22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪੰਜਾਬ ਨੰਬਰਦਾਰ ਯੂਨੀਅਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਤਰਨ ਤਾਰਨ ਵਿਖੇ ਰੋਸ ਪ੍ਰਦਰਸ਼ਨ 25 ਨੂੰ

Ad Position 21
No active advertisement
ਅਜੀਤ ਡੈਸਕ 23-10-2025
ਖਡੂਰ ਸਾਹਿਬ, 22 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਨੰਬਰਦਾਰ ਯੂਨੀਅਨ ਦੇ ਸਮੂਹ ਪੰਜਾਬ ਬਾਡੀ ਦੇ ਅਹੁਦੇਦਾਰਾਂ ਵਲੋਂ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਫ਼ੈਸਲਾ ਕੀਤਾ ਗਿਆ ਹੈ ਕਿ 25 ਅਕਤੂਬਰ ਦਿਨ ਸ਼ਨੀਵਾਰ ਨੂੰ ਜ਼ਿਮਨੀ ਚੋਣ ਹਲਕਾ ਤਰਨ ਤਾਰਨ ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਲਈ ਇਕ ਇਕੱਠ ਕੀਤਾ ਜਾਵੇਗਾ ਅਤੇ 'ਆਪ' ਉਮੀਦਵਾਰ ਦੀ ਕੋਠੀ ਅੱਗੇ ਨਾਅਰੇਬਾਜ਼ੀ ਕਰਕੇ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਜਾਵੇਗਾ | ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਅਹੁਦੇਦਾਰ ਆਪਣੇ ਕੁਝ ਸਾਥੀਆਂ ਸਮੇਤ ਸ਼ਿਰਕਤ ਕਰਨਗੇ ਅਤੇ ਜੇਕਰ ਸਰਕਾਰ ਨੇ ਫਿਰ ਵੀ ਨੰਬਰਦਾਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਕੁਝ ਦਿਨਾਂ ਬਾਅਦ ਪੂਰੇ ਪੰਜਾਬ ਦੇ 34 ਹਜ਼ਾਰ ਨੰਬਰਦਾਰਾਂ ਦਾ ਵੱਡਾ ਇਕੱਠ ਕਰਕੇ ਸਰਕਾਰ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਜਾਣਗੀਆਂ | ਇਹ ਜਾਣਕਾਰੀ ਯੂਨੀਅਨ ਦੇ ਸੂਬਾ ਚੀਫ ਪੈਟਰਨ ਗੁਰਦਰਸ਼ਨ ਸਿੰਘ ਗਲੌਲੀ, ਸੂਬਾ ਕਾਰਜਕਾਰੀ ਪ੍ਰਧਾਨ ਸੁਰਜੀਤ ਸਿੰਘ ਨਨਹੇੜਾ, ਸੀਨੀਅਰ ਮੀਤ ਪ੍ਰਧਾਨ ਜਸਵੰਤ ਸਿੰਘ ਰੰਧਾਵਾ, ਸੀਨੀਅਰ ਮੀਤ ਪ੍ਰਧਾਨ ਹਰਕੰਵਲ ਸਿੰਘ ਮੁੰਧ, ਸੀਨੀਅਰ ਮੀਤ ਪ੍ਰਧਾਨ ਹੁਸ਼ਿਆਰ ਸਿੰਘ ਝੰਡੇਰ, ਖਜਾਨਚੀ ਦਰਸ਼ਨ ਸਿੰਘ ਮਾਲਵਾ, ਰਸ਼ਪਾਲ ਸਿੰਘ ਰਾਮਪੁਰ ਸੂਬਾ ਸਕੱਤਰ ਜਨਰਲ, ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਪੰਨੂ, ਪਿਆਰਾ ਸਿੰਘ ਦਹੇੜਕਾ ਜ਼ਿਲ੍ਹਾ ਪ੍ਰਧਾਨ, ਕਰਮਜੀਤ ਸਿੰਘ ਅਨਮੋਲ ਜ਼ਿਲ੍ਹਾ ਪ੍ਰਧਾਨ ਸੰਗਰੂਰ, ਹਰਦਰਸ਼ਨ ਸਿੰਘ ਜ਼ਿਲ੍ਹਾ ਪ੍ਰਧਾਨ ਬਰਨਾਲਾ, ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਹਰਭਜਨ ਸਿੰਘ ਬੋਦੇਵਾਲ ਨੇ ਸਾਂਝੇ ਰੂਪ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ ਅਤੇ ਕਿਹਾ ਕਿ ਇਸ ਰੋਸ ਪ੍ਰਦਰਸ਼ਨ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਦੀ ਰਾਤ ਅੱਡਾ ਝਬਾਲ ਵਿਖੇ ਸੈਨਟਰੀ ਤੇ ਹਾਰਡਵੇਅਰ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਅਗਲੀ ਖ਼ਬਰ ਪਿੰਡ ਗੰਡੀਵਿੰਡ ਵਿਖੇ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ ਵਿਚ ਪਿੰਡ ਵਾਸੀਆਂ ਵਲੋਂ ਕੀਤੀ ਚੋਣ ਮੀਟਿੰਗ
Ad Position 24