22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਗੋਇੰਦਵਾਲ ਜੇਲ੍ਹ ਵਿਚ ਹਵਾਲਾਤੀ ਦੀ ਸ਼ੱਕੀ ਹਾਲਤ ਵਿਚ ਹੋਈ ਮੌਤ

Ad Position 21
No active advertisement
ਅਜੀਤ ਡੈਸਕ 23-10-2025
ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਕੇਂਦਰੀ ਜੇਲ੍ਹ ਗੋਇੰਦਵਾਲ ਵਿਖੇ ਐੱਨ.ਡੀ.ਪੀ.ਐੱਸ. ਅਤੇ ਐਕਸਾਈਜ ਐਕਟ ਤਹਿਤ ਬੰਦ ਹਵਾਲਾਤੀ ਦੀ ਸ਼ੱਕੀ ਹਲਾਤਾਂ ਵਿਚ ਮੌਤ ਹੋ ਗਈ | ਦੂਸਰੇ ਪਾਸੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਜੇਲ੍ਹ ਪ੍ਰਸ਼ਾਸਨ ਉਪਰ ਲਾਪ੍ਰਵਾਹੀ ਦੇ ਦੋਸ਼ ਲਗਾਉਂਦਿਆਂ ਇਨਸਾਫ ਦੀ ਮੰਗ ਕੀਤੀ ਗਈ ਹੈ | ਇਸ ਸੰਬੰਧੀ ਥਾਣਾ ਗੋਇੰਦਵਾਲ ਵਿਖੇ ਗੁਰਮੀਤ ਕੌਰ ਪਤਨੀ ਜਰਨੈਲ ਸਿੰਘ ਪੁੱਤਰ ਅਮਰ ਸਿੰਘ ਵਾਸੀ ਗੰਡੀਵਿੰਡ ਜ਼ਿਲ੍ਹਾ ਤਰਨ ਤਾਰਨ ਨੇ ਬਿਆਨ ਦਰਜ ਕਰਵਾਏ ਕਿ ਉਸਦੇ ਪਤੀ ਜਰਨੈਲ ਸਿੰਘ ਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਥਾਣਾ ਗੋਇੰਦਵਾਲ ਸਾਹਿਬ ਵਿਖੇ 17 ਸਤੰਬਰ 2025 ਨੂੰ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਕਾਰਨ ਉਸ ਦਾ ਪਤੀ ਜਰਨੈਲ ਸਿੰਘ ਗੋਇੰਦਵਾਲ ਜੇਲ੍ਹ ਵਿਚ ਬੰਦ ਸੀ | 20 ਅਕਤੂਬਰ ਨੂੰ ਜਦੋਂ ਉਹ ਆਪਣੇ ਲੜਕੇ ਦੇ ਨਾਲ ਆਪਣੇ ਪਤੀ ਜਰਨੈਲ ਸਿੰਘ ਨੂੰ ਜੇਲ੍ਹ ਵਿਚ ਮਿਲਣ ਗਈ ਤਾਂ ਜੇਲ੍ਹ ਦੇ ਗੇਟ ਤੋਂ ਉਸਨੂੰ ਧੱਕੇ ਮਾਰ ਕੇ ਬਾਹਰ ਕੱਢ ਦਿੱਤਾ ਗਿਆ ਅਤੇ 21 ਅਕਤੂਬਰ ਨੂੰ ਮੈਨੂੰ ਜੇਲ੍ਹ ਵਿਚੋਂ ਫੋਨ ਕੀਤਾ ਗਿਆ ਕਿ ਜਰਨੈਲ ਸਿੰਘ ਦੀ ਸਿਹਤ ਠੀਕ ਨਹੀਂ ਹੈ, ਤੁਸੀਂ ਜਲਦੀ ਸਿਵਲ ਹਸਪਤਾਲ ਤਰਨ ਤਾਰਨ ਆ ਜਾਵੋ | ਜਦੋਂ ਅਸੀਂ ਸਿਵਲ ਹਸਪਤਾਲ ਪੁੱਜੇ ਤਾਂ ਉਸ ਦੇ ਪਤੀ ਦੀ ਮਿ੍ਤਕਦੇਹ ਕੈਂਡੀ ਵਿਚ ਲੱਗੀ ਹੋਈ ਸੀ | ਮੈਨੂੰ ਸ਼ੱਕ ਹੈ ਕਿ ਮੇਰੇ ਪਤੀ ਦੀ ਮੌਤ ਜੇਲ੍ਹ ਵਿਚ ਹੀ ਹੋ ਚੁੱਕੀ ਸੀ ਅਤੇ ਮੇਰੇ ਪਤੀ ਨੂੰ ਕੋਈ ਬਿਮਾਰੀ ਨਹੀਂ ਸੀ ਅਤੇ ਨਾ ਹੀ ਉਹ ਕਦੇ ਬਿਮਾਰ ਹੋਇਆ ਸੀ | ਜਿਨ੍ਹਾਂ ਜੇਲ੍ਹ ਕਰਮਚਾਰੀਆਂ ਦੀ ਲਾਪ੍ਰਵਾਹੀ ਨਾਲ ਉਸ ਦੇ ਪਤੀ ਦੀ ਮੌਤ ਹੋਈ ਹੈ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਮੈਨੂੰ ਇਨਸਾਫ ਦਿਵਾਇਆ ਜਾਵੇ | ਥਾਣਾ ਗੋਇੰਦਵਾਲ ਦੀ ਪੁਲਿਸ ਨੇ ਦੱਸਿਆ ਕਿ ਫਿਲਹਾਲ ਧਾਰਾ 196ਬੀ.ਐੱਨ.ਐੱਸ.ਤਹਿਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮਿ੍ਤਕ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਜੋ ਵੀ ਰਿਪੋਰਟ ਸਾਹਮਣੇ ਆਵੇਗੀ, ਉਸ ਤਹਿਤ ਕਾਨੂੰਨੀ ਕਾਰਵਾਈ ਕਰ ਦਿੱਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਚੋਣ ਦਫ਼ਤਰ ਅੱਗੇ ਕੱਚੇ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਦੀਵਾਲੀ ਦੀ ਰਾਤ ਅੱਡਾ ਝਬਾਲ ਵਿਖੇ ਸੈਨਟਰੀ ਤੇ ਹਾਰਡਵੇਅਰ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
Ad Position 24