22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਢਿੱਲੋਂ ਫੈਬਰੀਕੇਸ਼ਨ ਵਿਖੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਵਿਸ਼ਵਕਰਮਾ ਦਿਵਸ

Ad Position 21
No active advertisement
ਅਜੀਤ ਡੈਸਕ 23-10-2025
ਪੱਟੀ, 22 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਢਿੱਲੋ ਫੈਬਰੀਕੇਸਨ ਵਿਖੇ ਵਿਸ਼ਵਕਰਮਾ ਦਿਵਸ ਧਾਰਮਿਕ ਤੇ ਉਤਸ਼ਾਹਪੂਰਵਕ ਮਾਹੌਲ ਵਿਚ ਦਰਸ਼ਨ ਸਿੰਘ ਢਿੱਲੋਂ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਕਰਮਚਾਰੀਆਂ ਵਲੋਂ ਵਿਸ਼ਵਕਰਮਾ ਭਗਵਾਨ ਦੀ ਅਰਾਧਨਾ ਕੀਤੀ ਗਈ ਅਤੇ ਮਸ਼ੀਨਾਂ ਦੀ ਵਿਧੀਵਤ ਪੂਜਾ ਕਰਕੇ ਉਨ੍ਹਾਂ ਦੀ ਸੁਚਾਰੂ ਕਾਰਗੁਜ਼ਾਰੀ ਲਈ ਅਰਦਾਸ ਕੀਤੀ ਗਈ | ਇਸ ਮੌਕੇ ਕਰਮਚਾਰੀਆਂ ਨੇ ਆਪਸੀ ਏਕਤਾ ਤੇ ਮਿਹਨਤ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਪ੍ਰਬੰਧਕਾਂ ਨੇ ਕਰਮਚਾਰੀਆਂ ਨੂੰ ਵਿਸ਼ਵਕਰਮਾ ਜੀ ਦੇ ਆਦਰਸ਼ਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਮਿਹਨਤ ਤੇ ਨਿਸ਼ਠਾ ਹੀ ਤਰੱਕੀ ਦੀ ਕੁੰਜੀ ਹੈ | ਇਸ ਮੌਕੇ ਸਾਰੇ ਕਰਮਚਾਰੀ ਧਾਰਮਿਕ ਭਾਵਨਾ ਨਾਲ ਰੰਗੇ ਹੋਏ ਨਜ਼ਰ ਆਏ ਅਤੇ ਸਮਾਰੋਹ ਦਾ ਅੰਤ ਵਿਸ਼ਵਕਰਮਾ ਜੀ ਦੀ ਜੈਕਾਰ ਨਾਲ ਕੀਤਾ ਗਿਆ | ਇਸ ਮੌਕੇ ਹਰਦੀਪ ਸਿੰਘ, ਗੁਰਜੀਤ ਸਿੰਘ, ਪ੍ਰੇਮ ਸਿੰਘ, ਪਵਨ ਕੁਮਾਰ, ਗੁਰਲਾਲ ਸਿੰਘ ਆਦਿ ਮੋਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਇਮਾਰਤੀ ਮਜ਼ਦੂਰ ਯੂਨੀਅਨ ਵਲੋਂ ਮਨਾਇਆ ਬਾਬਾ ਵਿਸ਼ਵਕਰਮਾ ਦਿਵਸ ਅਗਲੀ ਖ਼ਬਰ ਪੱਟੀ ਵਿਖੇ ਦੀਵਾਲੀ ਵਾਲੀ ਰਾਤ ਆਤਿਸ਼ਬਾਜ਼ੀ ਕਾਰਨ ਘਰ 'ਚ ਖੜ੍ਹੀ ਨਵੀਂ ਕਾਰ ਨੂੰ ਲੱਗੀ ਭਿਆਨਕ ਅੱਗ
Ad Position 24