਾਂ ਨੇ ਇਕੱਤਰ ਹੋ ਕੇ ਵੱਡਾ ਜਨ ਸਮਰਥਨ ਦਿੱਤਾ ਅਤੇ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਵਾਰਡ ਦੇ ਸਾਰੇ ਬੂਥ ਸ਼ਾਨ ਨਾਲ ਜਿਤਾਉਣ ਦਾ ਦਾਅਵਾ ਵੀ ਕੀਤਾ | ਵਾਰਡ ਇੰਚਾਰਜ ਰਾਮੇਸ਼ ਕੁਮਾਰ ਅਤੇ ਵਾਰਡ ਇੰਚਾਰਜ ਜੱਬਰ ਸਿੰਘ ਦੇ ਸਾਂਝੇ ਵਿਸ਼ੇਸ਼ ਯਤਨਾਂ ਸਦਕਾ ਮੋਹਤਬਰ ਲੋਕਾਂ, ਜਿੰਨਾਂ ਵਿਚ ਮਨਜੀਤ ਸਿੰਘ, ਅਮਰੀਕ ਸਿੰਘ, ਸੰਦੀਪ ਸਿੰਘ, ਸੰਨੀ ਸਿੰਘ, ਬੌਬੀ ਮੁਰਾਦਪੁਰ, ਅਸ਼ੋਕ ਕੁਮਾਰ, ਹਰਦੇਵ ਸਿੰਘ, ਸਰਵਨ ਸਿੰਘ, ਲੱਕੀ ਮਸੀਹ, ਪਰਮਜੀਤ ਕੌਰ ਪਿੰਕੀ, ਸਤਨਾਮ ਸਿੰਘ ਜੌਂਟੀ, ਸੁਰਜੀਤ ਸਿੰਘ, ਹਰਪ੍ਰੀਤ ਸਿੰਘ ਨਿਸ਼ਾਨੇ ਖਾਲਸਾ ਤੋਂ ਇਲਾਵਾ ਇਲਾਕੇ ਦੇ ਹੋਰ ਮੁਹਤਬਰ ਲੋਕਾਂ ਨੇ ਸੈਂਕੜਿਆਂ ਦੀ ਤਦਾਦ ਵਿਚ ਇਕੱਤਰ ਹੋ ਕੇ ਜੈਕਾਰਿਆਂ ਦੀ ਗੂੰਜ ਵਿਚ ਭਾਜਪਾ ਉਮੀਦਵਾਰ ਦੇ ਹੱਕ ਵਿਚ ਵੋਟ ਦੇਣ ਅਤੇ ਵੱਡੀ ਲੀਡ ਨਾਲ ਜਿਤਾਉਣ ਦੇ ਵਿਸ਼ਵਾਸ਼ ਤੋਂ ਬਾਅਦ ਹਰਜੀਤ ਸਿੰਘ ਸੰਧੂ ਵਲੋਂ ਵੱਡੇ ਜਨ ਸਮਰਥਨ ਲਈ ਧੰਨਵਾਦ ਕੀਤਾ | ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਤਰਨਤਾਰਨ ਸ਼ਹਿਰ ਅਤੇ ਖਾਸ ਕਰਕੇ ਕਸਬਾ ਮੁਰਾਦਪੁਰ ਵਿਚ ਵਿਕਾਸ ਦੇ ਨਾਂਅ 'ਤੇ ਕੋਰਾ ਝੂਠ ਬੋਲ ਕੇ ਲੋਕਾਂ ਨਾਲ ਧੋਖਾ ਕੀਤਾ ਹੈ ਤਾਂ ਹੀ ਇੱਥੇ ਅਜੇ ਤੱਕ ਗਲੀਆਂ, ਨਾਲੀਆਂ ਹੀ ਪੱਕੀਆਂ ਨਹੀਂ ਹੋ ਸਕੀਆਂ, ਰਹੀ ਗੱਲ ਸਰਕਾਰ ਸਹੂਲਤਾਂ ਪਹੁੰਚਣ ਅਤੇ ਸੁਰੱਖਿਆ ਦੀ ਇਸ ਪੱਖੋਂ ਵੀ ਕਸਬਾ ਮੁਰਾਦਪੁਰ ਹਮੇਸ਼ਾਂ ਹੀ ਪੱਛੜਿਆ ਰਿਹਾ ਹੈ | ਉਨ੍ਹਾਂ ਕਿਹਾ ਕਿ ਉਹ ਜਿੱਤ ਕੇ ਵਿਧਾਨ ਸਭਾ ਵਿੱਚ ਜਾਂਦੇ ਹਨ ਤਾਂ ਪਹਿਲ ਦੇ ਅਧਾਰ 'ਤੇ ਇਸ ਇਲਾਕੇ ਦਾ ਸਰਵਪੱਖੀ ਵਿਕਾਸ ਕਰਵਾਉਣਗੇ | ਇਸ ਮੌਕੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ ਕੋਠੀ, ਐ?ਸ.ਸੀ. ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਓ.ਬੀ.ਸੀ. ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਸਰਕਲ ਪ੍ਰਧਾਨ ਰੋਹਿਤ ਸ਼ਰਮਾ, ਮਾਸਟਰ ਬਲਦੇਵ ਸਿੰਘ ਮੰਡ, ਬਲਧੀਰ ਸਿੰਘ, ਜਸਪਾਲ ਸਿੰਘ, ਸਵਿੰਦਰ ਸਿੰਘ ਠੱਠਗੜ, ਸੋਨੂੰ ਮੂਸੇ ਤੋਂ ਇਲਾਵਾ ਹੋਰ ਵੀ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਗੰਡੀਵਿੰਡ ਵਿਖੇ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ ਵਿਚ ਪਿੰਡ ਵਾਸੀਆਂ ਵਲੋਂ ਕੀਤੀ ਚੋਣ ਮੀਟਿੰਗ ਅਗਲੀ ਖ਼ਬਰ 180 ਅਧਿਆਪਕ ਯੂਨੀਅਨ ਵਲੋਂ ਤਰਨ ਤਾਰਨ 'ਚ ਪੋਲ ਖੋਲ੍ਹ ਰੈਲੀ
Ad Position 24