22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਚੋਣ ਦਫ਼ਤਰ ਅੱਗੇ ਕੱਚੇ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 23-10-2025
ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਮੁੱਖ ਚੋਣ ਦਫ਼ਤਰ ਅੱਗੇ 10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਦਫ਼ਤਰ ਦੇ ਬਾਹਰ ਸੜਕ ਉਪਰ ਧਰਨਾ ਮਾਰ ਕੇ ਕੱਚੇ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦੇ ਖ਼ਿਲਾਫ਼ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਨਾਅਰੇਬਾਜੀ ਵੀ ਕੀਤੀ ਗਈ | ਘਟਨਾ ਦਾ ਪਤਾ ਲੱਗਣ 'ਤੇ ਪੁਲਿਸ ਦੇ ਉਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ | ਯੂਨੀਅਨ ਆਗੂ ਜਸਪਾਲ ਸਿੰਘ ਮੁਕਤਸਰ ਨੇ ਦੱਸਿਆ ਕਿ ਅਸੀਂ ਅਧਿਆਪਕ ਪਿਛਲੇ 12 ਸਾਲਾਂ ਤੋਂ ਮਾਮੂਲੀ ਤਨਖਾਹ 6000-3500 'ਤੇ ਸਕੂਲਾਂ ਵਿਚ ਸੇਵਾਵਾਂ ਨਿਭਾਅ ਰਹੇ ਹਾਂ ਅਤੇ ਇਸ ਸਰਕਾਰ ਵਿਚ ਪਿਛਲੇ ਤਿੰਨ ਸਾਲਾਂ ਤੋਂ ਰੈਗੂਲਰ ਆਰਡਰਾਂ ਦੀ ਉਡੀਕ ਕਰ ਰਹੇ ਆ | ਸਿੱਖਿਆ ਮੰਤਰੀ ਤੇ ਸਭ-ਕਮੇਟੀ ਦੀਆ ਅਣਗਿਣਤ ਮੀਟਿੰਗਾਂ ਕਰ ਚੁੱਕੇ ਹਾਂ, ਪਰ ਹਰ ਵਾਰ ਲਾਰਾ ਲਗਾ ਕੇ ਸਾਨੂੰ ਤੋਰ ਦਿੱਤਾ ਜਾਂਦਾ ਹੈ | ਪਿਛਲੀਆਂ ਲੰਘੀਆਂ ਜ਼ਿਮਨੀ ਚੋਣਾਂ ਵਿਚ ਵੀ ਸਾਨੂੰ ਆਰਡਰ ਦੇਣ ਦਾ ਵਾਅਦਾ ਕੀਤਾ ਗਿਆ ਸੀ, ਜੋ ਸਿਰਫ਼ ਝੂਠ ਹੀ ਨਿਕਲਿਆ | ਮੁੱਖ ਮੰਤਰੀ ਪੰਜਾਬ ਨਾਲ ਮਿਲੀਆਂ ਮੀਟਿੰਗਾਂ ਵੀ ਤਿੰਨ ਵਾਰ ਮੁਲਤਵੀ ਕਰ ਦਿੱਤੀਆਂ ਗਈਆਂ | ਉਨ੍ਹਾਂ ਦੱਸਿਆ ਕਿ ਅੱਜ ਮਜਬੂਰ ਹੋ ਕੇ ਅਤੇ ਸਰਕਾਰ ਦੇ ਲਾਰਿਆਂ ਤੋਂ ਤੰਗ ਆ ਕੇ ਅਸੀਂ ਰੋਸ ਪ੍ਰਦਰਸ਼ਨ ਕਰ ਰਹੇ ਹਾਂ | ਸਾਰੇ ਅਧਿਆਪਕ ਸਾਥੀਆ ਨੇ ਫੈਸਲਾ ਕੀਤਾ ਹੈ ਕੇ 26 ਅਕਤੂਬਰ 2025 ਐਤਵਾਰ ਨੂੰ ਅੱਜ ਤੋਂ ਵੱਡਾ ਇਕੱਠ ਕਰਕੇ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੋਲ ਖੋਲ੍ਹੀ ਜਾਵੇਗੀ ਤੇ ਸ਼ਹਿਰ ਵਿਚ ਰੋਸ ਰੈਲੀ ਕੀਤੀ ਜਾਵੇਗੀ | ਯੂਨੀਅਨ ਆਗੂ ਨੇ ਇਲਜ਼ਾਮ ਲਗਾਇਆ ਕੇ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਸਾਰਾ ਦਿਨ ਕੈਬਨਿਟ ਮੰਤਰੀ ਨਾਲ ਮੁਲਾਕਾਤ ਕਰਵਾਉਣ ਦਾ ਲਾਰਾ ਲਾ ਕੇ ਰੱਖਿਆ, ਜਿਸ ਕਰਕੇ ਉਨ੍ਹਾਂ ਨੂੰ ਮਜ਼ਬੂਰਨ ਸੜਕ ਜਾਮ ਕਰਨ ਦਾ ਐਕਸ਼ਨ ਕਰਨਾ ਪਿਆ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਸ਼ਾਮ ਤੱਕ 'ਆਪ' ਉਮੀਦਵਾਰ ਨਾਲ ਮੀਟਿੰਗ ਦਾ ਭਰੋਸਾ ਦਿਵਾਇਆ ਹੈ | ਅੱਜ ਧਰਨੇ ਵਿਚ ਤਰਨ ਤਾਰਨ ਤੋਂ ਜ਼ਿਲ੍ਹਾ ਪ੍ਰਧਾਨ ਮੈਡਮ ਰਾਜਵਿੰਦਰ ਕੌਰ, ਫਿਰੋਜ਼ਪੁਰ ਤੋਂ ਜ਼ਿਲ੍ਹਾ ਪ੍ਰਧਾਨ ਮਮਤਾ, ਰਾਜਵਿੰਦਰ ਕੌਰ, ਹਰਪ੍ਰੀਤ ਕੌਰ, ਜੁਗਰਾਜ ਕੌਰ, ਮਨਜਿੰਦਰ ਕੌਰ, ਕੁਲਵੰਤ ਕੌਰ ਅਤੇ ਹੋਰ ਅਧਿਆਪਕ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਰਸਤੇ ਵਿਚ ਘੇਰ ਕੇ ਵਿਅਕਤੀ ਨਾਲ ਕੀਤੀ ਕੁੱਟਮਾਰ, ਮਾਮਲਾ ਦਰਜ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ ਵਿਚ ਹਵਾਲਾਤੀ ਦੀ ਸ਼ੱਕੀ ਹਾਲਤ ਵਿਚ ਹੋਈ ਮੌਤ
Ad Position 24